ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {#1ਦਾਸਾਂ ਦੇ ਨਾਲ ਉੱਚਿਤ ਵਿਹਾਰ ਕਰਨਾ [BR]ਬਿਵਸਥਾ 15:12-18 } [PS]ਇਹ ਉਹ ਨਿਆਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ।
2. ਜਦ ਤੂੰ ਇਬਰਾਨੀ ਗ਼ੁਲਾਮ ਲਵੇਂ ਤਾਂ ਉਹ ਛੇ ਸਾਲ ਤੇਰੀ ਸੇਵਾ ਕਰੇ ਪਰ ਸੱਤਵੇਂ ਸਾਲ ਉਹ ਮੁਫ਼ਤ ਅਜ਼ਾਦ ਹੋ ਕੇ ਚੱਲਿਆ ਜਾਵੇ।
3. ਜੇ ਉਹ ਇਕੱਲਾ ਆਇਆ ਹੋਵੇ ਤਾਂ ਇਕੱਲਾ ਚੱਲਿਆ ਜਾਵੇ ਅਤੇ ਜੇ ਉਹ ਔਰਤ ਵਾਲਾ ਸੀ ਤਾਂ ਉਸ ਦੀ ਔਰਤ ਉਸ ਦੇ ਨਾਲ ਚੱਲੀ ਜਾਵੇ।
4. ਜੇ ਉਸ ਦੇ ਸੁਆਮੀ ਨੇ ਉਸ ਨੂੰ ਔਰਤ ਦਿੱਤੀ ਹੋਵੇ ਅਤੇ ਉਹ ਉਸ ਲਈ ਪੁੱਤਰ ਧੀਆਂ ਜਣੀ ਤਾਂ ਉਹ ਔਰਤ ਅਤੇ ਉਹ ਦੇ ਬੱਚੇ ਉਹ ਦੇ ਸੁਆਮੀ ਦੇ ਹੋਣਗੇ ਅਤੇ ਉਹ ਇਕੱਲਾ ਚੱਲਿਆ ਜਾਵੇ।
5. ਪਰ ਜੇ ਦਾਸ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸੁਆਮੀ ਅਤੇ ਆਪਣੀ ਔਰਤ ਅਤੇ ਆਪਣੇ ਬੱਚਿਆਂ ਨਾਲ ਪ੍ਰੇਮ ਕਰਦਾ ਹਾਂ। ਮੈਂ ਅਜ਼ਾਦ ਹੋ ਕੇ ਚੱਲਿਆ ਨਹੀਂ ਜਾਂਵਾਂਗਾ
6. ਤਾਂ ਉਸ ਦਾ ਸੁਆਮੀ ਉਸ ਨੂੰ ਪਰਮੇਸ਼ੁਰ ਦੇ ਕੋਲ ਲਿਆਵੇ ਅਤੇ ਉਹ ਦਰਵਾਜ਼ੇ ਦੇ ਕੋਲ ਅਰਥਾਤ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸੁਆਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ।
7. ਅਤੇ ਜਦ ਕੋਈ ਮਨੁੱਖ ਆਪਣੀ ਧੀ ਨੂੰ ਗੋਲੀ ਹੋਣ ਲਈ ਵੇਚੇ ਤਾਂ ਉਹ ਦਾਸੀਆਂ ਵਾਂਗੂੰ ਬਾਹਰ ਨਾ ਚੱਲੀ ਜਾਵੇ।
8. ਜੇ ਉਹ ਆਪਣੇ ਸੁਆਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ।
9. ਜੇ ਉਹ ਉਸ ਦੀ ਆਪਣੇ ਪੁੱਤਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ।
10. ਜੇ ਉਹ ਦੂਜੀ ਔਰਤ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕੱਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ।
11. ਜੇ ਉਹ ਉਸ ਦੇ ਲਈ ਇਹ ਤਿੰਨ ਗੱਲਾਂ ਨਾ ਕਰੇ ਤਾਂ ਉਹ ਮੁਫ਼ਤ ਬਿਨਾਂ ਚਾਂਦੀ ਦੇ ਚੱਲੀ ਜਾਵੇ। [PE]
12. {#1ਹਿੰਸਕ ਕੰਮਾਂ ਦੇ ਨਾਲ ਸੰਬੰਧਿਤ ਨਿਯਮ } [PS]ਜੇ ਕੋਈ ਮਨੁੱਖ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ।
13. ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਤੇ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ।
