3. ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਆਪਣੀ ਸਮਝ ਅਨੁਸਾਰ ਮੈਨੂੰ ਉੱਤਰ ਦਿੰਦਾ ਹੈ। PEPS
|
18. ਉਹ ਆਪਣੀ ਕਸ਼ਟ ਨਾਲ ਕੀਤੀ ਹੋਈ ਕਮਾਈ ਨੂੰ ਮੋੜ ਦੇਵੇਗਾ ਪਰ ਆਪ ਉਸ ਨੂੰ ਨਹੀਂ ਨਿਗਲੇਗਾ, ਉਹ ਆਪਣੇ ਲੈਣ-ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ,
|
19. ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ। PEPS
|
20. “ਕਿਉਂ ਜੋ ਲਾਲਸਾ ਦੇ ਕਾਰਨ ਉਸ ਨੇ ਆਪਣੇ ਅੰਦਰ ਸ਼ਾਂਤੀ ਨਾ ਜਾਣੀ, ਇਸ ਲਈ ਉਹ ਆਪਣੀਆਂ ਮਨ ਭਾਉਣੀਆਂ ਚੀਜ਼ਾਂ ਨਾ ਬਚਾ ਸਕੇਗਾ।
|
23. ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ ਤਦ ਪਰਮੇਸ਼ੁਰ ਆਪਣਾ ਕਹਿਰ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਉਸ ਉੱਤੇ ਆ ਪਵੇਗਾ।
|
25. ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਤਦ ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਵਿੱਚੋਂ ਨਿੱਕਲੇਗੀ, ਅਤੇ ਭੈਅ ਉਸ ਦੇ ਉੱਤੇ ਆ ਪਵੇਗਾ।
|
26. ਉਸ ਦੇ ਖ਼ਜ਼ਾਨਿਆਂ ਉੱਤੇ ਘੁੱਪ ਹਨ੍ਹੇਰਾ ਛਾ ਜਾਵੇਗਾ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁਝ ਉਹ ਦੇ ਤੰਬੂ ਵਿੱਚ ਬਾਕੀ ਹੈ, ਉਸ ਨੂੰ ਵੀ ਭਸਮ ਕਰ ਦੇਵੇਗੀ!
|
29. ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ, ਇਹ ਪਰਮੇਸ਼ੁਰ ਵੱਲੋਂ ਉਹ ਦੇ ਲਈ ਨਿਯੁਕਤ ਕੀਤੀ ਹੋਈ ਮਿਰਾਸ ਹੈ!” PE
|