ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਤਦ ਯਹੋਸ਼ੁਆ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਸੱਦਿਆ
2. ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਸ ਸਾਰੇ ਦੀ ਪਾਲਨਾ ਕੀਤੀ ਜਿਹੜਾ ਹੁਕਮ ਤੁਹਾਨੂੰ ਯਹੋਵਾਹ ਦੇ ਦਾਸ ਮੂਸਾ ਨੇ ਦਿੱਤਾ ਸੀ ਅਤੇ ਤੁਸਾਂ ਮੇਰੇ ਸਾਰੇ ਬੋਲਾਂ ਨੂੰ ਮੰਨਿਆਂ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ
3. ਤੁਸਾਂ ਢੇਰ ਸਾਰੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਆਪਣੇ ਭਰਾਵਾਂ ਨੂੰ ਨਹੀਂ ਵਿਸਾਰਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਜ਼ੁਮੇਵਾਰੀ ਦੀ ਪਾਲਨਾ ਕੀਤੀ
4. ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਭਰਾਵਾਂ ਨੂੰ ਸੁਖ ਦਿੱਤਾ ਹੈ ਜਿਵੇਂ ਉਸ ਉਨ੍ਹਾਂ ਨਾਲ ਬਚਨ ਕੀਤਾ ਸੀ। ਹੁਣ ਤੁਸੀਂ ਮੁੜ ਜਾਓ ਅਤੇ ਆਪਣੇ ਤੰਬੂਆਂ ਵਿੱਚ ਆਪਣੀ ਮਿਲਖ ਦੇ ਦੇਸ ਨੂੰ ਜਿਹੜੀ ਯਹੋਵਾਹ ਨੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਦਿੱਤੀ ਸੀ ਜਾਓ
5. ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬੜੇ ਉੱਦਮ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦਿਆਂ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਹ ਨੂੰ ਚਿੰਬੜੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ
6. ਤਾਂ ਯਹੋਸ਼ੁਆ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਨ੍ਹਾਂ ਨੂੰ ਵਿਦਿਆ ਕੀਤਾ, ਫੇਰ ਓਹ ਆਪਣੇ ਤੰਬੂਆਂ ਨੂੰ ਤੁਰ ਗਏ
7. ਮਨੱਸ਼ਹ ਦੇ ਅੱਧੇ ਗੋਤ ਨੂੰ ਮੂਸਾ ਨੇ ਬਾਸ਼ਾਨ ਵਿੱਚ ਮਿਲਖ ਦਿੱਤੀ ਅਤੇ ਉਸ ਦੇ ਦੂਜੇ ਅੱਧ ਨੂੰ ਯਹੋਸ਼ੁਆ ਨੇ ਉਸ ਦੇ ਭਰਾਵਾਂ ਦੇ ਨਾਲ ਯਰਦਨ ਪਾਰ ਲਹਿੰਦੀ ਵੱਲ ਮਿਲਖ ਦਿੱਤੀ ਤਾਂ ਫੇਰ ਜਦ ਯਹੋਸ਼ੁਆ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰਘੱਲਿਆ ਤਾਂ ਉਨ੍ਹਾਂ ਨੂੰ ਬਰਕਤ ਦਿੱਤੀ
8. ਅਤੇ ਉਹ ਨੇ ਉਨ੍ਹਾਂ ਨੂੰ ਆਖਿਆ ਕਿ ਵੱਡੇ ਧਨ ਨਾਲ ਅਤੇ ਬਹੁਤ ਵੱਡੇ ਚੌਣੇ ਨਾਲ ਅਤੇ ਚਾਂਦੀ, ਸੋਨੇ, ਪਿੱਤਲ, ਲੋਹੇ ਅਤੇ ਬਸਤਰਾਂਦੇ ਵੱਡੇ ਢੇਰ ਨਾਲ ਆਪਣੇ ਤੰਬੂਆਂ ਨੂੰ ਮੁੜ ਜਾਓ ਅਤੇ ਆਪਣੇ ਵੈਰੀਆਂ ਦੀ ਲੁੱਟ ਨੂੰ ਆਪਣੇ ਭਰਾਵਾਂ ਨਾਲ ਵੰਡ ਲਓ।।
9. ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਵਿੱਚੋਂ ਸ਼ੀਲੋਹ ਤੋਂ ਮੁੜ ਤੁਰਿਆ ਜਿਹੜਾ ਕਨਾਨ ਦੇਸ਼ ਵਿੱਚ ਹੈ ਭਈ ਓਹ ਗਿਲਆਦ ਦੇ ਦੇਸ ਨੂੰ ਆਪਣੀ ਜਾਗੀਰ ਵਿੱਚ ਜਾਣ ਜਿੱਥੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਯਹੋਵਾਹ ਦੇ ਹੁਕਮ ਅਨੁਸਾਰ ਕਬਜ਼ਾ ਦਿੱਤਾ ਗਿਆ ਸੀ
10. ਅਤੇ ਜਦ ਓਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਓਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ
11. ਤਾਂ ਇਸਰਾਏਲੀਆਂ ਨੇ ਸੁਣਿਆ ਕਿ ਵੇਖੋ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਕਨਾਨ ਦੇਸ ਦੇ ਸਾਹਮਣੇ ਯਰਦਨ ਦੇ ਇਲਾਕਿਆਂ ਵਿੱਚ ਇੱਕ ਜਗਵੇਦੀ ਇਸਰਾਏਲੀਆਂ ਦੇ ਪਾਸੇ ਵੱਲ ਬਣਾ ਲਈ ਹੈ
12. ਅਤੇ ਜਦ ਇਸਰਾਏਲੀਆਂ ਨੇ ਇਹ ਸੁਣਿਆ ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਕਿ ਉਨ੍ਹਾਂ ਨਾਲ ਜੁੱਧ ਕਰਨ ਲਈ ਚੜ੍ਹਾਈ ਕਰਨ
13. ਤਾਂ ਇਸਰਾਏਲੀਆਂ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੂੰ ਗਿਲਆਦ ਦੇ ਦੇਸ ਵਿੱਚ ਘੱਲਿਆ
14. ਅਤੇ ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪਿਉ ਦਾਦਿਆਂ ਦੇ ਘਰਾਣਿਆਂ ਦਿਆਂ ਕੁਲ ਗੋਤਾਂ ਦਾ ਇੱਕ ਇੱਕ ਪਰਧਾਨ ਅਤੇ ਹਰ ਮਨੁੱਖ ਆਪਣੇ ਪਿਉ ਦਾਦਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ
15. ਅਤੇ ਓਹਨਾਂ ਰਊਬੇਨੀਆਂ, ਗਾਦੀਆਂ, ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਗਿਲਆਦ ਨੂੰ ਜਾ ਕੇ ਓਹਨਾਂ ਨਾਲ ਗੱਲ ਕੀਤੀ
16. ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਏਹ ਕੀ ਬੇਈਮਾਨੀ ਹੈ ਜਿਹੜੀ ਤੁਸਾਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ?
17. ਕੀ ਸਾਡੇ ਲਈ ਪਓਰ ਦੀ ਬੁਰਿਆਈ ਛੋਟੀ ਹੈ ਜਿਸ ਤੋਂ ਅਸਾਂ ਆਪਣੇ ਆਪ ਨੂੰ ਅਜੇ ਪਾਕ ਨਹੀਂ ਕੀਤਾ ਭਾਵੇਂ ਯਹੋਵਾਹ ਦੀ ਮੰਡਲੀ ਵਿੱਚ ਬਵਾ ਪੈ ਗਈ ਸੀ?
18. ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੱਕਰਦੇ ਹੋ? ਤਾਂ ਐਉਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋਵੋਗੇ ਤਾਂ ਭਲਕੇ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ
19. ਤਾਂ ਵੀ ਜੇ ਤੁਹਾਡੀ ਆਪਣੀ ਜਗੀਰ ਦੀ ਧਰਤੀ ਅੱਸ਼ੁਧ ਹੋ ਗਈ ਹੋਵੇ ਤਾਂ ਤੁਸੀਂ ਯਹੋਵਾਹ ਦੀ ਮਿਲਖ ਦੇ ਦੇਸ ਨੂੰ ਲੰਘੋ ਜਿੱਥੇ ਯਹੋਵਾਹ ਦਾ ਡੇਹਰਾ ਟਿਕਿਆ ਹੋਇਆ ਹੈ ਅਤੇ ਸਾਡੇ ਵਿੱਚ ਮਿਲਖ ਲੈ ਲਓ ਪਰ ਨਾ ਯਹੋਵਾਹ ਤੋਂ ਆਕੀ ਹੋਵੇ ਅਤੇ ਨਾ ਸਾਥੋਂ ਆਕੀ ਹੋਵੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਬਿਨਾ ਕੋਈ ਹੋਰ ਆਪਣੇ ਲਈ ਜਗਵੇਦੀ ਬਣਾ ਲਓ
20. ਕੀ ਜ਼ਰਹ ਦੇ ਪੁੱਤ੍ਰ ਆਕਾਨ ਨੇ ਮਣਸੀਆਂ ਹੋਈਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਆ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ।।
21. ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੂੰ ਉੱਤਰ ਦੇ ਕੇ ਇਹ ਗੱਲ ਕੀਤੀ
22. ਯਹੋਵਾਹ ਸਮਰਥ ਪਰਮੇਸ਼ੁਰ, ਹਾਂ, ਯਹੋਵਾਹ ਸਮਰਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲ ਵੀ ਜਾਣੇਗਾ ਕਿ ਜੇ ਕਦੀ ਆਕੀ ਹੋਣ ਵਿੱਚ ਅਥਵਾ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ
23. ਕਿ ਜੇ ਅਸਾਂ ਆਪਣੇ ਲਈ ਏਹ ਜਗਵੇਦੀ ਬਣਾਈ ਹੋਵੇ ਕਿ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੜ ਜਾਈਏ ਅਤੇ ਜੇ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਅਥਵਾ ਮੈਦੇ ਦੀਆਂ ਭੇਟਾ ਚੜ੍ਹਾਈਏ ਅਥਵਾ ਸੁਖ ਸਾਂਦ ਦੀਆਂ ਬਲੀਆਂ ਦੇਈਏ ਤਾਂ ਯਹੋਵਾਹ ਹੀ ਲੇਖਾ ਲਵੇ
24. ਅਥਵਾ ਅਸਾਂ ਏਸ ਗੱਲ ਦੇ ਡਰ ਨਾਲ ਏਹ ਨਹੀਂ ਕੀਤਾ ਕਿ ਆਉਣ ਵਾਲਿਆਂ ਸਮਿਆਂ ਵਿੱਚ ਤੁਹਾਡੇ ਪੁੱਤ੍ਰ ਸਾਡੇ ਪੁੱਤ੍ਰਾਂ ਨੂੰ ਆਖਣਗੇ ਕਿ ਤੁਹਾਨੂੰ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਕੀ ਕੰਮ ਹੈ?
25. ਹੇ ਰਊਬੇਨੀਓ ਅਤੇ ਗਾਦੀਓ, ਯਹੋਵਾਹ ਨੇ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਯਰਦਨ ਹੱਦ ਠਹਿਰਾਈ ਹੈ ਸੋ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਹਿੱਸਾ ਨਹੀਂ। ਸ਼ਾਇਤ ਤੁਹਾਡੇ ਪੁੱਤ੍ਰ ਸਾਡੇ ਪੁੱਤ੍ਰਾਂ ਨੂੰ ਯਹੋਵਾਹ ਦਾ ਡਰ ਮੰਨਣ ਤੋਂ ਮੁਕਰਾ ਦੇਣ
26. ਏਸ ਲਈ ਅਸਾਂ ਆਖਿਆ ਕਿ ਅਸੀਂ ਆਪਣੇ ਲਈ ਇੱਕ ਜਗਵੇਦੀ ਬਣਾਈਏ, ਉਹ ਤਾਂ ਨਾ ਹੋਮ ਦੀਆਂ ਭੇਟਾਂ ਅਤੇ ਨਾ ਬਲੀਆਂ ਲਈ ਹੈ
27. ਸਗੋਂ ਉਹ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਇੱਕ ਗਵਾਹੀ ਹੋਵੇਗੀ ਕਿ ਅਸੀਂ ਯਹੋਵਾਹ ਦੀ ਉਪਾਸਨਾ ਉਸ ਦੇ ਅੱਗੇ ਆਪਣੀਆਂ ਹੋਮ ਦੀਆਂ ਭੇਟਾਂ ਨਾਲ ਅਤੇ ਬਲੀਆਂ ਨਾਲ ਅਤੇ ਸੁਖ ਸਾਂਦ ਦੀਆਂ ਭੇਟਾਂ ਨਾਲ ਚੜ੍ਹਾਈਏ ਤਾਂ ਜੋ ਤੁਹਾਡੇ ਪੁੱਤ੍ਰ ਆਉਣ ਵਾਲਿਆਂ ਸਮਿਆਂ ਵਿਚ ਸਾਡੇ ਪੁੱਤ੍ਰਾਂ ਨੂੰ ਨਾ ਆਖਣ ਕਿ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਹਿੱਸਾ ਨਹੀਂ
