ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {#1ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਜਾਜਕਾਈ ਦੇ ਲਈ ਅਭਿਸ਼ੇਕ ਕਰਨਾ [BR]ਲੇਵੀਆਂ 8:1-36 } [PS]ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ
2. ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਤੇ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂ
3. ਅਤੇ ਉਨ੍ਹਾਂ ਨੂੰ ਇੱਕ ਛਾਬੇ ਵਿੱਚ ਪਾਵੀਂ ਅਤੇ ਉਨ੍ਹਾਂ ਨੂੰ ਛਾਬੇ ਵਿੱਚ ਬਲ਼ਦ ਅਤੇ ਦੋਹਾਂ ਭੇਡੂਆਂ ਨਾਲ ਨੇੜੇ ਲਿਆਵੀਂ।
4. ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੇ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ।
5. ਤੂੰ ਬਸਤਰ ਲੈ ਕੇ ਹਾਰੂਨ ਨੂੰ ਕੁੜਤਾ ਅਤੇ ਏਫ਼ੋਦ ਦਾ ਚੋਗਾ ਅਤੇ ਏਫ਼ੋਦ ਅਤੇ ਸੀਨਾ ਬੰਦ ਪਹਿਨਾਈਂ ਅਤੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਨਾਲ ਉਹ ਦਾ ਲੱਕ ਬੰਨ੍ਹੀਂ।
6. ਤੂੰ ਉਸ ਦੇ ਸਿਰ ਉੱਤੇ ਪਗੜੀ ਰੱਖੀਂ ਅਤੇ ਪਵਿੱਤਰ ਮੁਕਟ ਪਗੜੀ ਦੇ [* 28:36 ] ਉੱਤੇ ਰੱਖੀਂ।
7. ਫੇਰ ਤੂੰ ਮਸਹ ਕਰਨ ਦਾ ਤੇਲ ਲੈ ਕੇ ਉਸ ਦੇ ਸਿਰ ਉੱਤੇ ਚੋਵੀਂ ਅਤੇ ਇਸ ਤਰ੍ਹਾਂ ਤੂੰ ਉਹ ਨੂੰ ਮਸਹ ਕਰੀਂ।
8. ਫਿਰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਕੁੜਤੇ ਪਹਿਨਾਈਂ।
9. ਤੂੰ ਹਾਰੂਨ ਅਤੇ ਉਹ ਦੇ ਪੁੱਤਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹੀਂ ਅਤੇ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਇਸ ਤਰ੍ਹਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਥਾਪੀਂ।
10. ਮੰਡਲੀ ਦੇ ਤੰਬੂ ਦੇ ਅੱਗੇ ਤੂੰ ਬਲ਼ਦ ਨੂੰ ਨੇੜੇ ਲਿਆਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਬਲ਼ਦ ਦੇ ਸਿਰ ਉੱਤੇ ਰੱਖਣ।
11. ਫਿਰ ਤੂੰ ਉਸ ਬਲ਼ਦ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਵੱਢ ਸੁੱਟੀਂ।
12. ਤੂੰ ਵਹਿੜੇ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਲਾਈਂ ਅਤੇ ਬਾਕੀ ਦਾ ਲਹੂ ਜਗਵੇਦੀ ਦੀ ਨੀਂਹ ਉੱਤੇ ਡੋਲ੍ਹ ਦੇਈਂ।
13. ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੇ ਉੱਪਰਲੀ ਝਿੱਲੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜੀ ਉਨ੍ਹਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਸੁੱਟੀਂ
14. ਪਰ ਬਲ਼ਦ ਦਾ ਮਾਸ ਅਤੇ ਉਸ ਦੀ ਖੱਲ ਅਤੇ ਗੋਹੇ ਨੂੰ ਡੇਰੇ ਤੋਂ ਬਾਹਰ ਅੱਗ ਨਾਲ ਸਾੜ ਦੇਈਂ। ਇਹ ਪਾਪ ਬਲੀ ਹੈ।
