1. {ਵਿਸ਼ਵਾਸੀਆਂ ਦੇ ਲਈ ਦਾਨ} PS ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ।
|
2. ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ।
|
3. ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ।
|
6. ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਠਹਿਰਾਂ ਸਗੋਂ ਸਿਆਲ ਵੀ ਕੱਟਾਂ ਕਿ ਤੁਸੀਂ ਮੈਨੂੰ ਅਗਾਹਾਂ ਪਹੁੰਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ।
|
7. ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੂ ਦੀ ਆਗਿਆ ਹੋਵੇ ਤਾਂ ਕੁਝ ਚਿਰ ਤੁਹਾਡੇ ਕੋਲ ਠਹਿਰਾਂ।
|
10. ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ।
|
11. ਸੋ ਕੋਈ ਉਸ ਨੂੰ ਤੁੱਛ ਨਾ ਜਾਣੇ ਸਗੋਂ ਤੁਸੀਂ ਉਸ ਨੂੰ ਸੁੱਖ-ਸਾਂਦ ਨਾਲ ਅਗਾਹਾਂ ਨੂੰ ਤੋਰ ਦੇਣਾ ਜੋ ਉਹ ਮੇਰੇ ਕੋਲ ਆ ਜਾਵੇ ਕਿਉਂ ਜੋ ਮੈਂ ਉਸ ਨੂੰ ਭਰਾਵਾਂ ਸਣੇ ਉਡੀਕਦਾ ਹਾਂ।
|
12. ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਕੋਲ ਇਸ ਵਾਰ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਦ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ। PS
|
15. ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ (ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਕਿ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕੀਤੀ)
|
17. ਅਤੇ ਮੈਂ ਸਤਫ਼ਨਾਸ, ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ, ਸੋ ਉਨ੍ਹਾਂ ਨੇ ਪੂਰਾ ਕਰ ਦਿੱਤਾ।
|
19. ਅਸਿਯਾ ਦੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੂ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
|