ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਪਰਮੇਸ਼ੁਰ ਦਾ ਗਿਆਨ } [PS]ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ।
2. ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ।
3. ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ।
4. ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।
5. ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ। [PE]
6. [PS]ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ।
7. ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ।
8. ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।
9. ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
10. ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
11. ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ।
12. ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ।
13. ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।
14. ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।
15. ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ।
16. ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ। [PE]
Total 16 ਅਧਿਆਇ, Selected ਅਧਿਆਇ 2 / 16
1 2 3 4 5 6 7 8 9 10
ਪਰਮੇਸ਼ੁਰ ਦਾ ਗਿਆਨ 1 ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ। 2 ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ। 3 ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ। 4 ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ। 5 ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ। 6 ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। 7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। 8 ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। 9 ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ। 10 ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ। 11 ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ। 12 ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ। 13 ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ। 14 ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ। 15 ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ। 16 ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।
Total 16 ਅਧਿਆਇ, Selected ਅਧਿਆਇ 2 / 16
1 2 3 4 5 6 7 8 9 10
×

Alert

×

Punjabi Letters Keypad References