3. ਇਸ ਲਈ ਸਭ ਕੁਝ ਜੋ ਓਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂ ਜੋ ਓਹ ਕਹਿੰਦੇ ਹਨ ਪਰ ਕਰਦੇ ਨਹੀਂ
|
4. ਓਹ ਭਾਰੇ ਬੋਝ ਜਿਨ੍ਹਾਂ ਨੂੰ ਚੁੱਕਣਾ ਔਖਾ ਹੈ ਬੰਨ੍ਹ ਕੇ ਮਨੁੱਖਾਂ ਦਿਆਂ ਮੋਢੀਆਂ ਉੱਤੇ ਰੱਖਦੇ ਹਨ ਪਰ ਓਹ ਆਪ ਉਨ੍ਹਾਂ ਨੂੰ ਆਪਣੀ ਉਂਗਲੀ ਨਾਲ ਖਿਸਕਾਉਣ ਨੂੰ ਰਾਜੀ ਨਹੀਂ
|
5. ਓਹ ਆਪਣੇ ਸਭ ਕੰਮ ਲੋਕਾਂ ਦੇ ਵਿਖਲਾਵੇ ਲਈ ਕਰਦੇ ਹਨ ਕਿਉਂ ਜੋ ਓਹ ਆਪਣੇ ਤਵੀਤ ਚਾਉੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ
|
12. ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਸੋ ਉੱਚਾ ਕੀਤਾ ਜਾਵੇਗਾ।।
|
13. ਪਰ ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਇਸ ਲਈ ਜੋ ਤੁਸੀਂ ਸੁਰਗ ਦੇ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ
|
15. ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ ਥਲ ਗਾਹੁੰਦੇ ਹੋ ਅਤੇ ਜਾਂ ਉਹ ਆ ਚੁੱਕਿਆ ਤਾਂ ਤੁਸੀਂ ਉਹ ਨੂੰ ਆਪਣੇ ਨਾਲੋਂ ਦੂਣਾ ਨਰਕ ਦਾ ਪੁੱਤ੍ਰ ਬਣਾਉਂਦੇ ਹੋ।।
|
16. ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਇ ਹਾਇ! ਜਿਹੜੇ ਆਖਦੇ ਹੋ ਭਈ ਜੇ ਕੋਈ ਹੈਕਲ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਗੱਲ ਖਾਵੇ ਉਹ ਪੂਰੀ ਕਰਨੀ ਪਊ
|
18. ਅਤੇ ਇਹ ਆਖਦੇ ਹੋ ਭਈ ਜੋ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜਿਹੜੀ ਭੇਟ ਉਸ ਉੱਤੇ ਹੈ ਜੇ ਉਹ ਦੀ ਸੌਂਹ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਊ
|
22. ਅਤੇ ਜੋ ਕੋਈ ਸੁਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।।
|
23. ਹੇ ਕਪਟੀ ਗ੍ਰੰਥੀਓ ਅਤੇ ਫ਼ਰਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦੀਨੇ ਅਤੇ ਸੌਂਫ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਅਤੇ ਤੁਰੇਤ ਦੇ ਭਾਰੇ ਹੁਕਮਾਂ ਨੂੰ ਅਰਥਾਤ ਨਿਆਉਂ ਅਰ ਦਯਾ ਅਰ ਨਿਹਚਾ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ
|
25. ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਕਟੋਰੇ ਅਰ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਓਹ ਲੁੱਟ ਅਤੇ ਬਦਪਰਹੇਜ਼ੀ ਨਾਲ ਭਰੇ ਹੋਏ ਹਨ
|
27. ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਏ! ਕਿਉਂ ਜੋ ਤੁਸੀਂ ਕਲੀ ਫੇਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹੁਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਪਲੀਤੀ ਨਾਲ ਭਰੀਆਂ ਹੋਈਆਂ ਹਨ
|
28. ਇਸੇ ਤਰਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਰ ਕੁਧਰਮ ਨਾਲ ਭਰੇ ਹੋਏ ਹੋ।।
|
29. ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ
|
30. ਅਤੇ ਆਖਦੇ ਹੋ, ਜੇ ਅਸੀਂ ਆਪਣੇ ਪਿਉਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ
|
34. ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਗ੍ਰੰਥੀਆਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਆਪਣੀਆਂ ਸਮਾਜਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਉਗੇ
|
35. ਤਾਂਕਿ ਧਰਮੀਆਂ ਦਾ ਜਿੰਨਾ ਲਹੂ ਧਰਤੀ ਉੱਤੇ ਵਹਾਇਆ ਗਿਆ ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਰਕਯਾਹ ਦੇ ਪੁੱਤ੍ਰ ਜ਼ਕਰਯਾਹ ਦੇ ਲਹੂ ਤੀਕ ਜਿਹ ਨੂੰ ਤੁਸਾਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ਸੱਭੋ ਤੁਹਾਡੇ ਜੁੰਮੇ ਆਵੇ
|
37. ਹੇ ਯਰੂਸ਼ਲਮ ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਗਏ ਪਥਰਾਉ ਕਰਦਾ ਹੈਂ ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ
|
39. ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਏਦੋਂ ਅੱਗੇ ਫੇਰ ਨਾ ਵੇਖੋਗੇ ਜਦ ਤੋੜੀ ਇਹ ਨਾ ਕਹੋਗੇ ਭਈ ਮੁਬਾਰਕ ਹੈ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ।।
|