1. [PS]ਇਫ਼ਰਾਈਮ ਹਵਾ ਖਾਂਦਾ ਹੈ, [PE][QS]ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, [QE][QS]ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, [QE][QS]ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, [QE][QS]ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ। [QE]
2. [QS]ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, [QE][QS]ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, [QE][QS]ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ। [QE]
3. [QS]ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, [QE][QS]ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ।[* ਉਤਪਤ 25:26, 32:24-26 ] [QE]
4. [QS]ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, [QE][QS]ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, [QE][QS]ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, [QE][QS]ਅਤੇ ਉੱਥੇ ਉਹ ਉਸ[† ਸਾਡੇ ] ਨਾਲ ਬੋਲਿਆ, [QE]
5. [QS]ਯਹੋਵਾਹ, ਸੈਨਾਂ ਦਾ ਪਰਮੇਸ਼ੁਰ, [QE][QS]ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ! [QE]
6. [QS]ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, [QE][QS]ਦਯਾ ਅਤੇ ਨਿਆਂ ਦੀ ਪਾਲਨਾ ਕਰ, [QE][QS]ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ। [QE]
7. [QS]ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, [QE][QS]ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ। [QE]
8. [QS]ਇਫ਼ਰਾਈਮ ਕਹਿੰਦਾ ਹੈ, ਮੈਂ ਸੱਚ-ਮੁੱਚ ਧਨੀ ਹੋ ਗਿਆ ਹਾਂ, [QE][QS]ਮੈਂ ਆਪਣੇ ਲਈ ਧਨ ਜੋੜਿਆ ਹੈ, [QE][QS]ਮੇਰੀ ਸਾਰੀ ਕਮਾਈ ਵਿੱਚ ਉਹ ਮੇਰੇ ਵਿੱਚ ਕੋਈ ਬਦੀ [QE][QS]ਜਿਹੜੀ ਪਾਪ ਹੈ, ਨਾ ਪਾਉਣਗੇ। [QE]
9. [QS]ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, [QE][QS]ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, [QE][QS]ਜਿਵੇਂ ਠਹਿਰਾਏ ਹੋਏ ਪਰਬਾਂ ਦੇ ਦਿਨਾਂ ਵਿੱਚ। [QE]
10. [QS]ਮੈਂ ਨਬੀਆਂ ਨਾਲ ਗੱਲ ਕੀਤੀ, [QE][QS]ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, [QE][QS]ਅਤੇ ਨਬੀਆਂ ਦੇ ਰਾਹੀਂ ਦ੍ਰਿਸ਼ਟਾਂਤ ਵਰਤੇ। [QE]
11. [QS]ਜੇ ਗਿਲਆਦ ਵਿੱਚ ਬੁਰਿਆਈ ਹੈ, [QE][QS]ਉਹ ਜ਼ਰੂਰ ਨਿਕੰਮੇ ਹੋ ਜਾਣਗੇ, [QE][QS]ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, [QE][QS]ਪਰ ਉਹਨਾਂ ਦੀਆਂ ਜਗਵੇਦੀਆਂ, [QE][QS]ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ। [QE]
12. [QS]ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, [QE][QS]ਇਸਰਾਏਲ ਨੇ ਔਰਤ ਲਈ ਟਹਿਲ ਸੇਵਾ ਕੀਤੀ, [QE][QS]ਅਤੇ ਔਰਤ ਲਈ ਭੇਡਾਂ ਦੀ ਰਾਖੀ ਕੀਤੀ। [QE]
13. [QS]ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, [QE][QS]ਅਤੇ ਨਬੀ ਦੇ ਰਾਹੀਂ ਉਹ ਸੰਭਾਲੇ ਗਏ। [QE]
14. [QS]ਇਫ਼ਰਾਈਮ ਨੇ ਕੌੜਾ ਕ੍ਰੋਧ ਚੜ੍ਹਾਇਆ, [QE][QS]ਸੋ ਉਹ ਦੇ ਖ਼ੂਨ ਉਹ ਦੇ ਉੱਤੇ ਰੱਖੇ ਜਾਣਗੇ, [QE][QS]ਅਤੇ ਉਹ ਦੀ ਨਿੰਦਿਆ ਉਹ ਦਾ ਪ੍ਰਭੂ ਉਹ ਦੇ ਉੱਤੇ ਹੀ ਮੋੜੇਗਾ! [QE]