3. ਅਤੇ ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਪਰਬਤਾਂ, ਟਿੱਲਿਆਂ ਅਤੇ ਨਾਲਿਆਂ ਅਰ ਵਾਦੀਆਂ ਨੂੰ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਅਸਥਾਨਾਂ ਨੂੰ ਮੈਂ ਨਾਸ ਕਰਾਂਗਾ
|
4. ਅਤੇ ਤੁਹਾਡੀਆਂ ਜਗਵੇਦੀਆਂ ਉੱਜੜ ਪੁੱਜੜ ਜਾਣਗੀਆਂ ਅਤੇ ਤੁਹਾਡੀਆਂ ਸੂਰਜ ਦੀਆਂ ਮੂਰਤੀਆਂ ਭੰਨ ਦਿੱਤੀਆਂ ਜਾਣਗੀਆਂ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ
|
5. ਅਤੇ ਇਸਰਾਏਲੀਆਂ ਦੀਆਂ ਲੋਥਾਂ ਉਨ੍ਹਾਂ ਦੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ ਅਤੇ ਮੈਂ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੇ ਦੁਆਲੇ ਖਿਲਾਰ ਦਿਆਂਗਾ
|
6. ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਅਸਥਾਨ ਵਿਰਾਨ ਹੋ ਜਾਣਗੇ ਤਾਂ ਜੋ ਤੁਹਾਡੀਆਂ ਜਗਵੇਦੀਆਂ ਬਰਬਾਦ ਅਤੇ ਉਜਾੜ ਹੋਣ ਅਤੇ ਤੁਹਾਡੇ ਬੁੱਤ ਭੰਨੇ ਜਾਣ ਅਤੇ ਬਾਕੀ ਨਾ ਰਹਿਣ ਅਤੇ ਤੁਹਾਡੀਆਂ ਸੂਰਜ ਦੀਆਂ ਮੂਰਤੀਆਂ ਵੱਢ ਦਿੱਤੀਆਂ ਜਾਣ ਅਤੇ ਤੁਹਾਡੀ ਹੱਥ ਦੀ ਕਿਰਤ ਮਿਟ ਜਾਵੇ
|
8. ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝਕੁ ਛੱਡ ਦਿਆਂਗਾ ਅਰਥਾਤ ਓਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ
|
9. ਅਤੇ ਜਿਹੜੇ ਤੁਹਾਡੇ ਵਿੱਚੋਂ ਬਚ ਰਹਿਣਗੇ ਓਹ ਉਨ੍ਹਾਂ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਓਹ ਅਸੀਰ ਹੋਕੇ ਜਾਣਗੇ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਨ੍ਹਾਂ ਦੇ ਜ਼ਨਾਕਾਰ ਦਿਲਾਂ ਨੂੰ ਜੋ ਮੇਰੇ ਪਾਸੋਂ ਦੂਰ ਹੋਏ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਜਿਨ੍ਹਾਂ ਨੇ ਉਨ੍ਹਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ ਫੋੜਾਂਗਾ ਅਤੇ ਓਹ ਆਪ ਆਪਣੇ ਸਾਰੇ ਭੈੜੇ ਕੰਮਾਂ ਦੇ ਕਾਰਨ ਜਿਹੜੇ ਉਨ੍ਹਾਂ ਨੇ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਕੀਤੇ ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਧਿਰਕਾਰ ਪਾਉਣਗੇ
|
10. ਤਦ ਓਹ ਜਾਨਣਗੇ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਐਵੇਂ ਹੀ ਨਹੀਂ ਫ਼ਰਮਾਇਆ ਸੀ ਕਿ ਉਨ੍ਹਾਂ ਉੱਤੇ ਇਹ ਬੁਰਿਆਈ ਲਿਆਵਾਂਗਾ।।
|
11. ਪ੍ਰਭੁ ਯਹੋਵਾਹ ਐਉਂ ਕਹਿੰਦਾ ਹੈ ਕਿ ਤੂੰ ਹੱਥ ਪਿੱਟ ਕੇ ਅਤੇ ਪੈਰ ਮਾਰ ਕੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫਸੋਸ! ਕਿਉਂ ਜੋ ਓਹ ਤਲਵਾਰ, ਕਾਲ ਅਰ ਬਵਾ ਨਾਲ ਡਿੱਗ ਪੈਣਗੇ
|
12. ਜਿਹੜਾ ਦੂਰ ਹੈ ਉਹ ਬਵਾ ਨਾਲ ਮਰੇਗਾ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਡਿੱਗੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਘੇਰੇ ਵਿੱਚ ਹੈ ਉਹ ਕਾਲ ਨਾਲ ਮਰੇਗਾ, ਸੋ ਮੈਂ ਉਨ੍ਹਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ
|
13. ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ਜਦ ਉਨ੍ਹਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਪੁਰ ਅਤੇ ਪਰਬਤਾਂ ਦੀਆਂ ਸਾਰੀਆਂ ਚੋਟੀਆਂ ਉੱਤੇ ਅਤੇ ਹਰੇਕ ਹਰੇ ਬ੍ਰਿਛ ਹੇਠ ਅਤੇ ਹਰੇਕ ਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਓਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਨ੍ਹਾਂ ਬੁੱਤਾਂ ਦੇ ਵਿੱਚ ਉਨ੍ਹਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ
|
14. ਅਤੇ ਮੈਂ ਆਪਣਾ ਹੱਥ ਉਨ੍ਹਾਂ ਦੇ ਵਿਰੁੱਧ ਪਸਾਰਾਂਗਾ ਅਤੇ ਉਜਾੜ ਤੋਂ ਲੈ ਕੇ ਦਿਬਲਾਹ ਤੀਕ ਉਨ੍ਹਾਂ ਦੇ ਦੇਸ ਦੀਆਂ ਸਾਰੀਆਂ ਵਸਤੀਆਂ ਬਰਬਾਦ ਤੇ ਵਿਰਾਨ ਕਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
|