15. ਤੂੰ ਇੱਕ ਛੱਤਰਾ ਲਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖਣ।
16. ਤੂੰ ਉਸ ਛੱਤਰੇ ਨੂੰ ਕੱਟ ਸੁੱਟੀਂ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਚੁਫ਼ੇਰੇ ਛਿੜਕ ਦੇਈਂ।
17. ਫੇਰ ਤੂੰ ਉਸ ਛੱਤਰੇ ਨੂੰ ਟੁੱਕੜੇ-ਟੁੱਕੜੇ ਕਰੀਂ ਅਤੇ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਧੋ ਕੇ ਉਨ੍ਹਾਂ ਨੂੰ ਉਸ ਦਿਆਂ ਟੋਟਿਆਂ ਅਤੇ ਸਿਰ ਉੱਤੇ ਰੱਖੀਂ।
18. ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ।
19. ਤੂੰ ਦੂਜਾ ਛੱਤਰਾ ਲਈਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਉਸ ਛੱਤਰੇ ਦੇ ਸਿਰ ਉੱਤੇ ਰੱਖਣ।
20. ਤੂੰ ਉਸ ਛੱਤਰੇ ਨੂੰ ਵੱਢ ਸੁੱਟੀਂ ਅਤੇ ਉਸ ਦੇ ਲਹੂ ਵਿੱਚੋਂ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ-ਦੁਆਲੇ ਛਿੜਕ ਦੇਈਂ।
21. ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈ ਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਇਸ ਤਰ੍ਹਾਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤਰ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰ ਪਵਿੱਤਰ ਕੀਤੇ ਜਾਣ।
22. ਤੂੰ ਛੱਤਰੇ ਦੀ ਚਰਬੀ ਅਤੇ ਉਸ ਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉੱਪਰਲੀ ਝਿੱਲੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂਕਿ ਉਹ ਛੱਤਰਾ ਥਾਪਨਾ ਦਾ ਹੈ।
23. ਤੂੰ ਇੱਕ ਰੋਟੀ ਇੱਕ ਪਰਾਉਂਠਾ ਇੱਕ ਪੂੜਾ ਉਸ ਦੀ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਸਨਮੁਖ ਹੈ ਲਈਂ।
24. ਤੂੰ ਸਭਨਾਂ ਨੂੰ ਹਾਰੂਨ ਦੇ ਹੱਥਾਂ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਲਈ ਹਿਲਾਵੀਂ।
25. ਫਿਰ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਹੱਥੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈਂ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਹੈ ਅਤੇ ਯਹੋਵਾਹ ਲਈ ਇੱਕ ਅੱਗ ਦੀ ਭੇਟ ਹੈ।
26. ਤੂੰ ਹਾਰੂਨ ਦੇ ਥਾਪਨਾ ਦੇ ਛੱਤਰੇ ਦੀ ਛਾਤੀ ਲੈ ਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰਾ ਹਿੱਸਾ ਹੋਵੇਗਾ।
27. ਤੂੰ ਹਿਲਾਉਣ ਦੀ ਭੇਟ ਦਾ ਸੀਨਾ ਅਤੇ ਚੁੱਕਣ ਦੀ ਭੇਟ ਦਾ ਪੱਟ ਜਿਹੜਾ ਹਿਲਾਇਆ ਜਾਵੇ ਅਤੇ ਜਿਹੜਾ ਚੁੱਕਿਆ ਜਾਵੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਥਾਪਨਾ ਦੇ ਛੱਤਰੇ ਤੋਂ ਪਵਿੱਤਰ ਕਰੀਂ।
28. ਸੋ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ।
