ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. [PS]ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?
2. ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।
3. ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ। [PE]
4. [PS]ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।
5. ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
6. ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ। [PE]
7. [PS]ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।
8. ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,
9. ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ। [PE]
10. [PS]ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।
11. ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।
12. ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ। [PE]
Total 66 ਅਧਿਆਇ, Selected ਅਧਿਆਇ 53 / 66
1 ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ? 2 ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ। 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ। 4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ। 5 ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ। 6 ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ। 7 ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ। 8 ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ, 9 ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ। 10 ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ। 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ। 12 ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।
Total 66 ਅਧਿਆਇ, Selected ਅਧਿਆਇ 53 / 66
×

Alert

×

Punjabi Letters Keypad References