ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਯੋਸ਼ੀਯਾਹ ਦੁਆਰਾ ਮੂਰਤੀ ਪੂਜਾ ਬੰਦ ਕਰਨਾ [BR]2 ਇਤ 34:3-7; 29-33 } [PS]ਤਦ ਰਾਜੇ ਨੇ ਸੁਨੇਹਾ ਭੇਜਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ।
2. ਤਾਂ ਰਾਜਾ ਯਹੋਵਾਹ ਦੇ ਭਵਨ ਨੂੰ ਗਿਆ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਸਾਰੇ ਵਾਸੀ ਅਤੇ ਜਾਜਕ, ਨਬੀ ਅਤੇ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਤੇ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ, ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨ੍ਹਾਂ ਦੇ ਕੰਨੀਂ ਪਾਈਆਂ।
3. ਤਦ ਰਾਜਾ ਥੜੇ ਦੇ ਉੱਤੇ ਖੜ੍ਹਾ ਹੋ ਗਿਆ ਅਤੇ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ।
4. ਤਦ ਰਾਜਾ ਨੇ ਪ੍ਰਧਾਨ ਜਾਜਕ ਹਿਲਕੀਯਾਹ ਨੂੰ ਅਤੇ ਦੂਜੇ ਦਰਜੇ ਦੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਆਗਿਆ ਦਿੱਤੀ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਤੇ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦੇ ਮੈਦਾਨ ਵਿੱਚ ਉਹਨਾਂ ਨੂੰ ਸਾੜ ਦਿੱਤਾ ਅਤੇ ਉਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ।
5. ਅਤੇ ਉਹ ਨੇ ਉਹਨਾਂ ਬੁੱਤ ਪੂਜਕ ਪੁਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸ਼ਹਿਰ ਦੇ ਉੱਚਿਆਂ ਥਾਵਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਤੇ ਉਹਨਾਂ ਨੂੰ ਵੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ, ਹਟਾ ਦਿੱਤਾ।
6. ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ।
7. ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ।
8. ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗਬਾ ਤੋਂ ਲੈ ਕੇ ਬਏਰਸ਼ਬਾ ਤੱਕ ਉਹਨਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੇ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ।
9. ਤਾਂ ਵੀ ਉੱਚਿਆਂ ਥਾਵਾਂ ਦੇ ਪੁਜਾਰੀ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ ਪਰ ਉਹ ਆਪਣੇ ਭਰਾਵਾਂ ਦੇ ਵਿੱਚਕਾਰ ਬੇ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ।
10. ਅਤੇ ਉਹ ਨੇ ਤੋਫਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ।
11. ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਾ ਨੇ ਸੂਰਜ ਲਈ ਅਰਪਣ ਕੀਤਾ ਸੀ, ਯਹੋਵਾਹ ਦੇ ਭਵਨ ਦੇ ਰਾਹ ਕੋਲੋਂ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦੇ ਰਥਾਂ ਨੂੰ ਵੀ ਅੱਗ ਨਾਲ ਫੂਕ ਦਿੱਤਾ।
12. ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ।
13. ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ।
14. ਅਤੇ ਉਹ ਨੇ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਦਿੱਤਾ ਅਤੇ ਉਹਨਾਂ ਦਾ ਥਾਂ ਆਦਮੀਆਂ ਦੀਆਂ ਹੱਡੀਆਂ ਨਾਲ ਭਰ ਦਿੱਤਾ।
15. ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਤੇ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਤੇ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੀ ਮੂਰਤੀ ਨੂੰ ਫੂਕ ਛੱਡਿਆ।
16. ਅਤੇ ਜਦ ਯੋਸ਼ੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਰਬਤ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ।
17. ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ।