29. ਪਵਿੱਤਰ ਬਸਤ੍ਰ ਜਿਹੜੇ ਹਾਰੂਨ ਦੇ ਹਨ ਉਸ ਦੇ ਮਗਰੋਂ ਉਸ ਦੇ ਪੁੱਤਰਾਂ ਦੇ ਹੋਣਗੇ। ਉਨ੍ਹਾਂ ਦੇ ਵਿੱਚ ਉਹ ਮਸਹ ਕੀਤੇ ਜਾਣ ਅਤੇ ਥਾਪੇ ਜਾਣ।
30. ਸੱਤ ਦਿਨ ਜਿਹੜਾ ਪੁੱਤਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ।
31. ਤੂੰ ਥਾਪਨਾ ਦੇ ਛੱਤਰੇ ਨੂੰ ਲੈ ਕੇ ਉਸ ਦਾ ਮਾਸ ਇੱਕ ਪਵਿੱਤਰ ਸਥਾਨ ਵਿੱਚ ਉਬਾਲੀਂ
32. ਅਤੇ ਹਾਰੂਨ ਅਤੇ ਉਸ ਦੇ ਪੁੱਤਰ ਛੱਤਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਾਣ
33. ਉਹ ਉਨ੍ਹਾਂ ਵਸਤਾਂ ਨੂੰ ਖਾਣ ਜਿਨ੍ਹਾਂ ਨਾਲ ਪ੍ਰਾਸਚਿਤ ਕੀਤਾ ਗਿਆ ਤਾਂ ਜੋ ਉਹ ਥਾਪੇ ਅਤੇ ਪਵਿੱਤਰ ਕੀਤੇ ਜਾਣ ਪਰ ਕੋਈ ਓਪਰਾ ਉਸ ਤੋਂ ਨਾ ਖਾਵੇ ਕਿਉਂ ਜੋ ਉਹ ਪਵਿੱਤਰ ਹਨ।
34. ਅਤੇ ਜੇ ਕਦੀ ਥਾਪਨਾ ਦੇ ਮਾਸ ਤੋਂ ਅਥਵਾ ਰੋਟੀ ਤੋਂ ਸਵੇਰ ਤੱਕ ਕੁਝ ਬਚ ਜਾਵੇ ਤਾਂ ਤੂੰ ਉਸ ਬਚਤ ਨੂੰ ਅੱਗ ਵਿੱਚ ਸਾੜ ਸੁੱਟੀਂ। ਉਹ ਖਾਧਾ ਨਾ ਜਾਵੇ ਕਿਉਂ ਜੋ ਉਹ ਪਵਿੱਤਰ ਹੈ।
35. ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੱਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ।
36. ਪਾਪ ਦੀ ਭੇਟ ਦਾ ਛੱਤਰਾ ਰੋਜ਼ ਪ੍ਰਾਸਚਿਤ ਲਈ ਤੂੰ ਚੜ੍ਹਾਈਂ ਅਤੇ ਤੂੰ ਜਗਵੇਦੀ ਨੂੰ ਸ਼ੁੱਧ ਕਰੀਂ। ਜਦ ਤੂੰ ਉਸ ਲਈ ਪ੍ਰਾਸਚਿਤ ਕਰੇਂ ਤੂੰ ਉਹ ਨੂੰ ਪਵਿੱਤਰ ਕਰਨ ਲਈ ਤੇਲ ਚੋਵੀਂ।
37. ਸੱਤ ਦਿਨ ਤੱਕ ਤੂੰ ਜਗਵੇਦੀ ਲਈ ਪ੍ਰਾਸਚਿਤ ਕਰ ਕੇ ਉਹ ਨੂੰ ਪਵਿੱਤਰ ਕਰੀਂ ਸੋ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ ਅਤੇ ਜਿਹੜਾ ਜਗਵੇਦੀ ਨੂੰ ਛੂਹੇ ਉਹ ਪਵਿੱਤਰ ਹੋਵੇਗਾ। [PE]
38. {#1ਰੋਜ਼ ਦੀਆਂ ਭੇਟਾਂ [BR]ਗਿਣਤੀ 28:1-8 } [PS]ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ।
39. ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।
40. ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ[† ਇੱਕ ਲੀਟਰ ] ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ
41. ਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਤੇ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਈਂ।
42. ਇਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ
43. ਅਤੇ ਉੱਥੇ ਮੈਂ ਇਸਰਾਏਲੀਆਂ ਨਾਲ ਮਿਲਾਂਗਾ ਅਤੇ ਉਹ ਤੰਬੂ ਮੇਰੇ ਪਰਤਾਪ ਨਾਲ ਪਵਿੱਤਰ ਕੀਤਾ ਜਾਵੇਗਾ।
44. ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤਰ ਕਰਾਂਗਾ।
45. ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
46. ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ। [PE]
