1. {ਪਛਤਾਵਾ ਕਰਨ ਦਾ ਦਿਖਾਵਾ} [PS] ਆਓ, ਅਸੀਂ ਯਹੋਵਾਹ ਵੱਲ ਮੁੜੀਏ, [QBR] ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, [QBR] ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ। [QBR]
2. ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, [QBR] ਤੀਜੇ ਦਿਨ ਉਹ ਸਾਨੂੰ ਉਠਾਵੇਗਾ, [QBR] ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ! [QBR]
3. ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, [QBR] ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, [QBR] ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, [QBR] ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ। [QBR]
4. ਹੇ ਇਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ? [QBR] ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ? [QBR] ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, [QBR] ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ। [QBR]
5. ਇਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, [QBR] ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਉਹਨਾਂ ਨੂੰ ਕਤਲ ਕੀਤਾ, [QBR] ਅਤੇ ਮੇਰੇ ਨਿਆਂ ਚਾਨਣ ਵਾਂਗੂੰ ਨਿੱਕਲਦੇ ਹਨ। [QBR]
6. ਮੈਂ ਬਲੀਦਾਨ ਨਹੀਂ ਸਗੋਂ ਦਯਾ ਚਾਹੁੰਦਾ ਹਾਂ, [QBR] ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ। [QBR]
7. ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ, [QBR] ਉੱਥੇ ਉਹਨਾਂ ਨੇ ਮੇਰੇ ਨਾਲ ਧੋਖਾ ਕੀਤਾ। [QBR]
8. ਗਿਲਆਦ ਕੁਕਰਮੀਆਂ ਦੀ ਨਗਰੀ ਹੈ, [QBR] ਉਹ ਖੂਨ ਨਾਲ ਲਿੱਬੜੀ ਹੋਈ ਹੈ। [QBR]
9. ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਘਾਤ ਵਿੱਚ ਬਹਿੰਦੇ ਹਨ, [QBR] ਤਿਵੇਂ ਜਾਜਕ ਇਕੱਠੇ ਹੁੰਦੇ ਹਨ, [QBR] ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, [QBR] ਹਾਂ, ਉਹ ਬਦਕਾਰੀ ਕਰਦੇ ਹਨ! [QBR]
10. ਇਸਰਾਏਲ ਦੇ ਘਰਾਣੇ ਵਿੱਚ ਮੈਂ ਇੱਕ ਭਿਆਨਕ ਚੀਜ਼ ਵੇਖੀ, [QBR] ਉੱਥੇ ਇਫ਼ਰਾਈਮ ਦਾ ਵਿਭਚਾਰ ਸੀ, [QBR] ਇਸਰਾਏਲ ਪਲੀਤ ਹੋ ਗਿਆ ਹੈ। [PE][PS]
11. ਨਾਲੇ, ਹੇ ਯਹੂਦਾਹ, ਤੇਰੇ ਲਈ ਵਾਢੀ ਠਹਿਰਾਈ ਹੋਈ ਹੈ, [QBR] ਜਦ ਮੈਂ ਆਪਣੀ ਪਰਜਾ ਗੁਲਾਮੀ ਤੋਂ ਮੋੜ ਲਿਆਵਾਂਗਾ। [PE]