2. ਏਸਾਓ ਕਨਾਨੀਆਂ ਦੀਆਂ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਤੇ ਆਹਾਲੀਬਾਮਾਹ ਨੂੰ, ਜਿਹੜੀ ਅਨਾਹ ਦੀ ਧੀ ਅਤੇ ਸਿਬਓਨ ਹਿੱਵੀ ਦੀ ਦੋਹਤੀ ਸੀ
|
5. ਅਤੇ ਆਹਾਲੀਬਾਮਾਹ ਨੇ ਯਊਸ਼ ਅਤੇ ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ, ਇਹ ਏਸਾਓ ਦੇ ਪੁੱਤਰ ਸਨ, ਜਿਹੜੇ ਕਨਾਨ ਦੇਸ਼ ਵਿੱਚ ਪੈਦਾ ਹੋਏ।
|
6. ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ।
|
7. ਕਿਉਂ ਜੋ ਉਨ੍ਹਾਂ ਦਾ ਮਾਲ ਧਨ ਐਨਾ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ, ਪਰ ਉਹ ਸਥਾਨ ਜਿਸ ਵਿੱਚ ਉਹ ਮੁਸਾਫ਼ਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ, ਉਹ ਉੱਥੇ ਰਹਿ ਨਾ ਸਕੇ।
|
10. ਸੋ ਏਸਾਓ ਦੇ ਪੁੱਤਰਾਂ ਦੇ ਨਾਮ ਇਹ ਸਨ, ਅਲੀਫਾਜ਼ ਏਸਾਓ ਦੀ ਪਤਨੀ ਆਦਾਹ ਦਾ ਪੁੱਤਰ ਅਤੇ ਰਊਏਲ ਏਸਾਓ ਦੀ ਪਤਨੀ ਬਾਸਮਥ ਦਾ ਪੁੱਤਰ
|
12. ਤਿਮਨਾ ਏਸਾਓ ਦੇ ਪੁੱਤਰ ਅਲੀਫਾਜ਼ ਦੀ ਰਖ਼ੈਲ ਸੀ, ਉਸ ਨੇ ਅਲੀਫਾਜ਼ ਲਈ ਅਮਾਲੇਕ ਨੂੰ ਜਨਮ ਦਿੱਤਾ, ਇਹ ਏਸਾਓ ਦੀ ਪਤਨੀ ਆਦਾਹ ਦੇ ਪੁੱਤਰ ਸਨ।
|
14. ਆਹਾਲੀਬਾਮਾਹ ਦੇ ਪੁੱਤਰ ਇਹ ਸਨ, ਜਿਹੜੀ ਏਸਾਓ ਦੀ ਪਤਨੀ, ਅਨਾਹ ਦੀ ਧੀ ਅਤੇ ਸਿਬਓਨ ਦੀ ਦੋਹਤੀ ਸੀ। ਉਸ ਨੇ ਏਸਾਓ ਲਈ ਯਊਸ਼, ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ।
|
15. ਇਹ ਏਸਾਓ ਦੇ ਪੁੱਤਰਾਂ ਵਿੱਚੋਂ ਮੁਖੀਏ ਸਨ: ਏਸਾਓ ਦੇ ਪਹਿਲੌਠੇ ਪੁੱਤਰ ਅਲੀਫਾਜ਼ ਦੇ ਵੰਸ਼ ਵਿੱਚੋਂ ਤੇਮਾਨ, ਓਮਾਰ, ਸਫੋ, ਕਨਜ਼,
|
16. ਕੋਰਹ, ਗਾਤਾਮ ਅਤੇ ਅਮਾਲੇਕ, ਇਹ ਸਾਰੇ ਮੁਖੀਏ ਅਲੀਫਾਜ਼ ਦੇ ਵੰਸ਼ ਤੋਂ ਅਦੋਮ ਦੇਸ਼ ਵਿੱਚ ਹੋਏ। ਇਹ ਆਦਾਹ ਦੇ ਪੁੱਤਰ ਸਨ।
|
17. ਏਸਾਓ ਦੇ ਪੁੱਤਰ ਰਊਏਲ ਦੇ ਵੰਸ਼ ਵਿੱਚੋਂ ਇਹ ਮੁਖੀਏ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ, ਇਹ ਮੁਖੀਏ ਰਊਏਲ ਤੋਂ ਅਦੋਮ ਦੇ ਦੇਸ਼ ਵਿੱਚ ਹੋਏ ਅਤੇ ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।
|
18. ਏਸਾਓ ਦੀ ਪਤਨੀ ਆਹਾਲੀਬਾਮਾਹ ਦੇ ਪੁੱਤਰ ਇਹ ਸਨ: ਯਊਸ਼, ਯਾਲਾਮ ਅਤੇ ਕੋਰਹ, ਇਹ ਮੁਖੀਏ ਏਸਾਓ ਦੀ ਪਤਨੀ ਅਤੇ ਅਨਾਹ ਦੀ ਧੀ ਆਹਾਲੀਬਾਮਾਹ ਦੇ ਸਨ।
|
20. {ਸ਼ੇਈਰ ਦੀ ਵੰਸ਼ਾਵਲੀ} (1 ਇਤ 1:38-42) PS ਸੇਈਰ ਹੋਰੀ ਦੇ ਪੁੱਤਰ ਜਿਹੜੇ ਉਸ ਦੇਸ਼ ਵਿੱਚ ਵੱਸਦੇ ਸਨ, ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,
|
24. ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ। ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ।
|
31. {ਅਦੋਮ ਦੇ ਰਾਜਾ} (1 ਇਤ 1:43-54) PS ਇਹ ਉਹ ਰਾਜੇ ਹਨ ਜਿਹੜੇ ਅਦੋਮ ਵਿੱਚ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ।
|
35. ਹੂਸ਼ਾਮ ਮਰ ਗਿਆ ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।
|
39. ਬਆਲਹਾਨਾਨ, ਅਕਬੋਰ ਦਾ ਪੁੱਤਰ ਮਰ ਗਿਆ ਅਤੇ ਉਸ ਦੇ ਸਥਾਨ ਤੇ ਹਦਦ ਰਾਜ ਕਰਨ ਲੱਗਾ ਅਤੇ ਉਸ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਸ ਦੀ ਪਤਨੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮਤਰੇਦ ਦੀ ਧੀ ਅਤੇ ਮੇਜ਼ਾਹਾਬ ਦੀ ਦੋਹਤੀ ਸੀ।
|
43. ਮਗਦੀਏਲ ਅਤੇ ਈਰਾਮ, ਇਹ ਅਦੋਮ ਦੇ ਮੁਖੀਏ ਸਨ ਜੋ ਆਪਣੇ ਕਬਜ਼ੇ ਦੇ ਦੇਸ਼ ਦੀਆਂ ਬਸਤੀਆਂ ਅਨੁਸਾਰ ਹੋਏ। ਏਸਾਓ ਅਦੋਮੀਆਂ ਦਾ ਪੁਰਖਾ ਹੈ। PE
|