Total 40 ਅਧਿਆਇ, Selected ਅਧਿਆਇ 29 / 40
ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਜਾਜਕਾਈ ਦੇ ਲਈ ਅਭਿਸ਼ੇਕ ਕਰਨਾ
ਲੇਵੀਆਂ 8:1-36

1 ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ 2 ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਤੇ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂ 3 ਅਤੇ ਉਨ੍ਹਾਂ ਨੂੰ ਇੱਕ ਛਾਬੇ ਵਿੱਚ ਪਾਵੀਂ ਅਤੇ ਉਨ੍ਹਾਂ ਨੂੰ ਛਾਬੇ ਵਿੱਚ ਬਲ਼ਦ ਅਤੇ ਦੋਹਾਂ ਭੇਡੂਆਂ ਨਾਲ ਨੇੜੇ ਲਿਆਵੀਂ। 4 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੇ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ। 5 ਤੂੰ ਬਸਤਰ ਲੈ ਕੇ ਹਾਰੂਨ ਨੂੰ ਕੁੜਤਾ ਅਤੇ ਏਫ਼ੋਦ ਦਾ ਚੋਗਾ ਅਤੇ ਏਫ਼ੋਦ ਅਤੇ ਸੀਨਾ ਬੰਦ ਪਹਿਨਾਈਂ ਅਤੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਨਾਲ ਉਹ ਦਾ ਲੱਕ ਬੰਨ੍ਹੀਂ। 6 ਤੂੰ ਉਸ ਦੇ ਸਿਰ ਉੱਤੇ ਪਗੜੀ ਰੱਖੀਂ ਅਤੇ ਪਵਿੱਤਰ ਮੁਕਟ ਪਗੜੀ ਦੇ * 28:36 ਉੱਤੇ ਰੱਖੀਂ। 7 ਫੇਰ ਤੂੰ ਮਸਹ ਕਰਨ ਦਾ ਤੇਲ ਲੈ ਕੇ ਉਸ ਦੇ ਸਿਰ ਉੱਤੇ ਚੋਵੀਂ ਅਤੇ ਇਸ ਤਰ੍ਹਾਂ ਤੂੰ ਉਹ ਨੂੰ ਮਸਹ ਕਰੀਂ। 8 ਫਿਰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਕੁੜਤੇ ਪਹਿਨਾਈਂ। 9 ਤੂੰ ਹਾਰੂਨ ਅਤੇ ਉਹ ਦੇ ਪੁੱਤਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹੀਂ ਅਤੇ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਇਸ ਤਰ੍ਹਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਥਾਪੀਂ। 10 ਮੰਡਲੀ ਦੇ ਤੰਬੂ ਦੇ ਅੱਗੇ ਤੂੰ ਬਲ਼ਦ ਨੂੰ ਨੇੜੇ ਲਿਆਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਬਲ਼ਦ ਦੇ ਸਿਰ ਉੱਤੇ ਰੱਖਣ। 11 ਫਿਰ ਤੂੰ ਉਸ ਬਲ਼ਦ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਵੱਢ ਸੁੱਟੀਂ। 12 ਤੂੰ ਵਹਿੜੇ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਲਾਈਂ ਅਤੇ ਬਾਕੀ ਦਾ ਲਹੂ ਜਗਵੇਦੀ ਦੀ ਨੀਂਹ ਉੱਤੇ ਡੋਲ੍ਹ ਦੇਈਂ। 13 ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੇ ਉੱਪਰਲੀ ਝਿੱਲੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜੀ ਉਨ੍ਹਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਸੁੱਟੀਂ 14 ਪਰ ਬਲ਼ਦ ਦਾ ਮਾਸ ਅਤੇ ਉਸ ਦੀ ਖੱਲ ਅਤੇ ਗੋਹੇ ਨੂੰ ਡੇਰੇ ਤੋਂ ਬਾਹਰ ਅੱਗ ਨਾਲ ਸਾੜ ਦੇਈਂ। ਇਹ ਪਾਪ ਬਲੀ ਹੈ। 15 ਤੂੰ ਇੱਕ ਛੱਤਰਾ ਲਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖਣ। 