ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. “ਇਸ ਲਈ ਹੇ ਅੱਯੂਬ, ਹੁਣ ਮੇਰੀਆਂ ਗੱਲਾਂ ਸੁਣ, ਅਤੇ ਮੇਰੇ ਬਚਨਾਂ ਉੱਤੇ ਕੰਨ ਲਾ!
2. ਵੇਖ, ਮੈਂ ਆਪਣਾ ਮੂੰਹ ਖੋਲ੍ਹਿਆ ਹੈ, ਮੇਰੀ ਜੀਭ ਬੋਲਣ ਲਈ ਤਿਆਰ ਹੈ,
3. ਮੇਰਾ ਬੋਲਣਾ ਮੇਰੇ ਦਿਲ ਦੀ ਸਿਧਿਆਈ ਨੂੰ ਪਰਗਟ ਕਰੇਗਾ, ਅਤੇ ਮੇਰੇ ਬੁੱਲ੍ਹ ਗਿਆਨ ਨੂੰ ਸਫ਼ਾਈ ਨਾਲ ਬੋਲਣਗੇ।
4. ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਿਰਜਿਆ, ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਵਨ ਦਿੱਤਾ।
5. ਜੇ ਤੂੰ ਉੱਤਰ ਦੇ ਸਕਦਾ ਹੈਂ ਤਾਂ ਦੇ, ਮੇਰੇ ਸਨਮੁਖ ਆਪਣਾ ਤਰਕ ਤਿਆਰ ਕਰਕੇ ਖੜ੍ਹਾ ਹੋ ਜਾ!
6. ਵੇਖ, ਮੈਂ ਪਰਮੇਸ਼ੁਰ ਲਈ ਤੇਰੇ ਜਿਹਾ ਹੀ ਹਾਂ, ਮੈਂ ਵੀ ਮਿੱਟੀ ਦੇ ਇੱਕ ਢੇਲੇ ਦਾ ਬਣਿਆ ਹੋਇਆ ਹਾਂ।
7. ਵੇਖ, ਮੇਰੇ ਭੈਅ ਤੋਂ ਤੈਨੂੰ ਘਬਰਾਉਣ ਦੀ ਲੋੜ ਨਹੀਂ, ਮੇਰਾ ਦਾਵਾ ਤੇਰੇ ਉੱਤੇ ਭਾਰੀ ਨਾ ਹੋਵੇਗਾ। [PE][PS]
8. “ਸੱਚ-ਮੁੱਚ ਤੇਰੀਆਂ ਗੱਲਾਂ ਮੇਰੇ ਕੰਨਾਂ ਵਿੱਚ ਪਈਆਂ ਹਨ, ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ,
9. ਭਈ ਮੈਂ ਤਾਂ ਸਾਫ਼ ਅਤੇ ਨਿਰਅਪਰਾਧ ਹਾਂ, ਮੈਂ ਪਾਕ ਅਤੇ ਨਿਰਦੋਸ਼ ਹਾਂ।
10. ਪਰ ਵੇਖ, ਪਰਮੇਸ਼ੁਰ ਮੇਰੇ ਵਿਰੁੱਧ ਮੌਕਾ ਲੱਭਦਾ ਹੈ, ਉਹ ਮੈਨੂੰ ਆਪਣਾ ਵੈਰੀ ਗਿਣਦਾ ਹੈ।
11. ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ, ਉਹ ਮੇਰੇ ਸਾਰੇ ਰਾਹਾਂ ਨੂੰ ਤੱਕਦਾ ਰਹਿੰਦਾ ਹੈ। [PE][PS]
12. “ਪਰ ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਇਸ ਵਿੱਚ ਧਰਮੀ ਨਹੀਂ, ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ।
13. ਤੂੰ ਕਿਉਂ ਉਹ ਦੇ ਵਿਰੁੱਧ ਝਗੜਦਾ ਹੈਂ ਕਿ ਉਹ ਲੋਕਾਂ ਦੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ!
14. ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਲੋਕ ਉਸ ਉੱਤੇ ਧਿਆਨ ਨਹੀਂ ਲਾਉਂਦੇ।
15. ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,
16. ਤਦ ਉਹ ਮਨੁੱਖਾਂ ਦੇ ਕੰਨ ਖੋਲ੍ਹਦਾ ਹੈ, ਅਤੇ ਉਹਨਾਂ ਨੂੰ ਚੇਤਾਵਨੀ ਦੇ ਕੇ ਡਰਾ ਦਿੰਦਾ ਹੈ,
17. ਤਾਂ ਜੋ ਮਨੁੱਖ ਨੂੰ ਉਸ ਦੇ ਭੈੜੇ ਕੰਮਾਂ ਤੋਂ ਰੋਕੇ, ਅਤੇ ਮਨੁੱਖ ਨੂੰ ਹੰਕਾਰ ਤੋਂ ਦੂਰ ਰੱਖੇ।
18. ਉਹ ਉਸ ਦੀ ਜਾਨ ਨੂੰ ਟੋਏ ਤੋਂ ਬਚਾਉਂਦਾ ਹੈ, ਅਤੇ ਉਸ ਦੇ ਜੀਵਨ ਨੂੰ ਤਲਵਾਰ ਨਾਲ ਨਾਸ ਹੋਣ ਤੋਂ। [PE][PS]
19. “ਜਦ ਕਿਸੇ ਦੀ ਤਾੜਨਾ ਹੋਵੇ ਤਾਂ ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, ਅਤੇ ਆਪਣੀਆਂ ਹੱਡੀਆਂ ਵਿੱਚ ਰੋਜ਼ ਦੀ ਅਣ-ਬਣ ਨਾਲ ਵੀ।
20. ਉਹ ਦਾ ਪ੍ਰਾਣ ਰੋਟੀ ਤੋਂ ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲੱਗਦੀ ਹੈ।
21. ਉਸ ਦਾ ਮਾਸ ਅਜਿਹਾ ਸੁੱਕ ਜਾਂਦਾ ਹੈ ਕਿ ਵਿਖਾਈ ਨਹੀਂ ਦਿੰਦਾ, ਉਸ ਦੀਆਂ ਹੱਡੀਆਂ ਜਿਹੜੀਆਂ ਪਹਿਲਾਂ ਵਿਖਾਈ ਨਹੀਂ ਸਨ ਦਿੰਦੀਆਂ ਨਿੱਕਲ ਆਉਂਦੀਆਂ ਹਨ!
22. ਉਸ ਦੀ ਜਾਨ ਕਬਰ ਦੇ ਨੇੜੇ ਪਹੁੰਚਦੀ ਹੈ ਅਤੇ ਉਸ ਦਾ ਪ੍ਰਾਣ ਮੌਤ ਲਿਆਉਣ ਵਾਲਿਆਂ ਦੇ ਵੱਸ ਹੋ ਜਾਂਦਾ ਹੈ।
23. ਹੁਣ ਜੇ ਉਸ ਦੇ ਕੋਲ ਕੋਈ ਦੂਤ ਹੋਵੇ ਜੋ ਹਜ਼ਾਰਾਂ ਵਿੱਚੋਂ ਇੱਕ ਹੋਵੇ ਜੋ ਉਸ ਨੂੰ ਅਰਥ ਕਰਕੇ ਦੱਸੇ ਕਿ ਮਨੁੱਖ ਦੇ ਲਈ ਕੀ ਠੀਕ ਹੈ।
24. ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ।
25. ਉਸ ਦਾ ਮਾਸ ਬਾਲਕ ਨਾਲੋਂ ਵੱਧ ਹਰਿਆ-ਭਰਿਆ ਹੋ ਜਾਵੇਗਾ, ਉਸ ਦੀ ਜੁਆਨੀ ਦੇ ਦਿਨ ਵੱਲ ਮੁੜ ਆਉਣਗੇ।
26. ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ, ਉਹ ਖੁਸ਼ੀ ਨਾਲ ਪਰਮੇਸ਼ੁਰ ਦਾ ਦਰਸ਼ਣ ਕਰੇਗਾ, ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਵੇਗਾ।
27. ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ।
28. ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ! [PE][PS]
29. “ਵੇਖ, ਇਹ ਸਾਰੇ ਕੰਮ ਪਰਮੇਸ਼ੁਰ ਮਨੁੱਖ ਦੇ ਨਾਲ, ਦੋ ਵਾਰ ਸਗੋਂ ਤਿੰਨ ਵਾਰ ਵੀ ਕਰਦਾ ਹੈ,
30. ਤਾਂ ਜੋ ਉਸ ਦੀ ਜਾਨ ਨੂੰ ਕਬਰ ਤੋਂ ਬਚਾਵੇ ਅਤੇ ਉਹ ਜੀਉਂਦਿਆਂ ਦੇ ਚਾਨਣ ਨਾਲ ਪ੍ਰਕਾਸ਼ਿਤ ਹੋਵੇ। [PE][PS]
31. “ਹੇ ਅੱਯੂਬ, ਧਿਆਨ ਲਾ ਕੇ ਮੇਰੀ ਸੁਣ, ਚੁੱਪ ਵੱਟ ਤੇ ਮੈਂ ਬੋਲਾਂਗਾ।
32. ਜੇ ਤੂੰ ਕੁਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇ, ਬੋਲ, ਕਿਉਂ ਜੋ ਮੈਂ ਤੈਨੂੰ ਨਿਰਦੋਸ਼ ਠਹਿਰਾਉਣਾ ਚਾਹੁੰਦਾ ਹਾਂ।
33. ਜੇ ਨਹੀਂ ਤਾਂ ਤੂੰ ਮੇਰੀ ਸੁਣ, ਚੁੱਪ ਵੱਟ, ਮੈਂ ਤੈਨੂੰ ਬੁੱਧ ਦੀਆਂ ਗੱਲਾਂ ਸਿਖਾਵਾਂਗਾ।” [PE]

Notes

No Verse Added

Total 42 Chapters, Current Chapter 33 of Total Chapters 42
ਅੱਯੂਬ 33:24
1. “ਇਸ ਲਈ ਹੇ ਅੱਯੂਬ, ਹੁਣ ਮੇਰੀਆਂ ਗੱਲਾਂ ਸੁਣ, ਅਤੇ ਮੇਰੇ ਬਚਨਾਂ ਉੱਤੇ ਕੰਨ ਲਾ!
2. ਵੇਖ, ਮੈਂ ਆਪਣਾ ਮੂੰਹ ਖੋਲ੍ਹਿਆ ਹੈ, ਮੇਰੀ ਜੀਭ ਬੋਲਣ ਲਈ ਤਿਆਰ ਹੈ,
3. ਮੇਰਾ ਬੋਲਣਾ ਮੇਰੇ ਦਿਲ ਦੀ ਸਿਧਿਆਈ ਨੂੰ ਪਰਗਟ ਕਰੇਗਾ, ਅਤੇ ਮੇਰੇ ਬੁੱਲ੍ਹ ਗਿਆਨ ਨੂੰ ਸਫ਼ਾਈ ਨਾਲ ਬੋਲਣਗੇ।
4. ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਿਰਜਿਆ, ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਵਨ ਦਿੱਤਾ।
5. ਜੇ ਤੂੰ ਉੱਤਰ ਦੇ ਸਕਦਾ ਹੈਂ ਤਾਂ ਦੇ, ਮੇਰੇ ਸਨਮੁਖ ਆਪਣਾ ਤਰਕ ਤਿਆਰ ਕਰਕੇ ਖੜ੍ਹਾ ਹੋ ਜਾ!
6. ਵੇਖ, ਮੈਂ ਪਰਮੇਸ਼ੁਰ ਲਈ ਤੇਰੇ ਜਿਹਾ ਹੀ ਹਾਂ, ਮੈਂ ਵੀ ਮਿੱਟੀ ਦੇ ਇੱਕ ਢੇਲੇ ਦਾ ਬਣਿਆ ਹੋਇਆ ਹਾਂ।
7. ਵੇਖ, ਮੇਰੇ ਭੈਅ ਤੋਂ ਤੈਨੂੰ ਘਬਰਾਉਣ ਦੀ ਲੋੜ ਨਹੀਂ, ਮੇਰਾ ਦਾਵਾ ਤੇਰੇ ਉੱਤੇ ਭਾਰੀ ਨਾ ਹੋਵੇਗਾ। PEPS
8. “ਸੱਚ-ਮੁੱਚ ਤੇਰੀਆਂ ਗੱਲਾਂ ਮੇਰੇ ਕੰਨਾਂ ਵਿੱਚ ਪਈਆਂ ਹਨ, ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ,
9. ਭਈ ਮੈਂ ਤਾਂ ਸਾਫ਼ ਅਤੇ ਨਿਰਅਪਰਾਧ ਹਾਂ, ਮੈਂ ਪਾਕ ਅਤੇ ਨਿਰਦੋਸ਼ ਹਾਂ।
10. ਪਰ ਵੇਖ, ਪਰਮੇਸ਼ੁਰ ਮੇਰੇ ਵਿਰੁੱਧ ਮੌਕਾ ਲੱਭਦਾ ਹੈ, ਉਹ ਮੈਨੂੰ ਆਪਣਾ ਵੈਰੀ ਗਿਣਦਾ ਹੈ।
11. ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ, ਉਹ ਮੇਰੇ ਸਾਰੇ ਰਾਹਾਂ ਨੂੰ ਤੱਕਦਾ ਰਹਿੰਦਾ ਹੈ। PEPS
12. “ਪਰ ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਇਸ ਵਿੱਚ ਧਰਮੀ ਨਹੀਂ, ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ।
13. ਤੂੰ ਕਿਉਂ ਉਹ ਦੇ ਵਿਰੁੱਧ ਝਗੜਦਾ ਹੈਂ ਕਿ ਉਹ ਲੋਕਾਂ ਦੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ!
14. ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਲੋਕ ਉਸ ਉੱਤੇ ਧਿਆਨ ਨਹੀਂ ਲਾਉਂਦੇ।
15. ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,
16. ਤਦ ਉਹ ਮਨੁੱਖਾਂ ਦੇ ਕੰਨ ਖੋਲ੍ਹਦਾ ਹੈ, ਅਤੇ ਉਹਨਾਂ ਨੂੰ ਚੇਤਾਵਨੀ ਦੇ ਕੇ ਡਰਾ ਦਿੰਦਾ ਹੈ,
17. ਤਾਂ ਜੋ ਮਨੁੱਖ ਨੂੰ ਉਸ ਦੇ ਭੈੜੇ ਕੰਮਾਂ ਤੋਂ ਰੋਕੇ, ਅਤੇ ਮਨੁੱਖ ਨੂੰ ਹੰਕਾਰ ਤੋਂ ਦੂਰ ਰੱਖੇ।
18. ਉਹ ਉਸ ਦੀ ਜਾਨ ਨੂੰ ਟੋਏ ਤੋਂ ਬਚਾਉਂਦਾ ਹੈ, ਅਤੇ ਉਸ ਦੇ ਜੀਵਨ ਨੂੰ ਤਲਵਾਰ ਨਾਲ ਨਾਸ ਹੋਣ ਤੋਂ। PEPS
19. “ਜਦ ਕਿਸੇ ਦੀ ਤਾੜਨਾ ਹੋਵੇ ਤਾਂ ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, ਅਤੇ ਆਪਣੀਆਂ ਹੱਡੀਆਂ ਵਿੱਚ ਰੋਜ਼ ਦੀ ਅਣ-ਬਣ ਨਾਲ ਵੀ।
20. ਉਹ ਦਾ ਪ੍ਰਾਣ ਰੋਟੀ ਤੋਂ ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲੱਗਦੀ ਹੈ।
21. ਉਸ ਦਾ ਮਾਸ ਅਜਿਹਾ ਸੁੱਕ ਜਾਂਦਾ ਹੈ ਕਿ ਵਿਖਾਈ ਨਹੀਂ ਦਿੰਦਾ, ਉਸ ਦੀਆਂ ਹੱਡੀਆਂ ਜਿਹੜੀਆਂ ਪਹਿਲਾਂ ਵਿਖਾਈ ਨਹੀਂ ਸਨ ਦਿੰਦੀਆਂ ਨਿੱਕਲ ਆਉਂਦੀਆਂ ਹਨ!