28. ਤਾਂ ਅਸਾਂ ਆਖਿਆ ਕਿ ਐਉਂ ਹੋਵੇਗਾ ਕਿ ਜਦ ਓਹ ਸਾਨੂੰ ਯਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਉਂ ਆਖਣਗੇ ਤਾਂ ਅਸੀਂ ਆਖਾਂਗੇ, ਯਹੋਵਾਹ ਦੀ ਜਗਵੇਦੀ ਦਾ ਨਮੂਨਾ ਵੇਖੋ ਜਿਹੜੀ ਸਾਡੇ ਪਿਉ ਦਾਦਿਆਂ ਨਾਂ ਤਾਂ ਹੋਮ ਦੀਆਂ ਭੇਟਾਂ ਲਈ ਨਾ ਬਲੀਆਂ ਲਈ ਬਣਾਈ ਸੀ ਸਗੋਂ ਉਹ ਤੁਹਾਡੇ ਅਤੇ ਸਾਡੇ ਵਿੱਚਕਾਰ ਇੱਕ ਸਾਖੀ ਹੈ
29. ਏਹ ਸਾਥੋਂ ਦੂਰ ਹੋਵੇ ਜੇ ਅਸੀਂ ਯਹੋਵਾਹ ਦੇ ਵਿਰੁੱਧ ਆਕੀ ਹੋ ਕੇ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਜਾਈਏ ਅਤੇ ਇੱਕ ਜਗਵੇਦੀ ਹੋਮ ਦੀਆਂ ਅਤੇ ਮੈਦੇ ਦੀਆਂ ਭੇਟਾਂ ਲਈ ਅਤੇ ਬਲੀਆਂ ਲਈ ਬਣਾ ਲਈਏ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਤੋਂ ਬਿਨਾ ਜਿਹੜੀ ਉਸ ਦੇ ਡੇਹਰੇ ਦੇ ਸਾਹਮਣੇ ਹੈ।।
30. ਜਦ ਫ਼ੀਨਹਾਸ ਜਾਜਕ ਅਤੇ ਮੰਡਲੀ ਦੇ ਪਰਧਾਨਾਂ ਅਤੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੇ ਜਿਹੜੇ ਉਸ ਦੇ ਨਾਲ ਸਨ ਏਹ ਗੱਲਾਂ ਸੁਣੀਆਂ ਜਿਹੜੀਆਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੇ ਕੀਤੀਆਂ ਸਨ ਤਾਂ ਉਨ੍ਹਾਂ ਨੂੰ ਏਹ ਚੰਗਾ ਲੱਗਾ
31. ਅਤੇ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਭਈ ਅਸੀਂ ਜਾਣਦੇ ਹਾਂ ਭਈ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸਾਂ ਏਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸਾਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।।
32. ਅਲਆਜ਼ਾਰ ਜਾਜਕ ਦਾ ਪੁੱਤ੍ਰ ਫ਼ੀਨਹਾਸ ਅਤੇ ਓਹ ਪਰਧਾਨ ਰਊਬੇਨੀਆਂ ਅਤੇ ਗਾਦੀਆਂ ਤੋਂ ਗਿਲਆਦ ਦੇ ਦੇਸ ਵਿੱਚੋਂ ਕਨਾਨ ਦੇਸ ਨੂੰ ਇਸਰਾਏਲੀਆਂ ਕੋਲ ਮੁੜ ਆਏ ਅਤੇ ਉਨ੍ਹਾਂ ਨੂੰ ਏਹ ਖਬਰ ਦਿੱਤੀ
33. ਤਾਂ ਏਹ ਗੱਲ ਇਸਰਾਏਲੀਆਂ ਨੂੰ ਚੰਗੀ ਲੱਗੀ ਅਤੇ ਇਸਰਾਏਲੀਆਂ ਨੇ ਪਰਮੇਸ਼ੁਰ ਨੂੰ ਮੁਬਾਰਕ ਆਖਿਆ ਅਤੇ ਫੇਰ ਉਨ੍ਹਾਂ ਉੱਤੇ ਜੁੱਧ ਲਈ ਚੜ੍ਹਾਈ ਕਰਨ ਦੀਆਂ ਅਤੇ ਉਸ ਦੇਸ ਨੂੰ ਜਿੱਥੇ ਰਊਬੇਨੀ ਅਤੇ ਗਾਦੀ ਵੱਸਦੇ ਸਨ ਨਾਸ ਕਰਨ ਦੀਆਂ ਗੱਲਾਂ ਛੱਡ ਦਿੱਤੀਆਂ
34. ਤਾਂ ਰਊਬੇਨੀਆਂ ਅਤੇ ਗਾਦੀਆਂ ਨੇ ਉਸ ਜਗਵੇਦੀ ਨੂੰ ਸਾਖੀ ਆਖਿਆ ਕਿਉਂ ਜੋ ਸਾਡੇ ਵਿੱਚ ਏਹ ਸਾਖੀ ਹੈ ਭਈ ਯਹੋਵਾਹ ਹੀ ਪਰਮੇਸ਼ੁਰ ਹੈ।।

Notes

No Verse Added

Total 24 ਅਧਿਆਇ, Selected ਅਧਿਆਇ 22 / 24