14. ਜੇ ਕੋਈ ਮਨੁੱਖ ਆਪਣੇ ਗੁਆਂਢੀ ਉੱਤੇ ਧੱਕੋ-ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈ ਕੇ ਮਾਰ ਦੇ।
15. ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ।
16. ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜ਼ਰੂਰ ਮਾਰਿਆ ਜਾਵੇ।
17. ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਫਿਟਕਾਰੇ ਉਹ ਜ਼ਰੂਰ ਮਾਰਿਆ ਜਾਵੇ।
18. ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗੁਆਂਢੀ ਨੂੰ ਪੱਥਰ ਨਾਲ ਜਾਂ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ
19. ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇਂ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰ੍ਹਾਂ ਨਾਲ ਚੰਗਾ ਕਰਾਵੇ।
20. ਜਿਹੜਾ ਮਨੁੱਖ ਆਪਣੇ ਦਾਸ ਨੂੰ ਜਾਂ ਆਪਣੀ ਗੋਲੀ ਨੂੰ ਡਾਂਗ ਨਾਲ ਅਜਿਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ।
21. ਪਰੰਤੂ ਜੇ ਉਹ ਇੱਕ ਦੋ ਦਿਨ ਜੀਉਂਦਾ ਰਹੇ ਤਾਂ ਉਸ ਤੋਂ ਬਦਲਾ ਨਾ ਲਿਆ ਜਾਵੇ ਕਿਉਂ ਜੋ ਉਹ ਉਸ ਦਾ ਮਾਲ ਹੈ।
22. ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ।
23. ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ,
24. ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ,
25. ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇ।
26. ਜਦ ਕੋਈ ਮਨੁੱਖ ਆਪਣੇ ਦਾਸ ਦੀ ਅੱਖ ਜਾਂ ਆਪਣੀ ਦਾਸੀ ਦੀ ਅੱਖ ਉੱਤੇ ਅਜਿਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ।
27. ਜੇ ਉਹ ਆਪਣੇ ਦਾਸ ਦੇ ਦੰਦ ਜਾਂ ਆਪਣੀ ਗੋਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ। [PE]
28. {#1ਪਸ਼ੂ ਦੇ ਮਾਲਕ ਦਾ ਉੱਤਰਾ-ਅਧਿਕਾਰ } [PS]ਜਦ ਕੋਈ ਬਲ਼ਦ ਕਿਸੇ ਮਨੁੱਖ ਨੂੰ ਜਾਂ ਕਿਸੇ ਔਰਤ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲ਼ਦ ਨੂੰ ਜ਼ਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲ਼ਦ ਦਾ ਮਾਲਕ ਬੇਦੋਸ਼ਾ ਠਹਿਰੇ।
29. ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ।
30. ਜਦ ਨਿਸਤਾਰੇ ਦਾ ਮੁੱਲ ਉਸ ਉੱਤੇ ਠਹਿਰਾਇਆ ਜਾਵੇ ਤਾਂ ਆਪਣੀ ਜਿੰਦ ਛੁਡਾਉਣ ਲਈ ਜੋ ਕੁਝ ਉਸ ਉੱਤੇ ਠਹਿਰਾਇਆ ਜਾਵੇ ਉਹੀ ਦੇਵੇ।
