ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਧੰਨ ਹੈ ਉਹ ਜਿਹ ਦਾ ਅਪਰਾਧ ਖਿਮਾ ਹੋ ਗਿਆ, ਜਿਹ ਦਾ ਪਾਪ ਢੱਕਿਆ ਹੋਇਆ ਹੈ।
2. ਧੰਨ ਹੈ ਉਹ ਆਦਮੀ ਜਿਹ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਹ ਦੇ ਆਤਮਾ ਵਿੱਚ ਕਪਟ ਨਹੀਂ।।
3. ਜਦ ਮੈਂ ਚੁਪ ਕਰ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ ਗਈਆਂ,
4. ਕਿਉਂ ਜੋ ਤੇਰਾ ਹੱਥ ਦਿਨੇ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ ।। ਸਲਹ।।
5. ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।। ਸਲਹ।।
6. ਇਸ ਕਰਕੇ ਹਰ ਇੱਕ ਸੰਤ ਤੇਰੇ ਲੱਭ ਪੈਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, - ਤਾਂ ਓਹ ਉਸ ਤੋੜੀ ਕਦੇ ਨਹੀਂ ਅੱਪੜਨਗੇ।
7. ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਲਲਕਾਰਿਆਂ ਨਾਲ ਘੇਰੇਂਗਾ।। ਸਲਹ।।
8. ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੈਂ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
9. ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਰ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।
10. ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਂ ਹਨ, ਪਰ ਯਹੋਵਾਹ ਦੇ ਵਿਸ਼ਵਾਸੀ ਨੂੰ ਦਯਾ ਘੇਰੀ ਰੱਖੇਗੀ।
11. ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲੋ, ਜੈ ਕਾਰਾ ਗਜਾਓ!।।
Total 150 ਅਧਿਆਇ, Selected ਅਧਿਆਇ 32 / 150
1 ਧੰਨ ਹੈ ਉਹ ਜਿਹ ਦਾ ਅਪਰਾਧ ਖਿਮਾ ਹੋ ਗਿਆ, ਜਿਹ ਦਾ ਪਾਪ ਢੱਕਿਆ ਹੋਇਆ ਹੈ। 2 ਧੰਨ ਹੈ ਉਹ ਆਦਮੀ ਜਿਹ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਹ ਦੇ ਆਤਮਾ ਵਿੱਚ ਕਪਟ ਨਹੀਂ।। 3 ਜਦ ਮੈਂ ਚੁਪ ਕਰ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ ਗਈਆਂ, 4 ਕਿਉਂ ਜੋ ਤੇਰਾ ਹੱਥ ਦਿਨੇ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ ।। ਸਲਹ।। 5 ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।। ਸਲਹ।। 6 ਇਸ ਕਰਕੇ ਹਰ ਇੱਕ ਸੰਤ ਤੇਰੇ ਲੱਭ ਪੈਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, - ਤਾਂ ਓਹ ਉਸ ਤੋੜੀ ਕਦੇ ਨਹੀਂ ਅੱਪੜਨਗੇ। 7 ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਲਲਕਾਰਿਆਂ ਨਾਲ ਘੇਰੇਂਗਾ।। ਸਲਹ।। 8 ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੈਂ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ। 9 ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਰ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ। 10 ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਂ ਹਨ, ਪਰ ਯਹੋਵਾਹ ਦੇ ਵਿਸ਼ਵਾਸੀ ਨੂੰ ਦਯਾ ਘੇਰੀ ਰੱਖੇਗੀ। 11 ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲੋ, ਜੈ ਕਾਰਾ ਗਜਾਓ!।।
Total 150 ਅਧਿਆਇ, Selected ਅਧਿਆਇ 32 / 150
×

Alert

×

Punjabi Letters Keypad References