1. {ਹੋਸ਼ੇਆ ਦੀ ਇਸਰਾਏਲ ਨੂੰ ਬੇਨਤੀ} [PS] ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, [QBR] ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ। [QBR]
2. ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ [QBR] ਯਹੋਵਾਹ ਵੱਲ ਮੁੜੋ, [QBR] ਉਹ ਨੂੰ ਆਖੋ, [QBR] ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, [QBR] ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ [* ਬਲ਼ਦਾਂ ] ਚੜ੍ਹਾਵਾਂਗੇ। [QBR]
3. ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, [QBR] ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, [QBR] ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ। [QBR] ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ। [PS]
4. {ਪਰਮੇਸ਼ੁਰ ਵੱਲੋਂ ਇਸਰਾਏਲ ਦੇ ਲਈ ਨਵੇਂ ਜੀਵਨ ਦਾ ਵਾਅਦਾ} [PS] ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, [QBR] ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, [QBR] ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ। [QBR]
5. ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ, [QBR] ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ, [QBR] ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜ੍ਹੇਗਾ। [QBR]
6. ਉਹ ਦੀਆਂ ਟਹਿਣੀਆਂ ਫੈਲਣਗੀਆਂ, [QBR] ਉਹ ਦਾ ਸੁਹੱਪਣ ਜ਼ੈਤੂਨ ਦੇ ਰੁੱਖ ਵਾਂਗੂੰ ਹੋਵੇਗਾ, [QBR] ਅਤੇ ਉਹ ਦੀ ਖੁਸ਼ਬੋ ਲਬਾਨੋਨ ਵਾਂਗੂੰ। [QBR]
7. ਲੋਕ ਉਹ [† ਯਹੋਵਾਹ ਦੇ ਸਾਏ ਦੇ ਹੇਠ ] ਦੇ ਸਾਏ ਦੇ ਵਿੱਚ ਮੁੜਨਗੇ, [QBR] ਉਹ ਕਣਕ ਵਾਂਗੂੰ ਜੀਉਣਗੇ, [QBR] ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ, [QBR] ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ। [QBR]
8. ਹੇ ਇਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ? [QBR] ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, [QBR] ਮੈਂ ਹਰੇ ਸਰੂ ਵਾਂਗੂੰ ਹਾਂ, [QBR] ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ। [PS]
9. {ਸਾਰ} [PS] ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ? [QBR] ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ? [QBR] ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, [QBR] ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, [QBR] ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ। [PE]