ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਛੁਟਕਾਰੇ ਦੀ ਖੁਸ਼ਖਬਰੀ} [PS] ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
2. ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,
3. ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
4. ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ। [PE][PS]
5. ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲ੍ਹੀ ਤੇ ਮਾਲੀ ਹੋਣਗੇ,
6. ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ।
7. ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ। [PE][PS]
8. ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ।
9. ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ। [PE][PS]
10. ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।
11. ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ। [PE]

Notes

No Verse Added

Total 66 ਅਧਿਆਇ, Selected ਅਧਿਆਇ 61 / 66
ਯਸਈਆਹ 61:18
ਛੁਟਕਾਰੇ ਦੀ ਖੁਸ਼ਖਬਰੀ 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ, 2 ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ, 3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ। 4 ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ। 5 ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲ੍ਹੀ ਤੇ ਮਾਲੀ ਹੋਣਗੇ, 6 ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ। 7 ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ। 8 ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ। 9 ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ। 10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ। 11 ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।
Total 66 ਅਧਿਆਇ, Selected ਅਧਿਆਇ 61 / 66
Common Bible Languages
West Indian Languages
×

Alert

×

punjabi Letters Keypad References