ਯਸ਼ਵਾ 22:46
1 ਤਦ ਯਹੋਸ਼ੁਆ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਸੱਦਿਆ 2 ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਸ ਸਾਰੇ ਦੀ ਪਾਲਨਾ ਕੀਤੀ ਜਿਹੜਾ ਹੁਕਮ ਤੁਹਾਨੂੰ ਯਹੋਵਾਹ ਦੇ ਦਾਸ ਮੂਸਾ ਨੇ ਦਿੱਤਾ ਸੀ ਅਤੇ ਤੁਸਾਂ ਮੇਰੇ ਸਾਰੇ ਬੋਲਾਂ ਨੂੰ ਮੰਨਿਆਂ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ 3 ਤੁਸਾਂ ਢੇਰ ਸਾਰੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਆਪਣੇ ਭਰਾਵਾਂ ਨੂੰ ਨਹੀਂ ਵਿਸਾਰਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਜ਼ੁਮੇਵਾਰੀ ਦੀ ਪਾਲਨਾ ਕੀਤੀ 4 ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਭਰਾਵਾਂ ਨੂੰ ਸੁਖ ਦਿੱਤਾ ਹੈ ਜਿਵੇਂ ਉਸ ਉਨ੍ਹਾਂ ਨਾਲ ਬਚਨ ਕੀਤਾ ਸੀ। ਹੁਣ ਤੁਸੀਂ ਮੁੜ ਜਾਓ ਅਤੇ ਆਪਣੇ ਤੰਬੂਆਂ ਵਿੱਚ ਆਪਣੀ ਮਿਲਖ ਦੇ ਦੇਸ ਨੂੰ ਜਿਹੜੀ ਯਹੋਵਾਹ ਨੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਦਿੱਤੀ ਸੀ ਜਾਓ 5 ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬੜੇ ਉੱਦਮ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦਿਆਂ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਹ ਨੂੰ ਚਿੰਬੜੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ 6 ਤਾਂ ਯਹੋਸ਼ੁਆ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਨ੍ਹਾਂ ਨੂੰ ਵਿਦਿਆ ਕੀਤਾ, ਫੇਰ ਓਹ ਆਪਣੇ ਤੰਬੂਆਂ ਨੂੰ ਤੁਰ ਗਏ 7 ਮਨੱਸ਼ਹ ਦੇ ਅੱਧੇ ਗੋਤ ਨੂੰ ਮੂਸਾ ਨੇ ਬਾਸ਼ਾਨ ਵਿੱਚ ਮਿਲਖ ਦਿੱਤੀ ਅਤੇ ਉਸ ਦੇ ਦੂਜੇ ਅੱਧ ਨੂੰ ਯਹੋਸ਼ੁਆ ਨੇ ਉਸ ਦੇ ਭਰਾਵਾਂ ਦੇ ਨਾਲ ਯਰਦਨ ਪਾਰ ਲਹਿੰਦੀ ਵੱਲ ਮਿਲਖ ਦਿੱਤੀ ਤਾਂ ਫੇਰ ਜਦ ਯਹੋਸ਼ੁਆ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰਘੱਲਿਆ ਤਾਂ ਉਨ੍ਹਾਂ ਨੂੰ ਬਰਕਤ ਦਿੱਤੀ 8 ਅਤੇ ਉਹ ਨੇ ਉਨ੍ਹਾਂ ਨੂੰ ਆਖਿਆ ਕਿ ਵੱਡੇ ਧਨ ਨਾਲ ਅਤੇ ਬਹੁਤ ਵੱਡੇ ਚੌਣੇ ਨਾਲ ਅਤੇ ਚਾਂਦੀ, ਸੋਨੇ, ਪਿੱਤਲ, ਲੋਹੇ ਅਤੇ ਬਸਤਰਾਂਦੇ ਵੱਡੇ ਢੇਰ ਨਾਲ ਆਪਣੇ ਤੰਬੂਆਂ ਨੂੰ ਮੁੜ ਜਾਓ ਅਤੇ ਆਪਣੇ ਵੈਰੀਆਂ ਦੀ ਲੁੱਟ ਨੂੰ ਆਪਣੇ ਭਰਾਵਾਂ ਨਾਲ ਵੰਡ ਲਓ।। 