ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਆਤਮਿਆਂ ਨੂੰ ਪਰਖੋ} [PS] ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
2. ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ।
3. ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।
4. ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
5. ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ।
6. ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ। [PS]
7. {ਪਰਮੇਸ਼ੁਰ ਪਿਆਰ ਹੈ} [PS] ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।
8. ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
9. ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।
10. ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
11. ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।
12. ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।
13. ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ।
14. ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ।
15. ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।
16. ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
17. ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ।
18. ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।
19. ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।
20. ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।
21. ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l [PE]

Notes

No Verse Added

Total 5 Chapters, Current Chapter 4 of Total Chapters 5
1 2 3 4 5
੧ ਯੂਹੰਨਾ 4
1. {ਆਤਮਿਆਂ ਨੂੰ ਪਰਖੋ} PS ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
2. ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ।
3. ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।
4. ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
5. ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ।
6. ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ। PS
7. {ਪਰਮੇਸ਼ੁਰ ਪਿਆਰ ਹੈ} PS ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।
8. ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
9. ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।
10. ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
11. ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।
12. ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।
13. ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ।
14. ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ।
15. ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।
16. ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
17. ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ।
18. ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।
19. ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।
20. ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।
21. ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l PE
Total 5 Chapters, Current Chapter 4 of Total Chapters 5
1 2 3 4 5
×

Alert

×

punjabi Letters Keypad References