3. ਉਨ੍ਹਾਂ ਨੇ ਨਾਗ ਵਾਂਙੁ ਆਪਣੀਆਂ ਜੀਭਾਂ ਨੂੰ ਤਿੱਖਿਆ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲਾਂ ਦੇ ਹੇਠ ਹੈ! ।। ਸਲਹ ।।
|
4. ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
|
5. ਹੰਕਾਰੀਆਂ ਨੇ ਮੇਰੇ ਲਈ ਫਾਹੀ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ ।। ਸਲਹ ।।
|
8. ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇਹ, ਓਹ ਘੁਮੰਡ ਨਾ ਕਰਨ! ।। ਸਲਹ ।।
|