2. ਅਰ ਜਾਂ ਉਹ ਬੇੜੀ ਉੱਤੋਂ ਉੱਤਰਿਆ ਤਾਂ ਓਵੇਂ ਇੱਕ ਮਨੁੱਖ ਜਿਹ ਦੇ ਵਿੱਚ ਭਰਿਸ਼ਟ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ
|
4. ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਰ ਬੇੜੀਆਂ ਦੇ ਟੋਟੇ ਟੋਟੇ ਕਰ ਦਿੱਤੇ ਸਨ ਅਤੇ ਕੋਈ ਉਹ ਨੂੰ ਕਾਬੂ ਨਹੀਂ ਕਰ ਸੱਕਦਾ ਸੀ
|
7. ਅਰ ਉੱਚੀ ਆਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਮਹਾਂ ਪਰਮੇਸ਼ੁਰ ਦੇ ਪੁੱਤ੍ਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ, ਮੈਨੂੰ ਦੁਖ ਨਾ ਦਿਹ!
|
9. ਫੇਰ ਉਸ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਉਂ ਹੈ ਉਹ ਨੇ ਉਸ ਨੂੰ ਕਿਹਾ, ਮੇਰਾ ਨਾਉਂ ਲਸ਼ਕਰ ਹੈ ਕਿਉਂ ਜੋ ਅਸੀਂ ਬਹੁਤੇ ਹਾਂਗੇ
|
13. ਅਤੇ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ । ਤਾਂ ਭ੍ਰਿਸ਼ਟ ਆਤਮੇ ਨਿਕੱਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਇੱਜੜ ਢਾਹੇ ਉੱਤੋਂ ਸਿਰਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ । ਓਹ ਗਿਣਤੀ ਵਿੱਚ ਦੋਕੁ ਹਜ਼ਾਰ ਸਨ ਅਤੇ ਓਹ ਝੀਲ ਵਿੱਚ ਡੁੱਬ ਮੋਏ
|
14. ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਨੱਠ ਕੇ ਨਗਰ ਅਤੇ ਪਿੰਡਾਂ ਵਿੱਚ ਖਬਰ ਪੁਚਾਈ ਅਰ ਲੋਕ ਇਹ ਵੇਖਣ ਨਿੱਕਲੇ ਜੋ ਕੀ ਹੋਇਆ ਹੈ
|
15. ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਿਆ
|
19. ਉਸ ਨੇ ਉਹ ਨੂੰ ਰਹਿਣ ਨਾ ਦਿੱਤਾ ਪਰ ਓਹ ਨੂੰ ਆਖਿਆ, ਆਪਣੇ ਘਰ ਆਪਣੇ ਸਾਕਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੁ ਨੇ ਤੇਰੇ ਲਈ ਕੇਡੇ ਕੰਮ ਕੀਤੇ ਹਨ ਅਰ ਤੇਰੇ ਉੱਤੇ ਦਯਾ ਕੀਤੀ
|
20. ਤਾਂ ਉਹ ਚੱਲਿਆ ਗਿਆ ਅਰ ਦਿਕਾਪੁਲਿਸ ਵਿੱਚ ਪਰਚਾਰ ਕਰਨ ਲੱਗਾ ਜੋ ਯਿਸੂ ਨੇ ਮੇਰੇ ਲਈ ਕੇਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।।
|
23. ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਕਾਕੀ ਮਰਨਾਊ ਹੈ, ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜੀਉਂਦੀ ਰਹੇ
|
26. ਅਰ ਜਿਨ੍ਹ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁਖ ਪਾਇਆ ਅਤੇ ਆਪਣਾ ਸਭ ਕੁਝ ਖਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
|
30. ਅਤੇ ਯਿਸੂ ਨੇ ਉਸ ਵੇਲੇ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸ਼ਕਤੀ ਨਿਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਹ ਨੇ ਛੋਹਿਆ?
|
31. ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੂੰ ਵੇਖਦਾ ਹੈਂ, ਜੋ ਲੋਕ ਤੈਨੂੰ ਦਬਾਂਉਦੇ ਹਨ,ਫੇਰ ਤੂੰ ਕਹਿੰਦਾ ਹੈਂ, ਮੈਨੂੰ ਕਿਹ ਨੇ ਛੋਹਿਆ?
|
33. ਤਦ ਉਹ ਜਨਾਨੀ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਡਰਦੀ ਅਤੇ ਕੰਬਦੀ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਹਕੀਕਤ ਉਹ ਨੂੰ ਦੱਸ ਦਿੱਤੀ
|
34. ਤਾਂ ਉਹ ਨੇ ਉਸ ਨੂੰ ਆਖਿਆ, ਹੇ ਬੇਟੀ ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ, ਸਲਾਮਤ ਚਲੀ ਜਾਹ ਅਤੇ ਆਪਣੀ ਬਲਾ ਤੋਂ ਬਚੀ ਰਹੋ।।
|
35. ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਨੂੰ ਕਿਉਂ ਹੋਰ ਖੇਚਲ ਪਾਉਂਦਾ ਹੈਂ?
|
38. ਅਤੇ ਜਦ ਓਹ ਸਮਾਜ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਵੇਖਿਆ
|
39. ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ,ਤੁਸੀਂ ਕਾਹ ਨੂੰ ਰੌਲਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਹੋਈ ਹੈ
|
40. ਤਾਂ ਓਹ ਉਸ ਉੱਤੇ ਹੱਸੇ । ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ
|
41. ਅਰ ਉਸ ਨੇ ਕੁੜੀ ਦਾ ਹੱਥ ਫੜ ਕੇ ਉਹ ਨੂੰ ਕਿਹਾ “ ਤਲੀਥਾ ਕੂਮੀ ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!
|
42. ਉਹ ਕੁੜੀ ਝੱਟ ਉੱਠ ਖੜੀ ਹੋਈ ਅਰ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਵਰਿਹਾਂ ਦੀ ਸੀ ਅਤੇ ਓਵੇਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ
|
43. ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਹੁਕਮ ਕੀਤਾ ਭਈ ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।।
|