31. ਜੇ ਉਸ ਨੇ ਪੁੱਤਰ ਨੂੰ ਸਿੰਙ ਮਾਰਿਆ ਹੋਵੇ ਜਾਂ ਧੀ ਨੂੰ ਸਿੰਙ ਮਾਰਿਆ ਹੋਵੇ ਤਾਂ ਉਸੇ ਨਿਆਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ।
32. ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ[* 342 ਗ੍ਰਾਮ ] ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ।
33. ਜਦ ਕੋਈ ਮਨੁੱਖ ਟੋਆ ਖੋਲ੍ਹੇ ਜਾਂ ਟੋਆ ਪੁੱਟ ਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲ਼ਦ ਜਾਂ ਗਧਾ ਡਿੱਗ ਪਵੇ
34. ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ।
35. ਜਦ ਕਦੀ ਕਿਸੇ ਦਾ ਬਲ਼ਦ ਉਸ ਦੇ ਗੁਆਂਢੀ ਦੇ ਬਲ਼ਦ ਨੂੰ ਮਾਰੇ ਅਤੇ ਉਹ ਮਰ ਜਾਵੇ ਤਾਂ ਜਿਉਂਦੇ ਬਲ਼ਦ ਨੂੰ ਵੇਚ ਦੇਣ ਅਤੇ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ।
36. ਅਥਵਾ ਜੇ ਇਹ ਜਾਣਿਆ ਗਿਆ ਕਿ ਉਹ ਪਿੱਛੇ ਵੀ ਮਾਰ-ਕਾਟ ਹੁੰਦਾ ਦੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜ਼ਰੂਰ ਘਾਟਾ ਭਰੇ ਅਤੇ ਬਲ਼ਦ ਦੇ ਵੱਟੇ ਬਲ਼ਦ ਦੇਵੇ ਅਤੇ ਉਹ ਲੋਥ ਉਹ ਦੀ ਹੋਵੇਗੀ। [PE]
Total 40 ਅਧਿਆਇ, Selected ਅਧਿਆਇ 21 / 40
ਦਾਸਾਂ ਦੇ ਨਾਲ ਉੱਚਿਤ ਵਿਹਾਰ ਕਰਨਾ
ਬਿਵਸਥਾ 15:12-18

1 ਇਹ ਉਹ ਨਿਆਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ। 2 ਜਦ ਤੂੰ ਇਬਰਾਨੀ ਗ਼ੁਲਾਮ ਲਵੇਂ ਤਾਂ ਉਹ ਛੇ ਸਾਲ ਤੇਰੀ ਸੇਵਾ ਕਰੇ ਪਰ ਸੱਤਵੇਂ ਸਾਲ ਉਹ ਮੁਫ਼ਤ ਅਜ਼ਾਦ ਹੋ ਕੇ ਚੱਲਿਆ ਜਾਵੇ। 3 ਜੇ ਉਹ ਇਕੱਲਾ ਆਇਆ ਹੋਵੇ ਤਾਂ ਇਕੱਲਾ ਚੱਲਿਆ ਜਾਵੇ ਅਤੇ ਜੇ ਉਹ ਔਰਤ ਵਾਲਾ ਸੀ ਤਾਂ ਉਸ ਦੀ ਔਰਤ ਉਸ ਦੇ ਨਾਲ ਚੱਲੀ ਜਾਵੇ। 4 ਜੇ ਉਸ ਦੇ ਸੁਆਮੀ ਨੇ ਉਸ ਨੂੰ ਔਰਤ ਦਿੱਤੀ ਹੋਵੇ ਅਤੇ ਉਹ ਉਸ ਲਈ ਪੁੱਤਰ ਧੀਆਂ ਜਣੀ ਤਾਂ ਉਹ ਔਰਤ ਅਤੇ ਉਹ ਦੇ ਬੱਚੇ ਉਹ ਦੇ ਸੁਆਮੀ ਦੇ ਹੋਣਗੇ ਅਤੇ ਉਹ ਇਕੱਲਾ ਚੱਲਿਆ ਜਾਵੇ। 5 ਪਰ ਜੇ ਦਾਸ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸੁਆਮੀ ਅਤੇ ਆਪਣੀ ਔਰਤ ਅਤੇ ਆਪਣੇ ਬੱਚਿਆਂ ਨਾਲ ਪ੍ਰੇਮ ਕਰਦਾ ਹਾਂ। ਮੈਂ ਅਜ਼ਾਦ ਹੋ ਕੇ ਚੱਲਿਆ ਨਹੀਂ ਜਾਂਵਾਂਗਾ 6 ਤਾਂ ਉਸ ਦਾ ਸੁਆਮੀ ਉਸ ਨੂੰ ਪਰਮੇਸ਼ੁਰ ਦੇ ਕੋਲ ਲਿਆਵੇ ਅਤੇ ਉਹ ਦਰਵਾਜ਼ੇ ਦੇ ਕੋਲ ਅਰਥਾਤ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸੁਆਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ। 