ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {#1ਧੂਪ ਦੀ ਵੇਦੀ [BR]ਕੂਚ 37:25-28 } [PS]ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ।
2. ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ।
3. ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਹ ਦੇ ਸਿੰਙ, ਤੂੰ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ।
4. ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਉਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ।
5. ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ।
6. ਤੂੰ ਉਹ ਨੂੰ ਪਰਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ।
7. ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ।
8. ਜਦ ਹਾਰੂਨ ਦੀਵਿਆਂ ਨੂੰ ਸ਼ਾਮ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੱਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ।
9. ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਲ੍ਹਿਓ
10. ਅਤੇ ਹਾਰੂਨ ਉਸ ਦੇ ਸਿੰਗਾਂ ਉੱਤੇ ਵਰ੍ਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੇ ਅਤੇ ਪ੍ਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈ ਕੇ ਸਾਲ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੱਕ ਪ੍ਰਾਸਚਿਤ ਕਰੇ। ਇਹ ਯਹੋਵਾਹ ਲਈ ਬਹੁਤ ਪਵਿੱਤਰ ਹੈ। [PE]
11. {#1ਪ੍ਰਾਣਾਂ ਦੇ ਪ੍ਰਾਸਚਿਤ ਦਾ ਰੁੱਪਈਆ } [PS]ਯਹੋਵਾਹ ਮੂਸਾ ਨੂੰ ਬੋਲਿਆ ਕਿ
12. ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ।
13. ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ[* 6 ਮਿਲੀਗ੍ਰਾਮ ] ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ।
14. ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਵੀਹ ਸਾਲ ਦੇ ਅਤੇ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ।
15. ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ।
16. ਸੋ ਤੂੰ ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਿਰੀ ਹੋਵੇ ਤਾਂ ਜੋ ਤੁਹਾਡਿਆਂ ਪ੍ਰਾਣਾਂ ਲਈ ਪ੍ਰਾਸਚਿਤ ਹੋਵੇ। [PE]
17. {#1ਪਿੱਤਲ ਦੀ ਹੌਦੀ } [PS]ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
18. ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ।
19. ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ-ਪੈਰ ਧੋਣ
20. ਜਦ ਉਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਉਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਪਾਣੀ ਨਾਲ ਧੋਣ ਕਿ ਉਹ ਨਾ ਮਰਨ।
21. ਉਹ ਆਪਣੇ ਹੱਥ-ਪੈਰ ਧੋਣ ਕਿ ਉਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੱਕ। [PE]
22. {#1ਅਭਿਸ਼ੇਕ ਦਾ ਤੇਲ } [PS]ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
23. ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ[† 6 ਕਿਲੋਗ੍ਰਾਮ ] ਅਤੇ ਸੁਗੰਧ ਲਈ ਦਾਲਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ
24. ਅਤੇ ਤੱਜ ਪੰਜ ਸੌ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਦਾ ਤੇਲ ਇੱਕ ਹੀਨ
25. ਅਤੇ ਤੂੰ ਉਹ ਨੂੰ ਮਸਹ ਕਰਨ ਦਾ ਪਵਿੱਤਰ ਤੇਲ ਗਾਂਧੀ ਦੀ ਕਾਰੀਗਰੀ ਅਤੇ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤਰ ਤੇਲ ਹੋਵੇ।
26. ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ।
27. ਨਾਲੇ ਮੇਜ਼ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ
28. ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਤੇ ਉਸ ਦੀ ਚੌਂਕੀ ਨੂੰ।
29. ਤੂੰ ਉਨ੍ਹਾਂ ਨੂੰ ਪਵਿੱਤਰ ਕਰੀਂ ਕਿ ਉਹ ਬਹੁਤ ਪਵਿੱਤਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤਰ ਹੋਵੇਗਾ।
30. ਤਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ।
31. ਅਤੇ ਤੂੰ ਇਸਰਾਏਲੀਆਂ ਨੂੰ ਆਖੀਂ ਕਿ ਇਹ ਮਲਣ ਦਾ ਪਵਿੱਤਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੱਕ ਹੋਵੇ।
32. ਇਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪ੍ਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਇਹ ਪਵਿੱਤਰ ਹੈ ਅਤੇ ਤੁਹਾਡੇ ਲਈ ਪਵਿੱਤਰ ਰਹੇ।
33. ਜਿਹੜਾ ਮਨੁੱਖ ਉਸ ਵਰਗੀ ਮਿਲਾਵਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। [PE]
34. {#1ਖੁਸ਼ਬੂ ਵਾਲਾ ਪਵਿੱਤਰ ਤਰਲ } [PS]ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੁਬਾਨ - ਇਹ ਇੱਕੋ ਵਜ਼ਨ ਦੇ ਹੋਣ।
35. ਤੂੰ ਉਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤਰ ਹੋਵੇ।
36. ਤੂੰ ਉਸ ਵਿੱਚੋਂ ਕੁਝ ਬਹੁਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਇਹ ਤੁਹਾਡੇ ਲਈ ਬਹੁਤ ਪਵਿੱਤਰ ਹੋਵੇ।
37. ਜਿਹੜੀ ਧੂਪ ਨੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤਰ ਹੋਵੇ।
38. ਜਿਹੜਾ ਮਨੁੱਖ ਉਸ ਵਾਂਗੂੰ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਨਾਸ ਕੀਤਾ ਜਾਵੇ। [PE]
Total 40 ਅਧਿਆਇ, Selected ਅਧਿਆਇ 30 / 40
ਧੂਪ ਦੀ ਵੇਦੀ
ਕੂਚ 37:25-28

