1. {#1ਇਸਰਾਏਲ ਦਾ ਅੰਤਿਮ ਨਿਆਂ } [PS]ਜਦ ਇਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ, [PE][QS]ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, [QE][QS]ਪਰ ਉਸ ਨੇ ਬਆਲ ਦੀ ਉਪਾਸਨਾ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ। [QE]
2. [PS]ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, [QE][QS]ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, [QE][QS]ਆਪਣੀ ਸਮਝ ਦੇ ਅਨੁਸਾਰ ਬੁੱਤ, [QE][QS]ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, [QE][QS]ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, [QE][QS]ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ! [QE]
3. [QS]ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, [QE][QS]ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, [QE][QS]ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, [QE][QS]ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ। [QE]
4. [QS]ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, [QE][QS]ਤੂੰ ਮੇਰੇ ਤੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, [QE][QS]ਅਤੇ ਮੇਰੇ ਤੋਂ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ। [QE]
5. [QS]ਮੈਂ ਤੈਨੂੰ ਉਜਾੜ ਵਿੱਚ, [QE][QS]ਔੜ ਦੀ ਧਰਤੀ ਵਿੱਚ ਜਾਣਿਆ ਸੀ। [QE]
6. [QS]ਉਹ ਆਪਣੀਆਂ ਚਾਰਗਾਹਾਂ[* ਜਦੋਂ ਮੈਂ ਉਹਨਾਂ ਨੂੰ ਖਵਾਇਆ ] ਦੇ ਅਨੁਸਾਰ ਰੱਜ ਗਏ, [QE][QS]ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, [QE][QS]ਇਸ ਲਈ ਉਹ ਮੈਨੂੰ ਭੁੱਲ ਗਏ। [QE]
7. [QS]ਸੋ ਮੈਂ ਉਹਨਾਂ ਲਈ ਬੱਬਰ ਸ਼ੇਰ ਵਰਗਾ ਹੋਵਾਂਗਾ, [QE][QS]ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ। [QE]
8. [QS]ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ [QE][QS]ਉਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, [QE][QS]ਮੈਂ ਸ਼ੇਰਨੀ ਵਾਂਗੂੰ ਉੱਥੇ ਉਹਨਾਂ ਨੂੰ ਖਾ ਜਾਂਵਾਂਗਾ, [QE][QS]ਰੜ ਦੇ ਦਰਿੰਦੇ ਉਹਨਾਂ ਨੂੰ ਨੋਚ ਲੈਣਗੇ। [QE]
9. [QS]ਹੇ ਇਸਰਾਏਲ, ਮੈਂ ਤੈਨੂੰ ਬਰਬਾਦੀ ਕਰਾਂਗਾ, [QE][QS]ਤਦ ਕੌਣ ਤੈਨੂੰ ਬਚਾਵੇਗਾ।[† ਕੌਣ ਤੇਰੀ ਮਦਦ ਕਰੇਗਾ, ਤੇਰੀ ਮਦਦ ਮੇਰੇ ਵੱਲੋਂ ਹੀ ਹੈ ਅਤੇ ਹੋਰ ਅਨੁਵਾਦਾਂ ਵਿੱਚ ਹੇ ਇਸਰਾਏਲ ਤੂੰ ਬਰਬਾਦ ਹੋ ਗਈ ਹੈ ਕੌਣ ਤੇਰਾ ਸਹਾਇਕ ਹੋਵੇਗਾ ] [QE]
10. [QS]ਹੁਣ ਤੇਰਾ ਰਾਜਾ ਕਿੱਥੇ ਹੈ, [QE][QS]ਕਿ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇ? [QE][QS]ਅਤੇ ਤੇਰੇ ਨਿਆਂਕਾਰ, ਜਿਨ੍ਹਾਂ ਦੇ ਬਾਰੇ ਤੂੰ ਆਖਿਆ, [QE][QS]ਮੈਨੂੰ ਰਾਜਾ ਅਤੇ ਹਾਕਮ ਦੇ? [QE]
11. [QS]ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਰਾਜਾ ਦਿੱਤਾ, [QE][QS]ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ। [QE]
12. [QS]ਇਫ਼ਰਾਈਮ ਦੀ ਬਦੀ ਬੰਨ੍ਹੀ ਹੋਈ ਹੈ, [QE][QS]ਉਹ ਦਾ ਪਾਪ ਰੱਖਿਆ ਹੋਇਆ ਹੈ। [QE]
13. [QS]ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, [QE][QS]ਉਹ ਬੁੱਧਹੀਣ ਪੁੱਤਰ ਹੈ, [QE][QS]ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ। [QE]
14. [QS]ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? [QE][QS]ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? [QE][QS]ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? [QE][QS]ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? [QE][QS]ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ! [QE]
15. [QS]ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, [QE][QS]ਤਾਂ ਵੀ ਪੂਰਬੀ ਹਵਾ, [QE][QS]ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, [QE][QS]ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, [QE][QS]ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, [QE][QS]ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ। [QE]
16. [QS]ਸਾਮਰਿਯਾ ਆਪਣਾ ਦੋਸ਼ ਚੁੱਕੇਗਾ, [QE][QS]ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, [QE][QS]ਉਹ ਤਲਵਾਰ ਨਾਲ ਡਿੱਗਣਗੇ, [QE][QS]ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, [QE][QS]ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ! [QE]