2. ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ।
|
3. ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।
|
8. ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,
|
10. ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ।
|
11. ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ। ਇੱਕ ਦੇਹ - ਅੰਗ ਅਲੱਗ-ਅਲੱਗ PEPS
|
12. ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ।
|
13. ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।
|
21. ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ l
|
23. ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ l
|
24. ਪਰ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗਾਂ ਨੂੰ ਕੁਝ ਘਾਟਾ ਸੀ, ਉਨ੍ਹਾਂ ਨੂੰ ਪਰਮੇਸ਼ੁਰ ਨੇ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ।
|
26. ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ।
|
28. ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।
|
30. ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ?
|