ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਸੰਦੂਕ ਨੂੰ ਆਪਸ ਲਿਆਉਣ ਦੀ ਤਿਆਰੀ } [PS]ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਬਣਾਵੇ, ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਸਥਾਨ ਬਣਵਾਇਆ ਅਤੇ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ।
2. ਉਸ ਵੇਲੇ ਦਾਊਦ ਨੇ ਆਖਿਆ, “ਲੇਵੀਆਂ ਤੋਂ ਬਿਨ੍ਹਾਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ, ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਸਦਾ ਤੱਕ ਉਸ ਦੇ ਅੱਗੇ ਸੇਵਾ ਕਰਨ ਲਈ ਚੁਣਿਆ ਹੈ।”
3. ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।
4. ਅਤੇ ਦਾਊਦ ਨੇ ਹਾਰੂਨ ਦੇ ਵੰਸ਼ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ,
5. ਕਹਾਥੀਆਂ ਵਿੱਚੋਂ ਸਰਦਾਰ ਊਰੀਏਲ ਤੇ ਉਹ ਦੇ ਭਰਾ, ਇੱਕ ਸੌ ਵੀਹ
6. ਮਰਾਰੀਆਂ ਵਿੱਚੋਂ ਉਹ ਦੇ ਸਰਦਾਰ ਅਸਾਯਾਹ ਤੇ ਉਹ ਦੇ ਭਰਾ, ਦੋ ਸੌ ਵੀਹ
7. ਗੇਰਸ਼ੋਮੀਆਂ ਵਿੱਚੋਂ ਸਰਦਾਰ ਯੋਏਲ ਤੇ ਉਹ ਦਾ ਭਰਾ, ਇੱਕ ਸੌ ਤੀਹ
8. ਅਲੀਸਾਫ਼ਾਨ ਦੇ ਪੁੱਤਰਾਂ ਵਿੱਚੋਂ ਸਰਦਾਰ ਸ਼ਮਅਯਾਹ ਤੇ ਉਹ ਦੇ ਭਰਾ, ਦੋ ਸੌ
9. ਹਬਰੋਨ ਦੇ ਪੁੱਤਰਾਂ ਵਿੱਚੋਂ ਸਰਦਾਰ ਅਲੀਏਲ ਤੇ ਉਹ ਦੇ ਭਰਾ, ਅੱਸੀ
10. ਉੱਜ਼ੀਏਲ ਦੇ ਪੁੱਤਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ
11. ਅਤੇ ਦਾਊਦ ਨੇ ਸਾਦੋਕ ਤੇ ਅਬਯਾਥਾਰ ਜਾਜਕਾਂ ਨੂੰ ਅਤੇ ਊਰੀਏਲ, ਅਸਾਯਾਹ ਤੇ ਯੋਏਲ, ਸ਼ਮਅਯਾਹ ਤੇ ਅਲੀਏਲ ਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ
12. ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ।
13. ਤੁਸੀਂ ਲੋਕਾਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ, ਇਸ ਲਈ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।
14. ਤਦ ਜਾਜਕਾਂ ਅਤੇ ਲੇਵੀਆਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਲਈ, ਆਪਣੇ ਆਪ ਨੂੰ ਪਵਿੱਤਰ ਕੀਤਾ।
15. ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਉੱਤੇ ਚੁੱਕਿਆ, ਜਿਵੇਂ ਮੂਸਾ ਨੇ ਯਹੋਵਾਹ ਦੀ ਬਾਣੀ ਦੇ ਅਨੁਸਾਰ ਆਗਿਆ ਦਿੱਤੀ ਸੀ।
16. ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਈਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।
17. ਸੋ ਲੇਵੀਆਂ ਨੇ ਯੋਏਲ ਦੇ ਪੁੱਤਰ ਹੇਮਾਨ ਨੂੰ ਠਹਿਰਾਇਆ, ਨਾਲੇ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤਰ ਆਸਾਫ਼ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤਰ ਏਥਾਨ ਨੂੰ
18. ਅਤੇ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮੱਤਿਥਯਾਹ, ਅਲੀਫਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈਏਲ ਦਰਬਾਨਾਂ ਨੂੰ
19. ਅਤੇ ਹੇਮਾਨ, ਆਸਾਫ਼ ਤੇ ਏਥਾਨ ਗਵੱਯੇ ਪਿੱਤਲ ਦੇ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ
20. ਅਤੇ ਜ਼ਕਰਯਾਹ, ਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਮਅਸੇਯਾਹ, ਬਨਾਯਾਹ ਅਤੇ ਅਲਾਮੋਥ ਸੁਰ ਉੱਤੇ ਸਿਤਾਰਾਂ ਨਾਲ
21. ਅਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ-ਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੂਰ ਉੱਤੇ ਬਰਬਤਾਂ ਨਾਲ ਅਗਵਾਈ ਕਰਨ
22. ਅਤੇ ਲੇਵੀਆਂ ਦਾ ਸਰਦਾਰ ਕਾਨਨਯਾਹ ਗਾਉਣ ਲਈ। ਉਹ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਵੱਡਾ ਗੁਣੀ ਸੀ
23. ਅਤੇ ਬਰਕਯਾਹ ਤੇ ਅਲਕਾਨਾਹ ਸੰਦੂਕ ਦੇ ਦਰਬਾਨ ਸਨ
24. ਅਤੇ ਸ਼ਬਨਯਾਹ, ਯੋਸ਼ਾਫ਼ਾਤ ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਅਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦ-ਅਦੋਮ ਤੇ ਯਿਹਯਾਹ ਸੰਦੂਕ ਦੇ ਦਰਬਾਨ ਸਨ। [PE]
25. {#1ਨੇਮ ਦੇ ਸੰਦੂਕ ਨੂੰ ਯਰੂਸ਼ਲਮ ਦੇ ਵਿੱਚ ਲਿਆਉਣਾ [BR]2 ਸਮੂ 6:12-22 } [PS]ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਤਾਂ ਜੋ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।
26. ਅਤੇ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸੱਤ ਬਲ਼ਦ ਅਤੇ ਸੱਤ ਮੇਂਢੇ ਬਲੀਦਾਨ ਲਈ ਚੜਾਏ।
27. ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।
28. ਅਤੇ ਸਾਰੇ ਇਸਰਾਏਲ ਨੇ ਜੈਕਾਰਾ ਬੁਲਾਉਂਦੇ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ-ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ।
29. ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ। [PE]
Total 29 ਅਧਿਆਇ, Selected ਅਧਿਆਇ 15 / 29
ਸੰਦੂਕ ਨੂੰ ਆਪਸ ਲਿਆਉਣ ਦੀ ਤਿਆਰੀ 1 ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਬਣਾਵੇ, ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਸਥਾਨ ਬਣਵਾਇਆ ਅਤੇ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ। 2 ਉਸ ਵੇਲੇ ਦਾਊਦ ਨੇ ਆਖਿਆ, “ਲੇਵੀਆਂ ਤੋਂ ਬਿਨ੍ਹਾਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ, ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਸਦਾ ਤੱਕ ਉਸ ਦੇ ਅੱਗੇ ਸੇਵਾ ਕਰਨ ਲਈ ਚੁਣਿਆ ਹੈ।” 3 ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ। 4 ਅਤੇ ਦਾਊਦ ਨੇ ਹਾਰੂਨ ਦੇ ਵੰਸ਼ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ, 5 ਕਹਾਥੀਆਂ ਵਿੱਚੋਂ ਸਰਦਾਰ ਊਰੀਏਲ ਤੇ ਉਹ ਦੇ ਭਰਾ, ਇੱਕ ਸੌ ਵੀਹ 6 ਮਰਾਰੀਆਂ ਵਿੱਚੋਂ ਉਹ ਦੇ ਸਰਦਾਰ ਅਸਾਯਾਹ ਤੇ ਉਹ ਦੇ ਭਰਾ, ਦੋ ਸੌ ਵੀਹ 7 ਗੇਰਸ਼ੋਮੀਆਂ ਵਿੱਚੋਂ ਸਰਦਾਰ ਯੋਏਲ ਤੇ ਉਹ ਦਾ ਭਰਾ, ਇੱਕ ਸੌ ਤੀਹ 8 ਅਲੀਸਾਫ਼ਾਨ ਦੇ ਪੁੱਤਰਾਂ ਵਿੱਚੋਂ ਸਰਦਾਰ ਸ਼ਮਅਯਾਹ ਤੇ ਉਹ ਦੇ ਭਰਾ, ਦੋ ਸੌ 9 ਹਬਰੋਨ ਦੇ ਪੁੱਤਰਾਂ ਵਿੱਚੋਂ ਸਰਦਾਰ ਅਲੀਏਲ ਤੇ ਉਹ ਦੇ ਭਰਾ, ਅੱਸੀ 10 ਉੱਜ਼ੀਏਲ ਦੇ ਪੁੱਤਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ 11 ਅਤੇ ਦਾਊਦ ਨੇ ਸਾਦੋਕ ਤੇ ਅਬਯਾਥਾਰ ਜਾਜਕਾਂ ਨੂੰ ਅਤੇ ਊਰੀਏਲ, ਅਸਾਯਾਹ ਤੇ ਯੋਏਲ, ਸ਼ਮਅਯਾਹ ਤੇ ਅਲੀਏਲ ਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ 12 ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ। 