1. {ਮਸੀਹ ਯਿਸੂ ਹੀ ਨੀਂਹ ਹੈ} PS ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ।
|
2. ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ।
|
3. ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?
|
5. ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ।
|
9. ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ। PEPS
|
10. ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ।
|
13. ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ।
|
15. ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ। PEPS
|
17. ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ। PEPS
|
18. ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।
|
19. ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।
|
22. ਕੀ ਪੌਲੁਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!
|