3. (ਕਿਉਂ ਜੋ ਫਰੀਸੀ ਅਤੇ ਸਾਰੇ ਯਹੂਦੀ ਵੱਡਿਆਂ ਦੀ ਰੀਤ ਨੂੰ ਮੰਨ ਕੇ ਜਦ ਤੀਕਰ ਹੱਥਾਂ ਨੂੰ ਮਲ ਮਲ ਕੇ ਨਾ ਧੋ ਲੈਣ ਖਾਂਦੇ ਨਹੀਂ
|
4. ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨ੍ਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਰ ਗੜਵਿਆਂ ਅਰ ਪਿਤੱਲ ਦੇ ਭਾਂਡਿਆਂ ਦਾ ਧੋਣਾ)
|
5. ਤਦ ਫਰੀਸੀਆਂ ਅਤੇ ਗ੍ਰੰਥੀਆਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਪਰ ਅਸ਼ੁੱਧ ਹੱਥੀਂ ਰੋਟੀ ਖਾਂਦੇ ਹਨ?
|
6. ਉਸ ਨੇ ਉਨ੍ਹਾਂ ਨੂੰ ਕਿਹਾ, ਤੁਸਾਂ ਕਪਟੀਆਂ ਦੇ ਵਿਖੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ ਜਿੱਦਾਂ ਲਿਖਿਆ ਹੈ ਕਿ ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
|
9. ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ
|
10. ਕਿਉਂਕਿ ਮੂਸਾ ਨੇ ਕਿਹਾ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ
|
11. ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਯਾ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ
|
13. ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸਾਂ ਚਲਾਈ ਹੈ ਅਕਾਰਥ ਕਰਦੇ ਹੋ ਅਤੇ ਹੋਰ ਬਥੇਰੇ ਇਹੋ ਜਿਹੇ ਕੰਮ ਤੁਸੀਂ ਕਰਦੇ ਹੋ।।
|
18. ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜੇਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਭਈ ਜੋ ਕੁਝ ਬਾਹਰੋਂ ਮਨੁੱਖ ਵਿੱਚ ਜਾਂਦਾ ਹੈ ਸੋ ਉਹ ਨੂੰ ਭਰਿਸ਼ਟ ਨਹੀਂ ਕਰ ਸੱਕਦਾ?
|
19. ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਸੇਦਖਾਨੇ ਵਿੱਚ ਨਿਕਲ ਜਾਂਦਾ ਹੈ। ਇਹ ਕਹਿ ਕੇ ਉਹ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ
|
24. ਫੇਰ ਉਹ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੀਆਂ ਹੱਦਾਂ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ ਅਤੇ ਚਾਹੁੰਦਾ ਸੀ ਭਈ ਕਿਸੇ ਨੂੰ ਖਬਰ ਨਾ ਹੋਵੇ, ਪਰ ਉਹ ਲੁਕਿਆ ਨਾ ਰਹਿ ਸੱਕਿਆ
|
25. ਕਿਉਂ ਜੋ ਓਵੇਂ ਇੱਕ ਤੀਵੀਂ ਜਿਹ ਦੀ ਛੋਟੀ ਧੀ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖਬਰ ਸੁਣ ਕੇ ਆਈ ਅਤੇ ਉਹ ਦੇ ਪੈਰੀਂ ਪਈ
|
26. ਉਹ ਤੀਵੀਂ ਯੂਨਾਨਣ ਅਤੇ ਜਨਮ ਦੀ ਸੂਰੁਫੈਨੀਕਣ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਧੀ ਵਿੱਚੋਂ ਭੂਤ ਨੂੰ ਕੱਢ ਦਿਓ
|
27. ਪਰ ਓਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦਿਹ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਅੱਛੀ ਨਹੀਂ ਹੈ
|
31. ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ
|
32. ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਹ ਦੇ ਕੋਲ ਲਿਆ ਕੇ ਉਹ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ
|
33. ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਰ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੋਹੀ
|
36. ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਭਈ ਕਿਸੇ ਕੋਲ ਨਾ ਕਹਿਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਓਹ ਉਨਾਂ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ
|
37. ਅਤੇ ਲੋਕ ਡਾਢੇ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਅੱਛਾ ਕੀਤਾ ਹੈ! ਉਹ ਬੋਲਿਆਂ ਨੂੰ ਸੁਣਨ ਅਤੇ ਗੁੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!।।
|