1. {ਆਦਮ ਦੀ ਵੰਸ਼ਾਵਲੀ} (1 ਇਤ 1:1-4) PS ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।
|
2. ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ।
|
3. ਆਦਮ ਇੱਕ ਸੌ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ।
|
7. ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
|
10. ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
|
13. ਅਤੇ ਮਹਲਲੇਲ * ਪਰਮੇਸ਼ੁਰ ਦੀ ਪ੍ਰਸ਼ੰਸਾ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
|
16. ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
|
22. ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
|
26. ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
|
29. ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ।
|
30. ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
|