9 ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਵਿੱਚੋਂ ਸ਼ੀਲੋਹ ਤੋਂ ਮੁੜ ਤੁਰਿਆ ਜਿਹੜਾ ਕਨਾਨ ਦੇਸ਼ ਵਿੱਚ ਹੈ ਭਈ ਓਹ ਗਿਲਆਦ ਦੇ ਦੇਸ ਨੂੰ ਆਪਣੀ ਜਾਗੀਰ ਵਿੱਚ ਜਾਣ ਜਿੱਥੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਯਹੋਵਾਹ ਦੇ ਹੁਕਮ ਅਨੁਸਾਰ ਕਬਜ਼ਾ ਦਿੱਤਾ ਗਿਆ ਸੀ 10 ਅਤੇ ਜਦ ਓਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਓਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ 11 ਤਾਂ ਇਸਰਾਏਲੀਆਂ ਨੇ ਸੁਣਿਆ ਕਿ ਵੇਖੋ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਕਨਾਨ ਦੇਸ ਦੇ ਸਾਹਮਣੇ ਯਰਦਨ ਦੇ ਇਲਾਕਿਆਂ ਵਿੱਚ ਇੱਕ ਜਗਵੇਦੀ ਇਸਰਾਏਲੀਆਂ ਦੇ ਪਾਸੇ ਵੱਲ ਬਣਾ ਲਈ ਹੈ 12 ਅਤੇ ਜਦ ਇਸਰਾਏਲੀਆਂ ਨੇ ਇਹ ਸੁਣਿਆ ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਕਿ ਉਨ੍ਹਾਂ ਨਾਲ ਜੁੱਧ ਕਰਨ ਲਈ ਚੜ੍ਹਾਈ ਕਰਨ 13 ਤਾਂ ਇਸਰਾਏਲੀਆਂ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੂੰ ਗਿਲਆਦ ਦੇ ਦੇਸ ਵਿੱਚ ਘੱਲਿਆ 14 ਅਤੇ ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪਿਉ ਦਾਦਿਆਂ ਦੇ ਘਰਾਣਿਆਂ ਦਿਆਂ ਕੁਲ ਗੋਤਾਂ ਦਾ ਇੱਕ ਇੱਕ ਪਰਧਾਨ ਅਤੇ ਹਰ ਮਨੁੱਖ ਆਪਣੇ ਪਿਉ ਦਾਦਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ 15 ਅਤੇ ਓਹਨਾਂ ਰਊਬੇਨੀਆਂ, ਗਾਦੀਆਂ, ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਗਿਲਆਦ ਨੂੰ ਜਾ ਕੇ ਓਹਨਾਂ ਨਾਲ ਗੱਲ ਕੀਤੀ 16 ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਏਹ ਕੀ ਬੇਈਮਾਨੀ ਹੈ ਜਿਹੜੀ ਤੁਸਾਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ? 17 ਕੀ ਸਾਡੇ ਲਈ ਪਓਰ ਦੀ ਬੁਰਿਆਈ ਛੋਟੀ ਹੈ ਜਿਸ ਤੋਂ ਅਸਾਂ ਆਪਣੇ ਆਪ ਨੂੰ ਅਜੇ ਪਾਕ ਨਹੀਂ ਕੀਤਾ ਭਾਵੇਂ ਯਹੋਵਾਹ ਦੀ ਮੰਡਲੀ ਵਿੱਚ ਬਵਾ ਪੈ ਗਈ ਸੀ? 18 ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੱਕਰਦੇ ਹੋ? ਤਾਂ ਐਉਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋਵੋਗੇ ਤਾਂ ਭਲਕੇ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ 19 ਤਾਂ ਵੀ ਜੇ ਤੁਹਾਡੀ ਆਪਣੀ ਜਗੀਰ ਦੀ ਧਰਤੀ ਅੱਸ਼ੁਧ ਹੋ ਗਈ ਹੋਵੇ ਤਾਂ ਤੁਸੀਂ ਯਹੋਵਾਹ ਦੀ ਮਿਲਖ ਦੇ ਦੇਸ ਨੂੰ ਲੰਘੋ ਜਿੱਥੇ ਯਹੋਵਾਹ ਦਾ ਡੇਹਰਾ ਟਿਕਿਆ ਹੋਇਆ ਹੈ ਅਤੇ ਸਾਡੇ ਵਿੱਚ ਮਿਲਖ ਲੈ ਲਓ ਪਰ ਨਾ ਯਹੋਵਾਹ ਤੋਂ ਆਕੀ ਹੋਵੇ ਅਤੇ ਨਾ ਸਾਥੋਂ ਆਕੀ ਹੋਵੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਬਿਨਾ ਕੋਈ ਹੋਰ ਆਪਣੇ ਲਈ ਜਗਵੇਦੀ ਬਣਾ ਲਓ 20 ਕੀ ਜ਼ਰਹ ਦੇ ਪੁੱਤ੍ਰ ਆਕਾਨ ਨੇ ਮਣਸੀਆਂ ਹੋਈਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਆ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ।। 21 ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੂੰ ਉੱਤਰ ਦੇ ਕੇ ਇਹ ਗੱਲ ਕੀਤੀ 22 ਯਹੋਵਾਹ ਸਮਰਥ ਪਰਮੇਸ਼ੁਰ, ਹਾਂ, ਯਹੋਵਾਹ ਸਮਰਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲ ਵੀ ਜਾਣੇਗਾ ਕਿ ਜੇ ਕਦੀ ਆਕੀ ਹੋਣ ਵਿੱਚ ਅਥਵਾ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ 23 ਕਿ ਜੇ ਅਸਾਂ ਆਪਣੇ ਲਈ ਏਹ ਜਗਵੇਦੀ ਬਣਾਈ ਹੋਵੇ ਕਿ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੜ ਜਾਈਏ ਅਤੇ ਜੇ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਅਥਵਾ ਮੈਦੇ ਦੀਆਂ ਭੇਟਾ ਚੜ੍ਹਾਈਏ ਅਥਵਾ ਸੁਖ ਸਾਂਦ ਦੀਆਂ ਬਲੀਆਂ ਦੇਈਏ ਤਾਂ ਯਹੋਵਾਹ ਹੀ ਲੇਖਾ ਲਵੇ 24 ਅਥਵਾ ਅਸਾਂ ਏਸ ਗੱਲ ਦੇ ਡਰ ਨਾਲ ਏਹ ਨਹੀਂ ਕੀਤਾ ਕਿ ਆਉਣ ਵਾਲਿਆਂ ਸਮਿਆਂ ਵਿੱਚ ਤੁਹਾਡੇ ਪੁੱਤ੍ਰ ਸਾਡੇ ਪੁੱਤ੍ਰਾਂ ਨੂੰ ਆਖਣਗੇ ਕਿ ਤੁਹਾਨੂੰ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਕੀ ਕੰਮ ਹੈ? 25 ਹੇ ਰਊਬੇਨੀਓ ਅਤੇ ਗਾਦੀਓ, ਯਹੋਵਾਹ ਨੇ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਯਰਦਨ ਹੱਦ ਠਹਿਰਾਈ ਹੈ ਸੋ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਹਿੱਸਾ ਨਹੀਂ। ਸ਼ਾਇਤ ਤੁਹਾਡੇ ਪੁੱਤ੍ਰ ਸਾਡੇ ਪੁੱਤ੍ਰਾਂ ਨੂੰ ਯਹੋਵਾਹ ਦਾ ਡਰ ਮੰਨਣ ਤੋਂ ਮੁਕਰਾ ਦੇਣ 26 ਏਸ ਲਈ ਅਸਾਂ ਆਖਿਆ ਕਿ ਅਸੀਂ ਆਪਣੇ ਲਈ ਇੱਕ ਜਗਵੇਦੀ ਬਣਾਈਏ, ਉਹ ਤਾਂ ਨਾ ਹੋਮ ਦੀਆਂ ਭੇਟਾਂ ਅਤੇ ਨਾ ਬਲੀਆਂ ਲਈ ਹੈ 27 ਸਗੋਂ ਉਹ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਇੱਕ ਗਵਾਹੀ ਹੋਵੇਗੀ ਕਿ ਅਸੀਂ ਯਹੋਵਾਹ ਦੀ ਉਪਾਸਨਾ ਉਸ ਦੇ ਅੱਗੇ ਆਪਣੀਆਂ ਹੋਮ ਦੀਆਂ ਭੇਟਾਂ ਨਾਲ ਅਤੇ ਬਲੀਆਂ ਨਾਲ ਅਤੇ ਸੁਖ ਸਾਂਦ ਦੀਆਂ ਭੇਟਾਂ ਨਾਲ ਚੜ੍ਹਾਈਏ ਤਾਂ ਜੋ ਤੁਹਾਡੇ ਪੁੱਤ੍ਰ ਆਉਣ ਵਾਲਿਆਂ ਸਮਿਆਂ ਵਿਚ ਸਾਡੇ ਪੁੱਤ੍ਰਾਂ ਨੂੰ ਨਾ ਆਖਣ ਕਿ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਹਿੱਸਾ ਨਹੀਂ 28 