1. ਕਈ ਆਦਮੀ ਯਹੂਦਿਯਾ ਤੋਂ ਆਣ ਕੇ ਭਾਈਆਂ ਨੂੰ ਸਿਖਾਲਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸੱਕਦੀ
|
2. ਸੋ ਜਾਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ ਬਹੁਤ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ
|
3. ਜਾਂ ਓਹ ਕਲੀਸਿਯਾ ਵੱਲੋਂ ਕੁਝ ਦੂਰ ਪੁਚਾਏ ਗਏ ਤਾਂ ਫੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਨ ਦੀ ਖਬਰ ਦਿੰਦੇ ਗਏ ਅਤੇ ਸਭਨਾਂ ਭਾਈਆਂ ਨੂੰ ਬਹੁਤ ਖੁਸ਼ ਕੀਤਾ
|
4. ਜਾਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਦਾ ਆਦਰ ਭਾਉ ਕੀਤਾ ਅਤੇ ਓਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਓਹਨਾਂ ਦੇ ਨਾਲ ਕੀਤਾ ਸੀ ਸੋ ਸੁਣਾ ਦਿੱਤਾ
|
5. ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਨਿਹਚਾ ਕੀਤੀ ਉੱਠ ਕੇ ਕਿਹਾ ਭਈ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਸ਼ਰਾ ਨੂੰ ਮੰਨਣ ਦਾ ਹੁਕਮ ਦੇਣਾ ਚੀਹਦਾ ਹੈ।।
|
7. ਅਰ ਜਾਂ ਬਹੁਤ ਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, - ਹੇ ਭਾਈਓ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਜੋ ਪਰਾਈਆਂ ਕੌਮਾਂ ਮੇਰੀ ਜ਼ਬਾਨੀ ਖੁਸ਼ ਖਬਰੀ ਦਾ ਬਚਨ ਸੁਣਨ ਅਤੇ ਨਿਹਚਾ ਕਰਨ
|
8. ਅਤੇ ਪਰਮੇਸ਼ੁਰ ਨੇ ਜੋ ਅੰਤਰਜਾਮੀ ਹੈ ਜਿਹਾ ਸਾਨੂੰ ਤਿਹਾ ਹੀ ਉਨ੍ਹਾਂ ਨੂੰ ਭੀ ਪਵਿਤ੍ਰ ਆਤਮਾ ਦੇ ਕੇ ਉਨ੍ਹਾਂ ਉੱਤੇ ਸਾਖੀ ਦਿੱਤੀ
|
10. ਸੋ ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਹ ਨੂੰ ਨਾ ਸਾਡੇ ਪਿਉ ਦਾਦੇ, ਨਾ ਅਸੀਂ ਚੁੱਕ ਸੱਕੇॽ
|
12. ਤਾਂ ਸਾਰੀ ਸਭਾ ਚੁੱਪ ਰਹੀ ਅਤੇ ਓਹ ਬਰਨਬਾਸ ਅਰ ਪੌਲੁਸ ਤੋਂ ਇਹ ਵਾਰਤਾ ਸੁਣਨ ਲੱਗੇ ਜੋ ਪਰਮੇਸ਼ੁਰ ਨੇ ਕਿਹੋ ਕਿਹੇ ਨਿਸ਼ਾਨ ਅਤੇ ਅਚੰਭੇ ਓਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਲੇ
|
14. ਸ਼ਮਊਨ ਨੇ ਦੱਸਿਆ ਹੈ ਭਈ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਓਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
|
16. ਇਹ ਦੇ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫੇਰ ਬਣਾ ਕੇ ਖੜਾ ਕਰਾਂਗਾ,
|
19. ਸੋ ਮੇਰੀ ਸਲਾਹ ਏਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ ਅਸੀਂ ਓਹਨਾਂ ਨੂੰ ਔਖਿਆਂ ਨਾ ਕਰੀਏ
|