16 ਤੂੰ ਉਸ ਛੱਤਰੇ ਨੂੰ ਕੱਟ ਸੁੱਟੀਂ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਚੁਫ਼ੇਰੇ ਛਿੜਕ ਦੇਈਂ। 17 ਫੇਰ ਤੂੰ ਉਸ ਛੱਤਰੇ ਨੂੰ ਟੁੱਕੜੇ-ਟੁੱਕੜੇ ਕਰੀਂ ਅਤੇ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਧੋ ਕੇ ਉਨ੍ਹਾਂ ਨੂੰ ਉਸ ਦਿਆਂ ਟੋਟਿਆਂ ਅਤੇ ਸਿਰ ਉੱਤੇ ਰੱਖੀਂ। 18 ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ। 19 ਤੂੰ ਦੂਜਾ ਛੱਤਰਾ ਲਈਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਉਸ ਛੱਤਰੇ ਦੇ ਸਿਰ ਉੱਤੇ ਰੱਖਣ। 20 ਤੂੰ ਉਸ ਛੱਤਰੇ ਨੂੰ ਵੱਢ ਸੁੱਟੀਂ ਅਤੇ ਉਸ ਦੇ ਲਹੂ ਵਿੱਚੋਂ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ-ਦੁਆਲੇ ਛਿੜਕ ਦੇਈਂ। 21 ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈ ਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਇਸ ਤਰ੍ਹਾਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤਰ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰ ਪਵਿੱਤਰ ਕੀਤੇ ਜਾਣ। 22 ਤੂੰ ਛੱਤਰੇ ਦੀ ਚਰਬੀ ਅਤੇ ਉਸ ਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉੱਪਰਲੀ ਝਿੱਲੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂਕਿ ਉਹ ਛੱਤਰਾ ਥਾਪਨਾ ਦਾ ਹੈ। 23 ਤੂੰ ਇੱਕ ਰੋਟੀ ਇੱਕ ਪਰਾਉਂਠਾ ਇੱਕ ਪੂੜਾ ਉਸ ਦੀ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਸਨਮੁਖ ਹੈ ਲਈਂ। 24 ਤੂੰ ਸਭਨਾਂ ਨੂੰ ਹਾਰੂਨ ਦੇ ਹੱਥਾਂ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਲਈ ਹਿਲਾਵੀਂ। 25 ਫਿਰ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਹੱਥੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈਂ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਹੈ ਅਤੇ ਯਹੋਵਾਹ ਲਈ ਇੱਕ ਅੱਗ ਦੀ ਭੇਟ ਹੈ। 26 ਤੂੰ ਹਾਰੂਨ ਦੇ ਥਾਪਨਾ ਦੇ ਛੱਤਰੇ ਦੀ ਛਾਤੀ ਲੈ ਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰਾ ਹਿੱਸਾ ਹੋਵੇਗਾ। 27 ਤੂੰ ਹਿਲਾਉਣ ਦੀ ਭੇਟ ਦਾ ਸੀਨਾ ਅਤੇ ਚੁੱਕਣ ਦੀ ਭੇਟ ਦਾ ਪੱਟ ਜਿਹੜਾ ਹਿਲਾਇਆ ਜਾਵੇ ਅਤੇ ਜਿਹੜਾ ਚੁੱਕਿਆ ਜਾਵੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਥਾਪਨਾ ਦੇ ਛੱਤਰੇ ਤੋਂ ਪਵਿੱਤਰ ਕਰੀਂ। 28 ਸੋ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ। 29 ਪਵਿੱਤਰ ਬਸਤ੍ਰ ਜਿਹੜੇ ਹਾਰੂਨ ਦੇ ਹਨ ਉਸ ਦੇ ਮਗਰੋਂ ਉਸ ਦੇ ਪੁੱਤਰਾਂ ਦੇ ਹੋਣਗੇ। ਉਨ੍ਹਾਂ ਦੇ ਵਿੱਚ ਉਹ ਮਸਹ ਕੀਤੇ ਜਾਣ ਅਤੇ ਥਾਪੇ ਜਾਣ। 