1. {ਇਸਰਾਏਲ ਉੱਤੇ ਪਰਮੇਸ਼ੁਰ ਦਾ ਦੋਸ਼} [PS] ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, [QBR] ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, [QBR] ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, [QBR] ਨਾ ਪਰਮੇਸ਼ੁਰ ਦਾ ਗਿਆਨ ਹੈ! [QBR]
2. ਗਾਲ੍ਹਾਂ, ਝੂਠ, ਖ਼ੂਨ ਖਰਾਬਾ, ਚੋਰੀ, ਵਿਭਚਾਰ ਹੁੰਦੇ ਹਨ, [QBR] ਉਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ! [QBR]
3. ਇਸ ਲਈ ਦੇਸ ਸੋਗ ਕਰੇਗਾ, [QBR] ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, [QBR] ਨਾਲੇ ਜੰਗਲੀ ਜਾਨਵਰ ਅਤੇ ਅਕਾਸ਼ ਦੇ ਪੰਛੀ, - [QBR] ਹਾਂ, ਸਮੁੰਦਰ ਦੀਆਂ ਮੱਛੀਆਂ ਵੀ ਖ਼ਤਮ ਹੋ ਜਾਣਗੀਆਂ! [PS]
4. {ਜਾਜਕਾਂ ਦੇ ਉੱਤੇ ਪਰਮੇਸ਼ੁਰ ਦਾ ਦੋਸ਼} [PS] ਪਰ ਕੋਈ ਝਗੜਾ ਨਾ ਕਰੇ, ਕੋਈ ਨਾ ਝਿੜਕੇ, [QBR] ਤੇਰੇ ਲੋਕ ਉਨ੍ਹਾਂ ਵਰਗੇ ਹਨ, ਜੋ ਜਾਜਕ ਨਾਲ ਝਗੜਦੇ ਹਨ। [QBR]
5. ਦਿਨੇ ਤੂੰ ਠੋਕਰ ਖਾਵੇਂਗਾ, [QBR] ਅਤੇ ਰਾਤ ਨੂੰ ਨਬੀ ਤੇਰੇ ਨਾਲ ਠੋਕਰ ਖਾਵੇਗਾ, [QBR] ਅਤੇ ਮੈਂ ਤੇਰੀ ਮਾਤਾ ਦਾ ਨਾਸ ਕਰਾਂਗਾ। [QBR]
6. ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ ਹੁੰਦੀ ਹੈ, - [QBR] ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, [QBR] ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, [QBR] ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, [QBR] ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ। [QBR]
7. ਜਿਵੇਂ-ਜਿਵੇਂ ਉਹ ਵਧੇ ਤਿਵੇਂ-ਤਿਵੇਂ ਉਹਨਾਂ ਨੇ ਮੇਰਾ ਪਾਪ ਕੀਤਾ, [QBR] ਮੈਂ ਉਹਨਾਂ ਦੇ ਪਰਤਾਪ ਨੂੰ ਸ਼ਰਮਿੰਦਗੀ ਵਿੱਚ ਬਲਦ ਦਿਆਂਗਾ। [QBR]
8. ਉਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ, [QBR] ਅਤੇ ਉਹਨਾਂ ਦੀ ਬਦੀ ਨੂੰ ਚਾਹੁੰਦੇ ਹਨ। [QBR]
9. ਇਸ ਤਰ੍ਹਾਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ, - [QBR] ਮੈਂ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਦੀ ਸਜ਼ਾ ਦਿਆਂਗਾ, [QBR] ਮੈਂ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਦਿਆਂਗਾ। [QBR]
10. ਉਹ ਖਾਣਗੇ ਪਰ ਰੱਜਣਗੇ ਨਾ, [QBR] ਉਹ ਵਿਭਚਾਰ ਕਰਨਗੇ ਪਰ ਵਧਣਗੇ ਨਾ, [QBR] ਕਿਉਂ ਜੋ ਉਹਨਾਂ ਨੇ ਯਹੋਵਾਹ ਦਾ ਨਾਮ ਲੈਣਾ ਛੱਡ ਦਿੱਤਾ। [PS]