ਤਾਂ ਅਸਾਂ ਆਖਿਆ ਕਿ ਐਉਂ ਹੋਵੇਗਾ ਕਿ ਜਦ ਓਹ ਸਾਨੂੰ ਯਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਉਂ ਆਖਣਗੇ ਤਾਂ ਅਸੀਂ ਆਖਾਂਗੇ, ਯਹੋਵਾਹ ਦੀ ਜਗਵੇਦੀ ਦਾ ਨਮੂਨਾ ਵੇਖੋ ਜਿਹੜੀ ਸਾਡੇ ਪਿਉ ਦਾਦਿਆਂ ਨਾਂ ਤਾਂ ਹੋਮ ਦੀਆਂ ਭੇਟਾਂ ਲਈ ਨਾ ਬਲੀਆਂ ਲਈ ਬਣਾਈ ਸੀ ਸਗੋਂ ਉਹ ਤੁਹਾਡੇ ਅਤੇ ਸਾਡੇ ਵਿੱਚਕਾਰ ਇੱਕ ਸਾਖੀ ਹੈ 29 ਏਹ ਸਾਥੋਂ ਦੂਰ ਹੋਵੇ ਜੇ ਅਸੀਂ ਯਹੋਵਾਹ ਦੇ ਵਿਰੁੱਧ ਆਕੀ ਹੋ ਕੇ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਜਾਈਏ ਅਤੇ ਇੱਕ ਜਗਵੇਦੀ ਹੋਮ ਦੀਆਂ ਅਤੇ ਮੈਦੇ ਦੀਆਂ ਭੇਟਾਂ ਲਈ ਅਤੇ ਬਲੀਆਂ ਲਈ ਬਣਾ ਲਈਏ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਤੋਂ ਬਿਨਾ ਜਿਹੜੀ ਉਸ ਦੇ ਡੇਹਰੇ ਦੇ ਸਾਹਮਣੇ ਹੈ।। 30 ਜਦ ਫ਼ੀਨਹਾਸ ਜਾਜਕ ਅਤੇ ਮੰਡਲੀ ਦੇ ਪਰਧਾਨਾਂ ਅਤੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੇ ਜਿਹੜੇ ਉਸ ਦੇ ਨਾਲ ਸਨ ਏਹ ਗੱਲਾਂ ਸੁਣੀਆਂ ਜਿਹੜੀਆਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੇ ਕੀਤੀਆਂ ਸਨ ਤਾਂ ਉਨ੍ਹਾਂ ਨੂੰ ਏਹ ਚੰਗਾ ਲੱਗਾ 31 ਅਤੇ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਭਈ ਅਸੀਂ ਜਾਣਦੇ ਹਾਂ ਭਈ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸਾਂ ਏਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸਾਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।। 32 ਅਲਆਜ਼ਾਰ ਜਾਜਕ ਦਾ ਪੁੱਤ੍ਰ ਫ਼ੀਨਹਾਸ ਅਤੇ ਓਹ ਪਰਧਾਨ ਰਊਬੇਨੀਆਂ ਅਤੇ ਗਾਦੀਆਂ ਤੋਂ ਗਿਲਆਦ ਦੇ ਦੇਸ ਵਿੱਚੋਂ ਕਨਾਨ ਦੇਸ ਨੂੰ ਇਸਰਾਏਲੀਆਂ ਕੋਲ ਮੁੜ ਆਏ ਅਤੇ ਉਨ੍ਹਾਂ ਨੂੰ ਏਹ ਖਬਰ ਦਿੱਤੀ 33 ਤਾਂ ਏਹ ਗੱਲ ਇਸਰਾਏਲੀਆਂ ਨੂੰ ਚੰਗੀ ਲੱਗੀ ਅਤੇ ਇਸਰਾਏਲੀਆਂ ਨੇ ਪਰਮੇਸ਼ੁਰ ਨੂੰ ਮੁਬਾਰਕ ਆਖਿਆ ਅਤੇ ਫੇਰ ਉਨ੍ਹਾਂ ਉੱਤੇ ਜੁੱਧ ਲਈ ਚੜ੍ਹਾਈ ਕਰਨ ਦੀਆਂ ਅਤੇ ਉਸ ਦੇਸ ਨੂੰ ਜਿੱਥੇ ਰਊਬੇਨੀ ਅਤੇ ਗਾਦੀ ਵੱਸਦੇ ਸਨ ਨਾਸ ਕਰਨ ਦੀਆਂ ਗੱਲਾਂ ਛੱਡ ਦਿੱਤੀਆਂ 34 ਤਾਂ ਰਊਬੇਨੀਆਂ ਅਤੇ ਗਾਦੀਆਂ ਨੇ ਉਸ ਜਗਵੇਦੀ ਨੂੰ ਸਾਖੀ ਆਖਿਆ ਕਿਉਂ ਜੋ ਸਾਡੇ ਵਿੱਚ ਏਹ ਸਾਖੀ ਹੈ ਭਈ ਯਹੋਵਾਹ ਹੀ ਪਰਮੇਸ਼ੁਰ ਹੈ।।
Total 24 ਅਧਿਆਇ, Selected ਅਧਿਆਇ 22 / 24
Common Bible Languages
West Indian Languages
×

Alert

×

punjabi Letters Keypad References