30 ਸੱਤ ਦਿਨ ਜਿਹੜਾ ਪੁੱਤਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ। 31 ਤੂੰ ਥਾਪਨਾ ਦੇ ਛੱਤਰੇ ਨੂੰ ਲੈ ਕੇ ਉਸ ਦਾ ਮਾਸ ਇੱਕ ਪਵਿੱਤਰ ਸਥਾਨ ਵਿੱਚ ਉਬਾਲੀਂ 32 ਅਤੇ ਹਾਰੂਨ ਅਤੇ ਉਸ ਦੇ ਪੁੱਤਰ ਛੱਤਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਾਣ 33 ਉਹ ਉਨ੍ਹਾਂ ਵਸਤਾਂ ਨੂੰ ਖਾਣ ਜਿਨ੍ਹਾਂ ਨਾਲ ਪ੍ਰਾਸਚਿਤ ਕੀਤਾ ਗਿਆ ਤਾਂ ਜੋ ਉਹ ਥਾਪੇ ਅਤੇ ਪਵਿੱਤਰ ਕੀਤੇ ਜਾਣ ਪਰ ਕੋਈ ਓਪਰਾ ਉਸ ਤੋਂ ਨਾ ਖਾਵੇ ਕਿਉਂ ਜੋ ਉਹ ਪਵਿੱਤਰ ਹਨ। 34 ਅਤੇ ਜੇ ਕਦੀ ਥਾਪਨਾ ਦੇ ਮਾਸ ਤੋਂ ਅਥਵਾ ਰੋਟੀ ਤੋਂ ਸਵੇਰ ਤੱਕ ਕੁਝ ਬਚ ਜਾਵੇ ਤਾਂ ਤੂੰ ਉਸ ਬਚਤ ਨੂੰ ਅੱਗ ਵਿੱਚ ਸਾੜ ਸੁੱਟੀਂ। ਉਹ ਖਾਧਾ ਨਾ ਜਾਵੇ ਕਿਉਂ ਜੋ ਉਹ ਪਵਿੱਤਰ ਹੈ। 35 ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੱਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ। 36 ਪਾਪ ਦੀ ਭੇਟ ਦਾ ਛੱਤਰਾ ਰੋਜ਼ ਪ੍ਰਾਸਚਿਤ ਲਈ ਤੂੰ ਚੜ੍ਹਾਈਂ ਅਤੇ ਤੂੰ ਜਗਵੇਦੀ ਨੂੰ ਸ਼ੁੱਧ ਕਰੀਂ। ਜਦ ਤੂੰ ਉਸ ਲਈ ਪ੍ਰਾਸਚਿਤ ਕਰੇਂ ਤੂੰ ਉਹ ਨੂੰ ਪਵਿੱਤਰ ਕਰਨ ਲਈ ਤੇਲ ਚੋਵੀਂ। 37 ਸੱਤ ਦਿਨ ਤੱਕ ਤੂੰ ਜਗਵੇਦੀ ਲਈ ਪ੍ਰਾਸਚਿਤ ਕਰ ਕੇ ਉਹ ਨੂੰ ਪਵਿੱਤਰ ਕਰੀਂ ਸੋ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ ਅਤੇ ਜਿਹੜਾ ਜਗਵੇਦੀ ਨੂੰ ਛੂਹੇ ਉਹ ਪਵਿੱਤਰ ਹੋਵੇਗਾ। ਰੋਜ਼ ਦੀਆਂ ਭੇਟਾਂ
ਗਿਣਤੀ 28:1-8

38 ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ। 39 ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ। 40 ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ ਇੱਕ ਲੀਟਰ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ 41 ਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਤੇ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਈਂ। 42 ਇਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ 43 ਅਤੇ ਉੱਥੇ ਮੈਂ ਇਸਰਾਏਲੀਆਂ ਨਾਲ ਮਿਲਾਂਗਾ ਅਤੇ ਉਹ ਤੰਬੂ ਮੇਰੇ ਪਰਤਾਪ ਨਾਲ ਪਵਿੱਤਰ ਕੀਤਾ ਜਾਵੇਗਾ। 44 ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤਰ ਕਰਾਂਗਾ। 45 ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ 46 ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।
Total 40 ਅਧਿਆਇ, Selected ਅਧਿਆਇ 29 / 40
×

Alert

×

Punjabi Letters Keypad References