7 ਅਤੇ ਜਦ ਕੋਈ ਮਨੁੱਖ ਆਪਣੀ ਧੀ ਨੂੰ ਗੋਲੀ ਹੋਣ ਲਈ ਵੇਚੇ ਤਾਂ ਉਹ ਦਾਸੀਆਂ ਵਾਂਗੂੰ ਬਾਹਰ ਨਾ ਚੱਲੀ ਜਾਵੇ। 8 ਜੇ ਉਹ ਆਪਣੇ ਸੁਆਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ। 9 ਜੇ ਉਹ ਉਸ ਦੀ ਆਪਣੇ ਪੁੱਤਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ। 10 ਜੇ ਉਹ ਦੂਜੀ ਔਰਤ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕੱਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ। 11 ਜੇ ਉਹ ਉਸ ਦੇ ਲਈ ਇਹ ਤਿੰਨ ਗੱਲਾਂ ਨਾ ਕਰੇ ਤਾਂ ਉਹ ਮੁਫ਼ਤ ਬਿਨਾਂ ਚਾਂਦੀ ਦੇ ਚੱਲੀ ਜਾਵੇ। ਹਿੰਸਕ ਕੰਮਾਂ ਦੇ ਨਾਲ ਸੰਬੰਧਿਤ ਨਿਯਮ 12 ਜੇ ਕੋਈ ਮਨੁੱਖ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ। 13 ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਤੇ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ। 14 ਜੇ ਕੋਈ ਮਨੁੱਖ ਆਪਣੇ ਗੁਆਂਢੀ ਉੱਤੇ ਧੱਕੋ-ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈ ਕੇ ਮਾਰ ਦੇ। 15 ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ। 16 ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜ਼ਰੂਰ ਮਾਰਿਆ ਜਾਵੇ। 17 ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਫਿਟਕਾਰੇ ਉਹ ਜ਼ਰੂਰ ਮਾਰਿਆ ਜਾਵੇ। 18 ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗੁਆਂਢੀ ਨੂੰ ਪੱਥਰ ਨਾਲ ਜਾਂ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ 19 ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇਂ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰ੍ਹਾਂ ਨਾਲ ਚੰਗਾ ਕਰਾਵੇ। 20 ਜਿਹੜਾ ਮਨੁੱਖ ਆਪਣੇ ਦਾਸ ਨੂੰ ਜਾਂ ਆਪਣੀ ਗੋਲੀ ਨੂੰ ਡਾਂਗ ਨਾਲ ਅਜਿਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ। 21 ਪਰੰਤੂ ਜੇ ਉਹ ਇੱਕ ਦੋ ਦਿਨ ਜੀਉਂਦਾ ਰਹੇ ਤਾਂ ਉਸ ਤੋਂ ਬਦਲਾ ਨਾ ਲਿਆ ਜਾਵੇ ਕਿਉਂ ਜੋ ਉਹ ਉਸ ਦਾ ਮਾਲ ਹੈ। 22 ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ। 