1. {ਮਸੀਹ ਦਾ ਜੀ ਉੱਠਣਾ} PS ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ।
|
2. ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ।
|
3. ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ।
|
6. ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ।
|
9. ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।
|
10. ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।
|
12. {ਸਾਡਾ ਜੀ ਉੱਠਣਾ} PS ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ।
|
15. ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ।
|
19. ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ। PEPS
|
24. ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ।
|
27. “ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ।
|
28. ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ। PEPS
|
29. ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ?
|
31. ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।
|
32. ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ
|
34. ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ। PS
|
37. ਅਤੇ ਜਿਹੜਾ ਤੂੰ ਬੀਜਦਾ ਹੈ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ।
|
39. ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ।
|
41. ਸੂਰਜ ਦਾ ਪ੍ਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪ੍ਰਤਾਪ ਹੋਰ ਕਿਉਂ ਜੋ ਪ੍ਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ।
|
43. ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ।
|
44. ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ।
|
48. ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ।
|
50. ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ।
|
52. ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।
|
54. ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ।
|
58. ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ। PE
|