18. ਤਾਂ ਉਹ ਨੇ ਆਖਿਆ ਕਿ ਉਸ ਨੂੰ ਵਿਸ਼ਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ।
19. ਨਾਲੇ ਯੋਸ਼ੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਤੇ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ।
20. ਅਤੇ ਉਹ ਨੇ ਉੱਚਿਆਂ ਥਾਵਾਂ ਦੇ ਸਾਰਿਆਂ ਪੁਜਾਰੀਆਂ ਨੂੰ ਜੋ ਉੱਥੇ ਸਨ ਜਗਵੇਦੀਆਂ ਉੱਤੇ ਬਲੀਦਾਨ ਕੀਤਾ ਅਤੇ ਉਨ੍ਹਾਂ ਦੇ ਉੱਤੇ ਆਦਮੀਆਂ ਦੀਆਂ ਹੱਡੀਆਂ ਸਾੜੀਆਂ ਫੇਰ ਯਰੂਸ਼ਲਮ ਨੂੰ ਮੁੜ ਆਇਆ। [PE]
21. {#1ਯੋਸ਼ੀਯਾਹ ਦੁਆਰਾ ਪਸਾਹ ਦਾ ਤਿਉਹਾਰ ਮਨਾਉਣਾ [BR]2 ਇਤ 35:1-9 } [PS]ਤਦ ਰਾਜਾ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਾਹ ਮਨਾਓ
22. ਨਿਆਂਈਆਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਂ ਕਰਦੇ ਸਨ ਅਤੇ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹੀ ਪਸਾਹ ਸੱਚ-ਮੁੱਚ ਨਹੀਂ ਹੋਈ ਸੀ।
23. ਪਰ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਵਿੱਚ ਇਹ ਪਸਾਹ ਯਰੂਸ਼ਲਮ ਵਿੱਚ ਯਹੋਵਾਹ ਦੇ ਲਈ ਮਨਾਈ ਗਈ। [PE]
24. {#1ਯੋਸ਼ੀਯਾਹ ਦੁਆਰਾ ਹੋਰ ਸੁਧਾਰ } [PS]ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ।
25. ਅਤੇ ਉਸ ਤੋਂ ਪਹਿਲਾਂ ਕੋਈ ਰਾਜਾ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਆਏ ਆਪਣੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਤੇ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ।
26. ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ।
27. ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ। [PE]
28. {#1ਯੋਸ਼ੀਯਾਹ ਦੇ ਰਾਜ ਦਾ ਅੰਤ [BR]2 ਇਤ 35:20-36:1 } [PS]ਯੋਸ਼ੀਯਾਹ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
29. ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫ਼ਰਾਤ ਦੇ ਦਰਿਆ ਨੂੰ ਗਿਆ ਅਤੇ ਯੋਸ਼ੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਬਾਹਰ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ।
30. ਅਤੇ ਉਸ ਦੇ ਨੌਕਰ ਉਹ ਨੂੰ ਮਰਿਆ ਹੋਇਆ ਇੱਕ ਰਥ ਵਿੱਚ ਮਗਿੱਦੋ ਤੋਂ ਲੈ ਗਏ ਅਤੇ ਉਹ ਨੂੰ ਯਰੂਸ਼ਲਮ ਵਿੱਚ ਲਿਆ ਕੇ ਉਸੇ ਦੀ ਕਬਰ ਵਿੱਚ ਦੱਬ ਦਿੱਤਾ ਅਤੇ ਉਸ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਉਸ ਨੂੰ ਰਾਜਾ ਬਣਾਇਆ। [PE]
31. {#1ਯਹੂਦਾਹ ਦਾ ਰਾਜਾ ਯਹੋਆਹਾਜ਼ [BR]2 ਇਤ 36:2-4 } [PS]ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।
32. ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
33. ਅਤੇ ਫ਼ਿਰਊਨ ਨਕੋਹ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯਰੂਸ਼ਲਮ ਵਿੱਚ ਰਾਜ ਨਾ ਕਰੇ ਅਤੇ ਉਹ ਨੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ।
34. ਅਤੇ ਫ਼ਿਰਊਨ ਨਕੋਹ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਤਾ ਯੋਸ਼ੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਗਿਆ ਅਤੇ ਉੱਥੇ ਮਰ ਗਿਆ। [PE]
35. {#1ਯਹੂਦਾਹ ਦਾ ਰਾਜਾ ਯਹੋਯਾਕੀਮ [BR]2 ਇਤ 36:5-8 } [PS]ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ।
36. ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੱਚੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ।
37. ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। [PE]
Total 25 ਅਧਿਆਇ, Selected ਅਧਿਆਇ 23 / 25
ਯੋਸ਼ੀਯਾਹ ਦੁਆਰਾ ਮੂਰਤੀ ਪੂਜਾ ਬੰਦ ਕਰਨਾ
2 ਇਤ 34:3-7; 29-33