22. ਉਸ ਦੀ ਜਾਨ ਕਬਰ ਦੇ ਨੇੜੇ ਪਹੁੰਚਦੀ ਹੈ ਅਤੇ ਉਸ ਦਾ ਪ੍ਰਾਣ ਮੌਤ ਲਿਆਉਣ ਵਾਲਿਆਂ ਦੇ ਵੱਸ ਹੋ ਜਾਂਦਾ ਹੈ।
23. ਹੁਣ ਜੇ ਉਸ ਦੇ ਕੋਲ ਕੋਈ ਦੂਤ ਹੋਵੇ ਜੋ ਹਜ਼ਾਰਾਂ ਵਿੱਚੋਂ ਇੱਕ ਹੋਵੇ ਜੋ ਉਸ ਨੂੰ ਅਰਥ ਕਰਕੇ ਦੱਸੇ ਕਿ ਮਨੁੱਖ ਦੇ ਲਈ ਕੀ ਠੀਕ ਹੈ।
24. ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ।
25. ਉਸ ਦਾ ਮਾਸ ਬਾਲਕ ਨਾਲੋਂ ਵੱਧ ਹਰਿਆ-ਭਰਿਆ ਹੋ ਜਾਵੇਗਾ, ਉਸ ਦੀ ਜੁਆਨੀ ਦੇ ਦਿਨ ਵੱਲ ਮੁੜ ਆਉਣਗੇ।
26. ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ, ਉਹ ਖੁਸ਼ੀ ਨਾਲ ਪਰਮੇਸ਼ੁਰ ਦਾ ਦਰਸ਼ਣ ਕਰੇਗਾ, ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਵੇਗਾ।
27. ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ।
28. ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ! PEPS
29. “ਵੇਖ, ਇਹ ਸਾਰੇ ਕੰਮ ਪਰਮੇਸ਼ੁਰ ਮਨੁੱਖ ਦੇ ਨਾਲ, ਦੋ ਵਾਰ ਸਗੋਂ ਤਿੰਨ ਵਾਰ ਵੀ ਕਰਦਾ ਹੈ,
30. ਤਾਂ ਜੋ ਉਸ ਦੀ ਜਾਨ ਨੂੰ ਕਬਰ ਤੋਂ ਬਚਾਵੇ ਅਤੇ ਉਹ ਜੀਉਂਦਿਆਂ ਦੇ ਚਾਨਣ ਨਾਲ ਪ੍ਰਕਾਸ਼ਿਤ ਹੋਵੇ। PEPS
31. “ਹੇ ਅੱਯੂਬ, ਧਿਆਨ ਲਾ ਕੇ ਮੇਰੀ ਸੁਣ, ਚੁੱਪ ਵੱਟ ਤੇ ਮੈਂ ਬੋਲਾਂਗਾ।
32. ਜੇ ਤੂੰ ਕੁਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇ, ਬੋਲ, ਕਿਉਂ ਜੋ ਮੈਂ ਤੈਨੂੰ ਨਿਰਦੋਸ਼ ਠਹਿਰਾਉਣਾ ਚਾਹੁੰਦਾ ਹਾਂ।
33. ਜੇ ਨਹੀਂ ਤਾਂ ਤੂੰ ਮੇਰੀ ਸੁਣ, ਚੁੱਪ ਵੱਟ, ਮੈਂ ਤੈਨੂੰ ਬੁੱਧ ਦੀਆਂ ਗੱਲਾਂ ਸਿਖਾਵਾਂਗਾ।” PE
Total 42 Chapters, Current Chapter 33 of Total Chapters 42
×

Alert

×

punjabi Letters Keypad References