23 ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ, 24 ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ, 25 ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇ। 26 ਜਦ ਕੋਈ ਮਨੁੱਖ ਆਪਣੇ ਦਾਸ ਦੀ ਅੱਖ ਜਾਂ ਆਪਣੀ ਦਾਸੀ ਦੀ ਅੱਖ ਉੱਤੇ ਅਜਿਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ। 27 ਜੇ ਉਹ ਆਪਣੇ ਦਾਸ ਦੇ ਦੰਦ ਜਾਂ ਆਪਣੀ ਗੋਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ। ਪਸ਼ੂ ਦੇ ਮਾਲਕ ਦਾ ਉੱਤਰਾ-ਅਧਿਕਾਰ 28 ਜਦ ਕੋਈ ਬਲ਼ਦ ਕਿਸੇ ਮਨੁੱਖ ਨੂੰ ਜਾਂ ਕਿਸੇ ਔਰਤ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲ਼ਦ ਨੂੰ ਜ਼ਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲ਼ਦ ਦਾ ਮਾਲਕ ਬੇਦੋਸ਼ਾ ਠਹਿਰੇ। 29 ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ। 30 ਜਦ ਨਿਸਤਾਰੇ ਦਾ ਮੁੱਲ ਉਸ ਉੱਤੇ ਠਹਿਰਾਇਆ ਜਾਵੇ ਤਾਂ ਆਪਣੀ ਜਿੰਦ ਛੁਡਾਉਣ ਲਈ ਜੋ ਕੁਝ ਉਸ ਉੱਤੇ ਠਹਿਰਾਇਆ ਜਾਵੇ ਉਹੀ ਦੇਵੇ। 31 ਜੇ ਉਸ ਨੇ ਪੁੱਤਰ ਨੂੰ ਸਿੰਙ ਮਾਰਿਆ ਹੋਵੇ ਜਾਂ ਧੀ ਨੂੰ ਸਿੰਙ ਮਾਰਿਆ ਹੋਵੇ ਤਾਂ ਉਸੇ ਨਿਆਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ। 32 ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ* 342 ਗ੍ਰਾਮ ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ। 33 ਜਦ ਕੋਈ ਮਨੁੱਖ ਟੋਆ ਖੋਲ੍ਹੇ ਜਾਂ ਟੋਆ ਪੁੱਟ ਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲ਼ਦ ਜਾਂ ਗਧਾ ਡਿੱਗ ਪਵੇ 34 ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ। 35 ਜਦ ਕਦੀ ਕਿਸੇ ਦਾ ਬਲ਼ਦ ਉਸ ਦੇ ਗੁਆਂਢੀ ਦੇ ਬਲ਼ਦ ਨੂੰ ਮਾਰੇ ਅਤੇ ਉਹ ਮਰ ਜਾਵੇ ਤਾਂ ਜਿਉਂਦੇ ਬਲ਼ਦ ਨੂੰ ਵੇਚ ਦੇਣ ਅਤੇ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ। 36 ਅਥਵਾ ਜੇ ਇਹ ਜਾਣਿਆ ਗਿਆ ਕਿ ਉਹ ਪਿੱਛੇ ਵੀ ਮਾਰ-ਕਾਟ ਹੁੰਦਾ ਦੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜ਼ਰੂਰ ਘਾਟਾ ਭਰੇ ਅਤੇ ਬਲ਼ਦ ਦੇ ਵੱਟੇ ਬਲ਼ਦ ਦੇਵੇ ਅਤੇ ਉਹ ਲੋਥ ਉਹ ਦੀ ਹੋਵੇਗੀ।
Total 40 ਅਧਿਆਇ, Selected ਅਧਿਆਇ 21 / 40
×

Alert

×

Punjabi Letters Keypad References