ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਯਰੂਸ਼ਲਮ ਦੀ ਘੇਰਾਬੰਦੀ ਨੂੰ ਦਰਸਾਉਣਾ} [PS] ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ।
2. ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।
3. ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ। ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ। ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।
4. ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ। ਜਿੰਨੇ ਦਿਨ ਤੱਕ ਤੂੰ ਲੇਟਿਆ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਂਗਾ।
5. ਕਿਉਂ ਜੋ ਮੈਂ ਉਹਨਾਂ ਦੇ ਪਾਪਾਂ ਦੇ ਸਾਲਾਂ ਦੀ ਗਿਣਤੀ ਦੇ ਅਨੁਸਾਰ ਦਿਨ ਠਹਿਰਾਏ ਹਨ, ਇੱਕ ਸਾਲ ਦੇ ਲਈ ਇੱਕ ਦਿਨ, ਜੋ ਤਿੰਨ ਸੌ ਨੱਬੇ ਦਿਨ ਹਨ। ਇਸ ਤਰ੍ਹਾਂ ਤੂੰ ਇਸਰਾਏਲ ਦੇ ਘਰਾਣੇ ਦਾ ਪਾਪ ਝੱਲੇਂਗਾ।
6. ਜਦ ਤੂੰ ਉਹਨਾਂ ਦਿਨਾਂ ਨੂੰ ਪੂਰਾ ਕਰ ਲਵੇਂ, ਤਾਂ ਫਿਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲ੍ਹੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।
7. ਫਿਰ ਤੂੰ ਯਰੂਸ਼ਲਮ ਦੇ ਘੇਰੇ ਵੱਲ ਮੂੰਹ ਕਰ ਅਤੇ ਆਪਣੀ ਬਾਂਹ ਨੰਗੀ ਕਰ ਅਤੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ
8. ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰੇ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।
9. ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।
10. ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਪਾਉ ਪੱਕਾ ਰੋਜ਼ ਦਾ ਹੋਵੇਗਾ। ਤੂੰ ਕਦੇ-ਕਦੇ ਖਾਈਂ।
11. ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ-ਕਦੇ ਪੀਣਾ।
12. ਤੂੰ ਜੌਂ ਦੇ ਫੁਲਕੇ ਖਾਵੀਂ ਅਤੇ ਉਹਨਾਂ ਨੂੰ ਤੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਮਨੁੱਖ ਦੇ ਮਲ ਦੀ ਅੱਗ ਉੱਤੇ ਪਕਾਵੀਂ।
13. ਯਹੋਵਾਹ ਨੇ ਆਖਿਆ ਕਿ ਇਸ ਤਰ੍ਹਾਂ ਇਸਰਾਏਲ ਉਹਨਾਂ ਕੌਮਾਂ ਦੇ ਵਿਚਕਾਰ ਆਪਣੀ ਅਸ਼ੁੱਧ ਰੋਟੀ ਖਾਇਆ ਕਰੇਗਾ, ਜਿਹਨਾਂ ਵਿੱਚ ਮੈਂ ਉਹਨਾਂ ਨੂੰ ਧੱਕਾਂਗਾ।
14. ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ। ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ। ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ।
15. ਤਦ ਉਸ ਨੇ ਮੈਨੂੰ ਕਿਹਾ, ਵੇਖ, ਮੈਂ ਤੈਨੂੰ ਮਨੁੱਖ ਦੇ ਮਲ ਦੇ ਥਾਂ ਗਾਂ ਦਾ ਗੋਹਾ ਦਿੰਦਾ ਹੈ, ਸੋ ਤੂੰ ਆਪਣੀ ਰੋਟੀ ਉਹ ਦੀ ਅੱਗ ਉੱਤੇ ਪਕਾਵੀਂ।
16. ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਨ ਤੋੜ ਦਿਆਂਗਾ। ਇਸ ਲਈ ਉਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਦੁੱਖ ਨਾਲ ਮਿਣ-ਮਿਣ ਕੇ ਪੀਣਗੇ।
17. ਇਹ ਇਸ ਲਈ ਹੋਵੇਗਾ, ਤਾਂ ਜੋ ਉਹਨਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ। [PE]

