1. {#1ਹਾਕਮ ਫ਼ੇਲਿਕਸ ਦੇ ਸਾਹਮਣੇ ਪੌਲੁਸ } [PS]ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ।
2. ਅਤੇ ਜਦੋਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ।
3. ਅਸੀਂ ਹਰ ਪਰਕਾਰ ਅਤੇ ਹਰੇਕ ਸਥਾਨ ਤੇ ਇਹ ਗੱਲ ਬਹੁਤ ਧੰਨਵਾਦ ਨਾਲ ਮੰਨ ਲੈਂਦੇ ਹਾਂ।
4. ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।
5. ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ।
6. ਇਸ ਨੇ ਹੈਕਲ ਨੂੰ ਵੀ ਭਰਿਸ਼ਟ ਕਰਨ ਦਾ ਯਤਨ ਕੀਤਾ। ਸੋ ਅਸੀਂ ਇਹ ਨੂੰ ਫੜ ਵੀ ਲਿਆ।
7. ਅਤੇ ਤੁਸੀਂ ਆਪ ਜਾਂਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਪਤਾ ਕਰ ਸਕੋਗੇ ਜੋ ਅਸੀਂ ਇਹ ਦੇ ਉੱਤੇ ਦੋਸ਼ ਲਾਉਂਦੇ ਹਾਂ।
8. ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਇਹ ਗੱਲਾਂ ਇਸੇ ਤਰ੍ਹਾਂ ਹਨ।
9. ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ, ਉਹ ਸੱਚ ਸਨ। [PE]
10. {#1ਪੌਲੁਸ ਦਾ ਜਵਾਬ } [PS]ਫ਼ੇਰ ਜਦੋਂ ਹਾਕਮ ਨੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ ਤਾਂ ਉਹ ਨੇ ਉੱਤਰ ਦਿੱਤਾ, ਮੈਨੂੰ ਪਤਾ ਹੈ ਜੋ ਤੁਸੀਂ ਬਹੁਤ ਸਾਲਾਂ ਤੋਂ ਇਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਂਸਲੇ ਨਾਲ ਆਪਣੀ ਸਫ਼ਾਈ ਦਿੰਦਾ ਹਾਂ।
11. ਕਿਉਂਕਿ ਤੁਸੀਂ ਜਾਣ ਸਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸੀ।
12. ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ।
13. ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ।
14. ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
15. ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।
16. ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।
17. ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ।
18. ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ
19. ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।
20. ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ?
21. ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ। [PE]
22. [PS]ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਸਲਾ ਕਰਾਂਗਾ।
23. ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ। [PE]
24. {#1ਪੌਲੁਸ ਫ਼ੇਲਿਕਸ ਅਤੇ ਦਰੂਸਿੱਲਾ ਦੇ ਸਾਹਮਣੇ } [PS]ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।
25. ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।
26. ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।
27. ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ। [PE]