20. ਸਗੋਂ ਓਹਨਾਂ ਨੂੰ ਲਿਖ ਭੇਜੀਏ ਭਈ ਮੂਰਤਾਂ ਦੀਆਂ ਪਲੀਤਗੀਆਂ ਅਤੇ ਹਰਾਮਕਾਰੀ ਅਤੇ ਗਲ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ
|
21. ਕਿਉਂ ਜੋ ਅਗਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਅਤੇ ਹਰ ਸਬਤ ਦੇ ਦਿਨ ਸਮਾਜਾਂ ਵਿੱਚ ਉਹ ਦੀ ਪੋਥੀ ਪੜ੍ਹੀ ਜਾਂਦੀ ਹੈ।।
|
22. ਤਦ ਰਸੂਲਾਂ ਅਤੇ ਬਜ਼ੁਰਗਾਂ ਨੇ ਸਾਰੀ ਕਲੀਸਿਯਾ ਸਣੇ ਚੰਗਾ ਜਾਣਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਘੱਲਣ ਅਰਥਾਤ ਯਹੂਦਾ ਨੂੰ ਜਿਹੜਾ ਬਰਸੱਬਾਸ ਕਹਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਾਈਆਂ ਵਿੱਚ ਮੁਰਹੈਲ ਸਨ
|
23. ਅਰ ਉਨ੍ਹਾਂ ਦੇ ਹੱਥ ਇਹ ਲਿਖ ਘੱਲਿਆ ਭਈ ਉਨ੍ਹਾਂ ਭਾਈਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ ਅਤੇ ਸੁਰਿਯਾ ਅਤੇ ਕਲਿਕਿਯਾ ਵਿੱਚ ਰਹਿੰਦੇ ਹਨ ਰਸੂਲਾਂ ਅਤੇ ਬਜ਼ੁਰਗਾਂ ਭਾਈਆਂ ਦਾ ਪਰਨਾਮ
|
24. ਜਾਂ ਅਸਾਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਘਬਰਾ ਦਿੱਤਾ ਪਰ ਅਸਾਂ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਦਿੱਤਾ
|
26. ਜੋ ਅਜੇਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦੇ ਬਦਲੇ ਜੋਖੋਂ ਵਿੱਚ ਪਾ ਦਿੱਤੇ, ਤੁਹਾਡੇ ਕੋਲ ਘੱਲੀਏ
|
28. ਕਿਉਂਕਿ ਪਵਿੱਤ੍ਰ ਆਤਮਾ ਨੇ ਅਤੇ ਅਸਾਂ ਚੰਗਾ ਜਾਣਿਆ ਜੋ ਇਨ੍ਹਾਂ ਜਰੂਰੀ ਗੱਲਾਂ ਤੋਂ ਬਿਨਾ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ
|
29. ਕਿ ਤੁਸੀਂ ਮੂਰਤਾਂ ਦਿਆਂ ਚੜ੍ਹਾਵਿਆਂ ਅਤੇ ਲਹੂ ਅਤੇ ਗਲ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪ ਨੂੰ ਬਚਾ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡੀ ਕਲਿਆਣ ਹੋਵੇ।।
|
35. ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੁ ਦਾ ਬਚਨ ਸਿਖਾਲਦੇ ਅਤੇ ਉਹ ਦੀ ਖੁਸ਼ ਖਬਰੀ ਸੁਣਾਉਂਦੇ ਸਨ।।
|
36. ਕਈ ਦਿਨ ਪਿਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਓ ਹਰੇਕ ਨਗਰ ਵਿੱਚ ਜਿੱਥੇ ਅਸਾਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ ਫੇਰ ਜਾ ਕੇ ਭਾਈਆਂ ਦੀ ਖਬਰ ਲਈਏ ਭਈ ਉਨ੍ਹਾਂ ਦਾ ਕੀ ਹਾਲ ਹੈ
|
38. ਪਰ ਪੌਲੁਸ ਨੇ ਚੰਗਾ ਨਾ ਜਾਣਿਆ ਕਿ ਉਹ ਨੂੰ ਨਾਲ ਲੈ ਚੱਲੇ ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ
|
39. ਤਦ ਉਨ੍ਹਾਂ ਵਿੱਚ ਐੱਨਾ ਵਿਗਾੜ ਹੋਇਆ ਜੋ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ
|