2. ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ
|
3. ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਹ ਦੇ ਸਿੰਙ ਤੂੰ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ
|
4. ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਖੂੰਜਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਓਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ
|
6. ਤੂੰ ਉਹ ਨੂੰ ਪੜਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਅਤੇ ਪਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਦੇ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ
|
8. ਜਦ ਹਾਰੂਨ ਦੀਵਿਆਂ ਨੂੰ ਸੰਝ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੀਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ
|
10. ਅਰ ਹਾਰੂਨ ਉਸ ਦੇ ਸਿੰਙਾਂ ਉੱਤੇ ਵਰਹੇ ਵਿੱਚ ਇੱਕ ਵਾਰੀ ਪਰਾਸਚਿਤ ਕਰੇ ਅਤੇ ਪਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈਕੇ ਵਰਹੇ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੀਕ ਪਰਾਸਚਿਤ ਕਰੇ। ਏਹ ਯਹੋਵਾਹ ਲਈ ਅੱਤ ਪਵਿੱਤ੍ਰ ਹੈ।।
|
12. ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ
|
13. ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਏਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ
|
15. ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪਰਾਣਾਂ ਦੇ ਪਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ
|
16. ਸੋ ਤੂੰ ਇਸਾਰੇਲੀਆਂ ਤੋਂ ਪਰਾਸਚਿਤ ਦੀ ਚਾਂਦੀ ਲੈਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗੀਰੀ ਹੋਵੇ ਤਾਂ ਜੋ ਤੁਹਾਡਿਆਂ ਪਰਾਣਾਂ ਲਈ ਪਰਾਸਚਿਤ ਹੋਵੇ।।
|
18. ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ
|
20. ਜਦ ਓਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਓਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਓਹ ਪਾਣੀ ਨਾਲ ਧੋਣ ਭਈ ਓਹ ਨਾ ਮਰਨ
|
21. ਓਹ ਆਪਣੇ ਹੱਥ ਪੈਰ ਧੋਣ ਕਿ ਓਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੀਕ।।
|
23. ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਰਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ
|
25. ਅਤੇ ਤੂੰ ਉਹ ਨੂੰ ਮਲਣ ਦਾ ਪਵਿੱਤ੍ਰ ਤੇਲ ਗਾਂਧੀ ਦੀ ਕਾਰੀਗਰੀ ਦਾ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤ੍ਰ ਤੇਲ ਹੋਵੇ
|
32. ਏਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਏਹ ਪਵਿੱਤ੍ਰ ਹੈ ਅਤੇ ਤੁਹਾਡੇ ਲਈ ਪਵਿੱਤ੍ਰ ਰਹੇ
|
33. ਜਿਹੜਾ ਮਨੁੱਖ ਉਸ ਵਰਗੀ ਮਲਾਉਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਓਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।।
|
34. ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੋਬਾਨ- ਏਹ ਇੱਕੋ ਵਜਨ ਦੇ ਹੋਣ
|
36. ਤੂੰ ਉਸ ਵਿੱਚੋਂ ਕੁਝ ਅੱਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਏਹ ਤੁਹਾਡੇ ਲਈ ਅੱਤ ਪਵਿੱਤ੍ਰ ਹੋਵੇ
|
37. ਜਿਹੜੀ ਧੂਪ ਤੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤ੍ਰ ਹੋਵੇ
|