Notes

No Verse Added

Total 48 Chapters, Current Chapter 4 of Total Chapters 48
ਹਿਜ਼ ਕੀ ਐਲ 4:38
1. {ਯਰੂਸ਼ਲਮ ਦੀ ਘੇਰਾਬੰਦੀ ਨੂੰ ਦਰਸਾਉਣਾ} PS ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ।
2. ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।
3. ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ। ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ। ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।
4. ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ। ਜਿੰਨੇ ਦਿਨ ਤੱਕ ਤੂੰ ਲੇਟਿਆ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਂਗਾ।
5. ਕਿਉਂ ਜੋ ਮੈਂ ਉਹਨਾਂ ਦੇ ਪਾਪਾਂ ਦੇ ਸਾਲਾਂ ਦੀ ਗਿਣਤੀ ਦੇ ਅਨੁਸਾਰ ਦਿਨ ਠਹਿਰਾਏ ਹਨ, ਇੱਕ ਸਾਲ ਦੇ ਲਈ ਇੱਕ ਦਿਨ, ਜੋ ਤਿੰਨ ਸੌ ਨੱਬੇ ਦਿਨ ਹਨ। ਇਸ ਤਰ੍ਹਾਂ ਤੂੰ ਇਸਰਾਏਲ ਦੇ ਘਰਾਣੇ ਦਾ ਪਾਪ ਝੱਲੇਂਗਾ।
6. ਜਦ ਤੂੰ ਉਹਨਾਂ ਦਿਨਾਂ ਨੂੰ ਪੂਰਾ ਕਰ ਲਵੇਂ, ਤਾਂ ਫਿਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲ੍ਹੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।
7. ਫਿਰ ਤੂੰ ਯਰੂਸ਼ਲਮ ਦੇ ਘੇਰੇ ਵੱਲ ਮੂੰਹ ਕਰ ਅਤੇ ਆਪਣੀ ਬਾਂਹ ਨੰਗੀ ਕਰ ਅਤੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ
8. ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰੇ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।
9. ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।
10. ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਪਾਉ ਪੱਕਾ ਰੋਜ਼ ਦਾ ਹੋਵੇਗਾ। ਤੂੰ ਕਦੇ-ਕਦੇ ਖਾਈਂ।
11. ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ-ਕਦੇ ਪੀਣਾ।
12. ਤੂੰ ਜੌਂ ਦੇ ਫੁਲਕੇ ਖਾਵੀਂ ਅਤੇ ਉਹਨਾਂ ਨੂੰ ਤੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਮਨੁੱਖ ਦੇ ਮਲ ਦੀ ਅੱਗ ਉੱਤੇ ਪਕਾਵੀਂ।
13. ਯਹੋਵਾਹ ਨੇ ਆਖਿਆ ਕਿ ਇਸ ਤਰ੍ਹਾਂ ਇਸਰਾਏਲ ਉਹਨਾਂ ਕੌਮਾਂ ਦੇ ਵਿਚਕਾਰ ਆਪਣੀ ਅਸ਼ੁੱਧ ਰੋਟੀ ਖਾਇਆ ਕਰੇਗਾ, ਜਿਹਨਾਂ ਵਿੱਚ ਮੈਂ ਉਹਨਾਂ ਨੂੰ ਧੱਕਾਂਗਾ।
14. ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ। ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ। ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ।
15. ਤਦ ਉਸ ਨੇ ਮੈਨੂੰ ਕਿਹਾ, ਵੇਖ, ਮੈਂ ਤੈਨੂੰ ਮਨੁੱਖ ਦੇ ਮਲ ਦੇ ਥਾਂ ਗਾਂ ਦਾ ਗੋਹਾ ਦਿੰਦਾ ਹੈ, ਸੋ ਤੂੰ ਆਪਣੀ ਰੋਟੀ ਉਹ ਦੀ ਅੱਗ ਉੱਤੇ ਪਕਾਵੀਂ।
16. ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਨ ਤੋੜ ਦਿਆਂਗਾ। ਇਸ ਲਈ ਉਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਦੁੱਖ ਨਾਲ ਮਿਣ-ਮਿਣ ਕੇ ਪੀਣਗੇ।
17. ਇਹ ਇਸ ਲਈ ਹੋਵੇਗਾ, ਤਾਂ ਜੋ ਉਹਨਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ। PE
Total 48 Chapters, Current Chapter 4 of Total Chapters 48
×

Alert

×

punjabi Letters Keypad References