11. {ਪਰਮੇਸ਼ੁਰ ਦੇ ਦੁਆਰਾ ਮੂਰਤੀ ਪੂਜਾ ਦਾ ਵਿਰੋਧ} [PS] ਵਿਭਚਾਰ, ਮਧ ਅਤੇ ਨਵੀਂ ਮੈਅ, [QBR] ਇਹ ਮੱਤ ਮਾਰ ਲੈਂਦੀਆਂ ਹਨ। [QBR]
12. ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, [QBR] ਅਤੇ ਉਹਨਾਂ ਦੀ ਸੋਟੀ ਉਹਨਾਂ ਨੂੰ ਦੱਸਦੀ ਹੈ, [QBR] ਵਿਭਚਾਰ ਦੀ ਰੂਹ ਨੇ ਉਹਨਾਂ ਨੂੰ ਭਟਕਾਇਆ ਹੋਇਆ ਹੈ, [QBR] ਉਹ ਆਪਣੇ ਪਰਮੇਸ਼ੁਰ ਦੀ ਅਧੀਨਤਾਈ ਵਿੱਚੋਂ ਬਾਹਰ ਜਾ ਕੇ ਵਿਭਚਾਰ ਕਰਦੇ ਹਨ। [QBR]
13. ਉਹ ਪਰਬਤਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, [QBR] ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ [QBR] ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ। [QBR] ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, [QBR] ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ। [QBR]
14. ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, [QBR] ਜਦ ਉਹ ਵਿਭਚਾਰ ਕਰਨ, [QBR] ਨਾ ਤੁਹਾਡੀਆਂ ਵਹੁਟੀਆਂ ਨੂੰ, [QBR] ਜਦ ਉਹ ਹਰਾਮਕਾਰੀ ਕਰਨ, [QBR] ਕਿਉਂ ਜੋ ਉਹ ਵੇਸਵਾਂ ਦੇ ਨਾਲ ਇਕੱਲੇ ਜਾਂਦੇ ਹਨ, [QBR] ਅਤੇ ਦੇਵਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! [QBR] ਸਮਝਹੀਣ ਲੋਕ ਬਰਬਾਦ ਹੋ ਜਾਣਗੇ। [* ਇਹ ਲੋਕ ਕਨਾਨੀਆਂ ਦੇ ਮੰਦਰਾਂ ਵਿੱਚ ਮੂਰਤੀ ਪੂਜਾ ਕਰਨ ਵਾਲੇ ਸਨ l ਲੋਕਾਂ ਦਾ ਇਹ ਮੰਨਣਾ ਸੀ ਕਿ ਇਹਨਾਂ ਔਰਤਾਂ ਨਾਲ ਸਰੀਰਕ ਸਬੰਧ ਬਣਾਉਣ ਨਾਲ ਉਹਨਾਂ ਦੇ ਮਾਲ ਡੰਗਰਾਂ ਅਤੇ ਖੇਤ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ l ] [QBR]
15. ਭਾਵੇਂ, ਹੇ ਇਸਰਾਏਲ, ਤੂੰ ਵਿਭਚਾਰ ਕਰੇਂ, [QBR] ਪਰ ਯਹੂਦਾਹ ਦੋਸ਼ੀ ਨਾ ਬਣੇ। [QBR] ਗਿਲਗਾਲ ਨੂੰ ਨਾ ਆਓ, [QBR] ਬੈਤ-ਆਵਨ ਨੂੰ ਨਾ ਚੜ੍ਹੋ, [QBR] ਨਾ ਜੀਉਂਦੇ ਯਹੋਵਾਹ ਦੀ ਸਹੁੰ ਖਾਓ। [QBR]
16. ਜ਼ਿੱਦੀ ਵੱਛੇ ਵਾਂਗੂੰ ਇਸਰਾਏਲ ਜ਼ਿੱਦੀ ਹੈ, [QBR] ਹੁਣ ਯਹੋਵਾਹ ਉਹਨਾਂ ਨੂੰ ਲੇਲੇ ਵਾਂਗੂੰ ਖੁੱਲ੍ਹੀ ਜੂਹ ਵਿੱਚ ਚਰਾਵੇਗਾ। [QBR]
17. ਇਫ਼ਰਾਈਮ ਬੁੱਤਾਂ ਨੂੰ ਜੱਫ਼ੀ ਪਾ ਬੈਠਾ ਹੈ, [QBR] ਉਹ ਨੂੰ ਛੱਡ ਦਿਓ! [QBR]
18. ਸ਼ਰਾਬੀਆਂ ਦਾ ਜੱਥਾ ਬਣਾ ਕੇ ਉਹ ਪੁੱਜ ਕੇ ਵਿਭਚਾਰ ਕਰਦੇ ਹਨ, [QBR] ਉਹ ਦੇ ਹਾਕਮ ਸ਼ਰਮਿੰਦਗੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ। [QBR]
19. ਇੱਕ ਹਵਾ ਨੇ ਉਹ ਨੂੰ ਆਪਣੇ ਪਰਾਂ ਵਿੱਚ ਵਲ੍ਹੇਟਿਆ ਹੈ, [QBR] ਅਤੇ ਉਹ ਆਪਣੀਆਂ ਬਲੀਆਂ ਦੇ ਕਾਰਨ ਸ਼ਰਮ ਖਾਣਗੇ। [PE]