1 ਤਦ ਰਾਜੇ ਨੇ ਸੁਨੇਹਾ ਭੇਜਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ। 2 ਤਾਂ ਰਾਜਾ ਯਹੋਵਾਹ ਦੇ ਭਵਨ ਨੂੰ ਗਿਆ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਸਾਰੇ ਵਾਸੀ ਅਤੇ ਜਾਜਕ, ਨਬੀ ਅਤੇ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਤੇ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ, ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨ੍ਹਾਂ ਦੇ ਕੰਨੀਂ ਪਾਈਆਂ। 3 ਤਦ ਰਾਜਾ ਥੜੇ ਦੇ ਉੱਤੇ ਖੜ੍ਹਾ ਹੋ ਗਿਆ ਅਤੇ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ। 4 ਤਦ ਰਾਜਾ ਨੇ ਪ੍ਰਧਾਨ ਜਾਜਕ ਹਿਲਕੀਯਾਹ ਨੂੰ ਅਤੇ ਦੂਜੇ ਦਰਜੇ ਦੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਆਗਿਆ ਦਿੱਤੀ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਤੇ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦੇ ਮੈਦਾਨ ਵਿੱਚ ਉਹਨਾਂ ਨੂੰ ਸਾੜ ਦਿੱਤਾ ਅਤੇ ਉਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ। 5 ਅਤੇ ਉਹ ਨੇ ਉਹਨਾਂ ਬੁੱਤ ਪੂਜਕ ਪੁਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸ਼ਹਿਰ ਦੇ ਉੱਚਿਆਂ ਥਾਵਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਤੇ ਉਹਨਾਂ ਨੂੰ ਵੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ, ਹਟਾ ਦਿੱਤਾ। 6 ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ। 7 ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ। 8 ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗਬਾ ਤੋਂ ਲੈ ਕੇ ਬਏਰਸ਼ਬਾ ਤੱਕ ਉਹਨਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੇ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ। 9 ਤਾਂ ਵੀ ਉੱਚਿਆਂ ਥਾਵਾਂ ਦੇ ਪੁਜਾਰੀ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ ਪਰ ਉਹ ਆਪਣੇ ਭਰਾਵਾਂ ਦੇ ਵਿੱਚਕਾਰ ਬੇ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ। 10 ਅਤੇ ਉਹ ਨੇ ਤੋਫਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ। 11 ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਾ ਨੇ ਸੂਰਜ ਲਈ ਅਰਪਣ ਕੀਤਾ ਸੀ, ਯਹੋਵਾਹ ਦੇ ਭਵਨ ਦੇ ਰਾਹ ਕੋਲੋਂ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦੇ ਰਥਾਂ ਨੂੰ ਵੀ ਅੱਗ ਨਾਲ ਫੂਕ ਦਿੱਤਾ। 12 ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ। 13 ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ। 14 ਅਤੇ ਉਹ ਨੇ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਦਿੱਤਾ ਅਤੇ ਉਹਨਾਂ ਦਾ ਥਾਂ ਆਦਮੀਆਂ ਦੀਆਂ ਹੱਡੀਆਂ ਨਾਲ ਭਰ ਦਿੱਤਾ। 15 ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਤੇ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਤੇ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੀ ਮੂਰਤੀ ਨੂੰ ਫੂਕ ਛੱਡਿਆ। 16 ਅਤੇ ਜਦ ਯੋਸ਼ੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਰਬਤ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ। 17 ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ। 18 ਤਾਂ ਉਹ ਨੇ ਆਖਿਆ ਕਿ ਉਸ ਨੂੰ ਵਿਸ਼ਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ। 19 ਨਾਲੇ ਯੋਸ਼ੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਤੇ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ। 20 ਅਤੇ ਉਹ ਨੇ ਉੱਚਿਆਂ ਥਾਵਾਂ ਦੇ ਸਾਰਿਆਂ ਪੁਜਾਰੀਆਂ ਨੂੰ ਜੋ ਉੱਥੇ ਸਨ ਜਗਵੇਦੀਆਂ ਉੱਤੇ ਬਲੀਦਾਨ ਕੀਤਾ ਅਤੇ ਉਨ੍ਹਾਂ ਦੇ ਉੱਤੇ ਆਦਮੀਆਂ ਦੀਆਂ ਹੱਡੀਆਂ ਸਾੜੀਆਂ ਫੇਰ ਯਰੂਸ਼ਲਮ ਨੂੰ ਮੁੜ ਆਇਆ। ਯੋਸ਼ੀਯਾਹ ਦੁਆਰਾ ਪਸਾਹ ਦਾ ਤਿਉਹਾਰ ਮਨਾਉਣਾ
2 ਇਤ 35:1-9

