2. ਅਰ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਹੀ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ ਅਤੇ ਉਸ ਨਾਲ ਸਾਰਾ ਘਰ ਜਿੱਥੇ ਓਹ ਬੈਠੇ ਸਨ ਭਰ ਗਿਆ
|
3. ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ
|
4. ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।
|
6. ਸੋ ਜਾਂ ਇਹ ਅਵਾਜ਼ ਆਈ ਤਾਂ ਭੀੜ ਲੱਗ ਗਈ ਅਤੇ ਲੋਕ ਹੱਕੇ ਬੱਕੇ ਰਹਿ ਗਏ ਕਿਉਂ ਜੋ ਹਰੇਕ ਨੇ ਉਨ੍ਹਾਂ ਨੂੰ ਆਪਣੀ ਆਪਣੀ ਬੋਲੀ ਬੋਲਦੇ ਸੁਣਿਆ
|
10. ਫ਼ਰੂਗਿਯਾ ਅਰ ਪੁਮਫ਼ੁਲਿਯਾ ਅਰ ਮਿਸਰ ਅਰ ਲਿਬਿਯਾ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ ਕੀ ਯਹੂਦੀ ਮੁਰੀਦ
|
11. ਅਤੇ ਕਰੇਤੀ ਅਤੇ ਅਰਬੀ ਹਾਂਗੇ ਉਨ੍ਹਾਂ ਨੂੰ ਆਪਣੀ ਆਪਣੀ ਭਾਖਿਆ ਵਿੱਚ ਪਰਮੇਸ਼ੁਰ ਦੇ ਵੱਡੇ ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ!
|
14. ਤਦ ਪਤਰਸ ਉਨ੍ਹਾਂ ਗਿਆਂਰਾ ਦੇ ਨਾਲ ਖੜੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ! ਇਹ ਜਾਣੋ ਅਤੇ ਕੰਨ ਲਾ ਕੇ ਮੇਰੀਆਂ ਗੱਲਾਂ ਸੁਣੋ!
|
17. ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ
|
18. ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹੀਂ ਦਿਨੀਂ ਆਪਣੇ ਆਤਮਾ ਵਿੱਚੋਂ ਵਹਾ ਦਿਆਂਗਾ, ਅਰ ਓਹ ਅੰਗਮ ਵਾਕ ਕਰਨਗੇ।।
|
19. ਅਤੇ ਮੈਂ ਉਤਾਹਾਂ ਅਕਾਸ਼ ਵਿੱਚ ਅਚੰਭੇ, ਅਰ ਹਿਠਾਹਾਂ ਧਰਤੀ ਉੱਤੇ ਨਿਸ਼ਾਨ, ਲਹੂ ਤੇ ਅਗਨ ਤੇ ਧੂੰਏ ਦੇ ਬੱਦਲ ਵਿਖਾਵਾਂਗਾ।
|
22. ਹੇ ਇਸਰਾਏਲੀਓ ਏਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਹ ਦੇ ਸਤ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੀ ਵੱਲੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਤੁਹਾਡੇ ਵਿੱਚ ਵਿਖਾਲੀਆਂ, ਜਿਹਾ ਤੁਸੀਂ ਆਪ ਜਾਣਦੇ ਹੋ
|
23. ਉਸੇ ਨੂੰ ਜਦ ਪਰਮੇਸ਼ੁਰ ਦੀ ਠਹਿਰਾਈ ਹੋਈ ਮਤ ਅਤੇ ਅਗੰਮ ਗਿਆਨ ਦੇ ਅਨੁਸਾਰ ਹਵਾਲੇ ਕੀਤਾ ਗਿਆ ਤੁਸਾਂ ਬੁਰਿਆਰਾਂ ਦੇ ਹੱਥੀਂ ਸਲੀਬ ਦੇ ਕੇ ਮਰਵਾ ਦਿੱਤਾ
|
25. ਇਸ ਲਈ ਜੋ ਦਾਊਦ ਉਹ ਦੇ ਵਿਖੇ ਆਖਦਾ ਹੈ, - ਮੈਂ ਪ੍ਰਭੁ ਨੂੰ ਆਪਣੇ ਸਨਮੁਖ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
|