13 ਤੁਸੀਂ ਲੋਕਾਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ, ਇਸ ਲਈ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ। 14 ਤਦ ਜਾਜਕਾਂ ਅਤੇ ਲੇਵੀਆਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਲਈ, ਆਪਣੇ ਆਪ ਨੂੰ ਪਵਿੱਤਰ ਕੀਤਾ। 15 ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਉੱਤੇ ਚੁੱਕਿਆ, ਜਿਵੇਂ ਮੂਸਾ ਨੇ ਯਹੋਵਾਹ ਦੀ ਬਾਣੀ ਦੇ ਅਨੁਸਾਰ ਆਗਿਆ ਦਿੱਤੀ ਸੀ। 16 ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਈਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ। 17 ਸੋ ਲੇਵੀਆਂ ਨੇ ਯੋਏਲ ਦੇ ਪੁੱਤਰ ਹੇਮਾਨ ਨੂੰ ਠਹਿਰਾਇਆ, ਨਾਲੇ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤਰ ਆਸਾਫ਼ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤਰ ਏਥਾਨ ਨੂੰ 18 ਅਤੇ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮੱਤਿਥਯਾਹ, ਅਲੀਫਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈਏਲ ਦਰਬਾਨਾਂ ਨੂੰ 19 ਅਤੇ ਹੇਮਾਨ, ਆਸਾਫ਼ ਤੇ ਏਥਾਨ ਗਵੱਯੇ ਪਿੱਤਲ ਦੇ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ 20 ਅਤੇ ਜ਼ਕਰਯਾਹ, ਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਮਅਸੇਯਾਹ, ਬਨਾਯਾਹ ਅਤੇ ਅਲਾਮੋਥ ਸੁਰ ਉੱਤੇ ਸਿਤਾਰਾਂ ਨਾਲ 21 ਅਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ-ਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੂਰ ਉੱਤੇ ਬਰਬਤਾਂ ਨਾਲ ਅਗਵਾਈ ਕਰਨ 22 ਅਤੇ ਲੇਵੀਆਂ ਦਾ ਸਰਦਾਰ ਕਾਨਨਯਾਹ ਗਾਉਣ ਲਈ। ਉਹ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਵੱਡਾ ਗੁਣੀ ਸੀ 23 ਅਤੇ ਬਰਕਯਾਹ ਤੇ ਅਲਕਾਨਾਹ ਸੰਦੂਕ ਦੇ ਦਰਬਾਨ ਸਨ 24 ਅਤੇ ਸ਼ਬਨਯਾਹ, ਯੋਸ਼ਾਫ਼ਾਤ ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਅਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦ-ਅਦੋਮ ਤੇ ਯਿਹਯਾਹ ਸੰਦੂਕ ਦੇ ਦਰਬਾਨ ਸਨ। ਨੇਮ ਦੇ ਸੰਦੂਕ ਨੂੰ ਯਰੂਸ਼ਲਮ ਦੇ ਵਿੱਚ ਲਿਆਉਣਾ
2 ਸਮੂ 6:12-22

25 ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਤਾਂ ਜੋ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ। 26 ਅਤੇ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸੱਤ ਬਲ਼ਦ ਅਤੇ ਸੱਤ ਮੇਂਢੇ ਬਲੀਦਾਨ ਲਈ ਚੜਾਏ। 27 ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ। 28 ਅਤੇ ਸਾਰੇ ਇਸਰਾਏਲ ਨੇ ਜੈਕਾਰਾ ਬੁਲਾਉਂਦੇ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ-ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ। 29 ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।
Total 29 ਅਧਿਆਇ, Selected ਅਧਿਆਇ 15 / 29
×

Alert

×

Punjabi Letters Keypad References