ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਬਿਪਤਾ ਅਤੇ ਪੁਨਰ ਸਥਾਪਨਾ ਦੀ ਭਵਿੱਖਬਾਣੀ} [PS] ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ
2. ਯਹੋਵਾਹ ਜਿਹੜਾ ਇਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਇਹ ਦਾ ਸਿਰਜਣਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਐਉਂ ਆਖਦਾ ਹੈ,
3. ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
4. ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, -
5. ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ
6. ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ
7. ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ
8. ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ
9. ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।
10. ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ
11. ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
12. ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ
13. ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮੈਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।
14. ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ
15. ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
16. ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”
17. ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ
18. ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ।
19. ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
20. ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
21. ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ
22. ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ।
23. ਫੇਰ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ,
24. “ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ? ਕਿ ਇਹਨਾਂ ਦੋਹਾਂ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ।” ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ।
25. ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ
26. ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ। [PE]

Notes

No Verse Added

Total 52 ਅਧਿਆਇ, Selected ਅਧਿਆਇ 33 / 52
ਯਰਮਿਆਹ 33:30
ਬਿਪਤਾ ਅਤੇ ਪੁਨਰ ਸਥਾਪਨਾ ਦੀ ਭਵਿੱਖਬਾਣੀ 1 ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ 2 ਯਹੋਵਾਹ ਜਿਹੜਾ ਇਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਇਹ ਦਾ ਸਿਰਜਣਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਐਉਂ ਆਖਦਾ ਹੈ, 3 ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ। 4 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, - 5 ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ 6 ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ 7 ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ 8 ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ 9 ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ। 10 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ 11 ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ 12 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ 13 ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮੈਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ। 14 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ 15 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ 16 ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ” 17 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ 18 ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ। 19 ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ 20 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ 21 ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ 22 ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ। 23 ਫੇਰ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ, 24 “ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ? ਕਿ ਇਹਨਾਂ ਦੋਹਾਂ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ।” ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ। 25 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ 26 ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ।
Total 52 ਅਧਿਆਇ, Selected ਅਧਿਆਇ 33 / 52
Common Bible Languages
West Indian Languages
×

Alert

×

punjabi Letters Keypad References