1. {ਪਿਆਰ ਉੱਤਮ ਹੈ} PS ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।
|
2. ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।
|
3. ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ।
|
8. ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
|
11. ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।
|
12. ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।
|