29. ਹੇ ਭਾਈਓ ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਬੇਧੜਕ ਕਹਿ ਸੱਕਦਾ ਹਾਂ ਭਈ ਉਹ ਤਾਂ ਮੋਇਆ ਅਤੇ ਦੱਬਿਆ ਭੀ ਗਿਆ ਅਰ ਉਹ ਦੀ ਕਬਰ ਅੱਜ ਤੀਕੁਰ ਸਾਡੇ ਵਿੱਚ ਹੈ
|
30. ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸੌਂਹ ਖਾਧੀ ਹੈ ਕਿ ਤੇਰੇ ਵੰਸ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਹਾਲਾਂਗਾ
|
31. ਉਹ ਨੇ ਇਹ ਅੱਗਿਓ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗੱਲਿਆ
|
33. ਸੋ ਪਰਮੇਸ਼ੁਰ ਦੇ ਸੱਜੇ ਹੱਥ ਕੋਲ ਅੱਤ ਉੱਚਾ ਹੋ ਕੇ ਅਰ ਪਿਤਾ ਤੋਂ ਪਵਿੱਤ੍ਰ ਆਤਮਾ ਦਾ ਕਰਾਰ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਵਹਾ ਦਿੱਤਾ
|
34. ਕਿਉਂ ਜੋ ਦਾਊਦ ਅਕਾਸ਼ ਉੱਤੇ ਨਾ ਗਿਆ ਪਰ ਉਹ ਆਪੇ ਕਹਿੰਦਾ ਹੈ, - ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
|
36. ਉਪਰੰਤ ਇਸਰਾਏਲ ਦਾ ਸਾਰਾ ਘਰਾਣਾ ਪੱਕ ਜਾਣੇ ਭਈ ਇਸੇ ਯਿਸੂ ਨੂੰ ਜਿਹ ਨੂੰ ਤੁਸਾਂ ਸਲੀਬ ਉੱਤੇ ਚਾੜ੍ਹਿਆ ਪਰਮੇਸ਼ੁਰ ਨੇ ਓਸ ਨੂੰ ਪ੍ਰਭੁ ਭੀ ਅਤੇ ਮਸੀਹ ਭੀ ਕੀਤਾ।।
|
37. ਜਾਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਛਿਦ ਗਏ ਅਤੇ ਪਤਰਸ ਅਰ ਬਾਕੀ ਦੇ ਰਸੂਲਾਂ ਨੂੰ ਕਿਹਾ ਕਿ ਹੇ ਭਾਈਓ ਅਸੀਂ ਕੀ ਕਰੀਏॽ
|
38. ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ
|
39. ਕਿਉਂਕਿ ਇਹ ਕਰਾਰ ਤੁਹਾਡੇ ਅਰ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਓਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ ਜਿੰਨਿਆਂ ਨੂੰ ਪ੍ਰਭੁ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇ
|
40. ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਸਾਖੀ ਦਿੱਤੀ ਅਤੇ ਉਪਦੇਸ਼ ਕੀਤਾ ਭਈ ਆਪਣੇ ਆਪਨੂੰ ਇਸ ਕੱਬੀ ਪੀਹੜੀ ਕੋਲੋਂ ਬਚਾਓ
|
46. ਅਰ ਦਿਨੋ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਰਹਿੰਦੇ ਅਤੇ ਘਰੀਂ ਰੋਟੀ ਤੋਂੜਦੇ ਓਹ ਖਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛੱਕਦੇ ਸਨ
|
47. ਅਤੇ ਪਰਮੇਸ਼ੁਰ ਦੀ ਉਸਤਤ ਕਰਦੇ ਸਨ ਅਰ ਸਾਰਿਆਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੁ ਦਿਨੋ ਦਿਨ ਓਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਰਲਾਉਂਦਾ ਸੀ।।
|