2. ਅਤੇ ਵੇਖੋ ਇੱਕ ਮੰਜੀ ਉੱਤੇ ਪਏ ਹੋਏ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤ੍ਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ
|
6. ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਤਦ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ
|
9. ਯਿਸੂ ਨੇ ਉੱਥੋਂ ਅੱਗੇ ਵਧ ਕੇ ਮੱਤੀ ਨਾਮੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਰ ਉਹ ਨੂੰ ਕਿਹਾ ਭਈ ਮੇਰੇ ਮਗਰ ਹੋ ਤੁਰ, ਅਤੇ ਉਹ ਉੱਠ ਕੇ ਉਹ ਦੇ ਮਗਰ ਹੋ ਤੁਰਿਆ।।
|
10. ਤਾਂ ਐਉਂ ਹੋਇਆ ਕਿ ਜਾਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ ਤਾਂ ਵੇਖੋ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਆਣ ਕੇ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ
|
11. ਅਤੇ ਫ਼ਰੀਸਿਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
|
13. ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।
|
14. ਤਦ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆਣ ਕੇ ਕਿਹਾ ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ
|
15. ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਸੋਗ ਕਰ ਸੱਕਦੇ ਹਨ? ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਓਹ ਵਰਤ ਰੱਖਣਗੇ
|
16. ਪੁਰਾਣੇ ਕੱਪੜੇ ਨੂੰ ਕੋਰੇ ਦੀ ਟਾਕੀ ਕੋਈ ਨਹੀਂ ਲਾਉਂਦਾ ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਤੋਂ ਕੁਝ ਖਿੱਚ ਲੈਂਦੀ ਹੈ ਅਤੇ ਉਹ ਲੰਗਾਰ ਵਧ ਜਾਂਦਾ ਹੈ
|
17. ਅਤੇ ਨਾ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਓਹ ਦੋਵੇਂ ਬਚ ਰਹਿੰਦੀਆ ਹਨ।।
|
18. ਤਦ ਉਹ ਉਨ੍ਹਾਂ ਨੂੰ ਏਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਸਰਦਾਰ ਨੇ ਆਣ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ ਪਰ ਤੂੰ ਆਣ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜੀ ਪਵੇਗੀ
|
20. ਅਰ ਵੇਖੋ ਇੱਕ ਜਨਾਨੀ ਨੇ ਜਿਹ ਦੇ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ ਪਿੱਛੋਂ ਦੀ ਆਣ ਕੇ ਉਹ ਦੇ ਕੱਪੜੇ ਦਾ ਪੱਲਾ ਛੋਹਿਆ
|
22. ਤਦ ਯਿਸੂ ਨੇ ਪਿਛਾਹਾਂ ਮੁੜ ਕੇ ਅਤੇ ਉਹ ਨੂੰ ਵੇਖ ਕੇ ਆਖਿਆ, ਬੇਟੀ ਹੌਸਲਾ ਰੱਖ! ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ। ਉਹ ਜਨਾਨੀ ਉਸੇ ਘੜੀਓਂ ਚੰਗੀ ਹੋ ਗਈ
|
27. ਜਾਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ ਹੇ ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!
|
28. ਅਰ ਜਾਂ ਉਹ ਘਰ ਵਿੱਚ ਗਿਆ ਤਾਂ ਓਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਨਿਹਚਾ ਹੈ ਜੋ ਮੈਂ ਇਹ ਕੰਮ ਕਰ ਸੱਕਦਾ ਹਾਂ? ਉਨ੍ਹਾਂ ਉਹ ਨੂੰ ਆਖਿਆ, ਹਾਂ ਪ੍ਰਭੁ ਜੀ
|
33. ਅਤੇ ਜਦ ਭੂਤ ਕੱਢਿਆ ਗਿਆ ਤਦ ਗੁੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ ਮੰਨ ਕੇ ਆਖਣ ਲੱਗੀ ਭਈ ਇਸਰਾਏਲ ਵਿੱਚ ਇਸ ਪਰਕਾਰ ਕਦੀ ਨਹੀਂ ਵੇਖਿਆ!
|
35. ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ
|
36. ਅਤੇ ਜਾਂ ਉਹ ਨੇ ਭੀੜ੍ਹਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂ ਜੋ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਾ ਹੋਵੇ ਓਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ
|