1 ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ। 2 ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ। 3 ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਹ ਦੇ ਸਿੰਙ, ਤੂੰ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ। 4 ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਉਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ। 5 ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ। 6 ਤੂੰ ਉਹ ਨੂੰ ਪਰਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ। 7 ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ। 8 ਜਦ ਹਾਰੂਨ ਦੀਵਿਆਂ ਨੂੰ ਸ਼ਾਮ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੱਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ। 9 ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਲ੍ਹਿਓ 10 ਅਤੇ ਹਾਰੂਨ ਉਸ ਦੇ ਸਿੰਗਾਂ ਉੱਤੇ ਵਰ੍ਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੇ ਅਤੇ ਪ੍ਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈ ਕੇ ਸਾਲ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੱਕ ਪ੍ਰਾਸਚਿਤ ਕਰੇ। ਇਹ ਯਹੋਵਾਹ ਲਈ ਬਹੁਤ ਪਵਿੱਤਰ ਹੈ। ਪ੍ਰਾਣਾਂ ਦੇ ਪ੍ਰਾਸਚਿਤ ਦਾ ਰੁੱਪਈਆ 11 ਯਹੋਵਾਹ ਮੂਸਾ ਨੂੰ ਬੋਲਿਆ ਕਿ 12 ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ। 13 ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ* 6 ਮਿਲੀਗ੍ਰਾਮ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ। 14 ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਵੀਹ ਸਾਲ ਦੇ ਅਤੇ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ। 15 ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ। 16 ਸੋ ਤੂੰ ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਿਰੀ ਹੋਵੇ ਤਾਂ ਜੋ ਤੁਹਾਡਿਆਂ ਪ੍ਰਾਣਾਂ ਲਈ ਪ੍ਰਾਸਚਿਤ ਹੋਵੇ। ਪਿੱਤਲ ਦੀ ਹੌਦੀ 17 ਯਹੋਵਾਹ ਨੇ ਮੂਸਾ ਨੂੰ ਆਖਿਆ ਕਿ 18 ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ। 19 ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ-ਪੈਰ ਧੋਣ 20 ਜਦ ਉਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਉਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਪਾਣੀ ਨਾਲ ਧੋਣ ਕਿ ਉਹ ਨਾ ਮਰਨ। 21 ਉਹ ਆਪਣੇ ਹੱਥ-ਪੈਰ ਧੋਣ ਕਿ ਉਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੱਕ। ਅਭਿਸ਼ੇਕ ਦਾ ਤੇਲ 22 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ 23 ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ 6 ਕਿਲੋਗ੍ਰਾਮ ਅਤੇ ਸੁਗੰਧ ਲਈ ਦਾਲਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ 24 ਅਤੇ ਤੱਜ ਪੰਜ ਸੌ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਦਾ ਤੇਲ ਇੱਕ ਹੀਨ 25 ਅਤੇ ਤੂੰ ਉਹ ਨੂੰ ਮਸਹ ਕਰਨ ਦਾ ਪਵਿੱਤਰ ਤੇਲ ਗਾਂਧੀ ਦੀ ਕਾਰੀਗਰੀ ਅਤੇ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤਰ ਤੇਲ ਹੋਵੇ। 26 ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ। 27 ਨਾਲੇ ਮੇਜ਼ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ 28 ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਤੇ ਉਸ ਦੀ ਚੌਂਕੀ ਨੂੰ। 29 ਤੂੰ ਉਨ੍ਹਾਂ ਨੂੰ ਪਵਿੱਤਰ ਕਰੀਂ ਕਿ ਉਹ ਬਹੁਤ ਪਵਿੱਤਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤਰ ਹੋਵੇਗਾ। 30 ਤਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ। 31 ਅਤੇ ਤੂੰ ਇਸਰਾਏਲੀਆਂ ਨੂੰ ਆਖੀਂ ਕਿ ਇਹ ਮਲਣ ਦਾ ਪਵਿੱਤਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੱਕ ਹੋਵੇ। 32 ਇਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪ੍ਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਇਹ ਪਵਿੱਤਰ ਹੈ ਅਤੇ ਤੁਹਾਡੇ ਲਈ ਪਵਿੱਤਰ ਰਹੇ। 33 ਜਿਹੜਾ ਮਨੁੱਖ ਉਸ ਵਰਗੀ ਮਿਲਾਵਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। ਖੁਸ਼ਬੂ ਵਾਲਾ ਪਵਿੱਤਰ ਤਰਲ 34 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੁਬਾਨ - ਇਹ ਇੱਕੋ ਵਜ਼ਨ ਦੇ ਹੋਣ। 35 ਤੂੰ ਉਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤਰ ਹੋਵੇ। 36 ਤੂੰ ਉਸ ਵਿੱਚੋਂ ਕੁਝ ਬਹੁਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਇਹ ਤੁਹਾਡੇ ਲਈ ਬਹੁਤ ਪਵਿੱਤਰ ਹੋਵੇ। 37 ਜਿਹੜੀ ਧੂਪ ਨੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤਰ ਹੋਵੇ। 38 ਜਿਹੜਾ ਮਨੁੱਖ ਉਸ ਵਾਂਗੂੰ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।
Total 40 ਅਧਿਆਇ, Selected ਅਧਿਆਇ 30 / 40
×

Alert

×

Punjabi Letters Keypad References