21 ਤਦ ਰਾਜਾ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਾਹ ਮਨਾਓ 22 ਨਿਆਂਈਆਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਂ ਕਰਦੇ ਸਨ ਅਤੇ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹੀ ਪਸਾਹ ਸੱਚ-ਮੁੱਚ ਨਹੀਂ ਹੋਈ ਸੀ। 23 ਪਰ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਵਿੱਚ ਇਹ ਪਸਾਹ ਯਰੂਸ਼ਲਮ ਵਿੱਚ ਯਹੋਵਾਹ ਦੇ ਲਈ ਮਨਾਈ ਗਈ। ਯੋਸ਼ੀਯਾਹ ਦੁਆਰਾ ਹੋਰ ਸੁਧਾਰ 24 ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ। 25 ਅਤੇ ਉਸ ਤੋਂ ਪਹਿਲਾਂ ਕੋਈ ਰਾਜਾ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਆਏ ਆਪਣੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਤੇ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ। 26 ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ। 27 ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ। ਯੋਸ਼ੀਯਾਹ ਦੇ ਰਾਜ ਦਾ ਅੰਤ
2 ਇਤ 35:20-36:1

28 ਯੋਸ਼ੀਯਾਹ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? 29 ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫ਼ਰਾਤ ਦੇ ਦਰਿਆ ਨੂੰ ਗਿਆ ਅਤੇ ਯੋਸ਼ੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਬਾਹਰ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ। 30 ਅਤੇ ਉਸ ਦੇ ਨੌਕਰ ਉਹ ਨੂੰ ਮਰਿਆ ਹੋਇਆ ਇੱਕ ਰਥ ਵਿੱਚ ਮਗਿੱਦੋ ਤੋਂ ਲੈ ਗਏ ਅਤੇ ਉਹ ਨੂੰ ਯਰੂਸ਼ਲਮ ਵਿੱਚ ਲਿਆ ਕੇ ਉਸੇ ਦੀ ਕਬਰ ਵਿੱਚ ਦੱਬ ਦਿੱਤਾ ਅਤੇ ਉਸ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਉਸ ਨੂੰ ਰਾਜਾ ਬਣਾਇਆ। ਯਹੂਦਾਹ ਦਾ ਰਾਜਾ ਯਹੋਆਹਾਜ਼
2 ਇਤ 36:2-4

31 ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ। 32 ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। 33 ਅਤੇ ਫ਼ਿਰਊਨ ਨਕੋਹ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯਰੂਸ਼ਲਮ ਵਿੱਚ ਰਾਜ ਨਾ ਕਰੇ ਅਤੇ ਉਹ ਨੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ। 34 ਅਤੇ ਫ਼ਿਰਊਨ ਨਕੋਹ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਤਾ ਯੋਸ਼ੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਗਿਆ ਅਤੇ ਉੱਥੇ ਮਰ ਗਿਆ। ਯਹੂਦਾਹ ਦਾ ਰਾਜਾ ਯਹੋਯਾਕੀਮ
2 ਇਤ 36:5-8

35 ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ। 36 ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੱਚੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ। 37 ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
Total 25 ਅਧਿਆਇ, Selected ਅਧਿਆਇ 23 / 25
×

Alert

×

Punjabi Letters Keypad References