ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਬਿਵਸਥਾ ਜਾਂ ਵਿਸ਼ਵਾਸ } [PS]ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ?
2. ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?
3. ਕਿ ਤੁਸੀਂ ਇਹੋ ਜਿਹੇ ਮੂਰਖ ਹੋ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ?
4. ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ? ਕਦੇ ਨਹੀਂ!
5. ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?।
6. ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ।
7. ਸੋ ਇਹ ਜਾਣ ਲਓ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਹੀ ਅਬਰਾਹਾਮ ਦੀ ਸੰਤਾਨ ਹਨ।
8. ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l
9. ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ।
10. ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ।
11. ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ।
12. ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ।
13. ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।
14. ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ। [PE]
15. {#1ਬਿਵਸਥਾ ਅਤੇ ਬਚਨ } [PS]ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ।
16. ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ।
17. ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ।
18. ਕਿਉਂਕਿ ਜੇ ਵਾਰਿਸ ਬਿਵਸਥਾ ਤੋਂ ਹੁੰਦਾ ਤਾਂ ਫੇਰ ਵਾਇਦੇ ਤੋਂ ਨਹੀਂ, ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦੇ ਦੇ ਰਾਹੀਂ ਦਿੱਤਾ।
19. ਤਾਂ ਫ਼ੇਰ ਬਿਵਸਥਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ।
20. ਹੁਣ ਵਿਚੋਲਾ ਤਾਂ ਇੱਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ। [PE]
21. {#1ਬਿਵਸਥਾ ਦਾ ਮਕਸਦ } [PS]ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ।
22. ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।
23. ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ।
24. ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ।
25. ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ।
26. ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ।
27. ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ।
28. ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।
29. ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ। [PE]
Total 6 ਅਧਿਆਇ, Selected ਅਧਿਆਇ 3 / 6
1 2 3 4 5 6
ਬਿਵਸਥਾ ਜਾਂ ਵਿਸ਼ਵਾਸ 1 ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ? 2 ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ? 3 ਕਿ ਤੁਸੀਂ ਇਹੋ ਜਿਹੇ ਮੂਰਖ ਹੋ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ? 4 ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ? ਕਦੇ ਨਹੀਂ! 5 ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?। 6 ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ। 7 ਸੋ ਇਹ ਜਾਣ ਲਓ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਹੀ ਅਬਰਾਹਾਮ ਦੀ ਸੰਤਾਨ ਹਨ। 8 ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l 9 ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ। 10 ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ। 11 ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ। 12 ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ। 13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ। 14 ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ। ਬਿਵਸਥਾ ਅਤੇ ਬਚਨ 15 ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ। 16 ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ। 17 ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ। 18 ਕਿਉਂਕਿ ਜੇ ਵਾਰਿਸ ਬਿਵਸਥਾ ਤੋਂ ਹੁੰਦਾ ਤਾਂ ਫੇਰ ਵਾਇਦੇ ਤੋਂ ਨਹੀਂ, ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦੇ ਦੇ ਰਾਹੀਂ ਦਿੱਤਾ। 19 ਤਾਂ ਫ਼ੇਰ ਬਿਵਸਥਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ। 20 ਹੁਣ ਵਿਚੋਲਾ ਤਾਂ ਇੱਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ। ਬਿਵਸਥਾ ਦਾ ਮਕਸਦ 21 ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ। 22 ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ। 23 ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ। 24 ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ। 25 ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ। 26 ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ। 27 ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ। 28 ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ। 29 ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।
Total 6 ਅਧਿਆਇ, Selected ਅਧਿਆਇ 3 / 6
1 2 3 4 5 6
×

Alert

×

Punjabi Letters Keypad References