1. “ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ?
|
4. ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਸਵੇਰ ਤੱਕ ਪਾਸੇ ਲੈਂਦਾ-ਲੈਂਦਾ ਥੱਕ ਜਾਂਦਾ ਹਾਂ।
|
5. ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ। PEPS
|
8. ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ।
|
11. “ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ।
|
13. ਜਦ ਮੈਂ ਸੋਚਦਾ ਹਾਂ ਕਿ ਮੇਰੀ ਮੰਜੀ ਉੱਤੇ ਮੈਨੂੰ ਸ਼ਾਂਤੀ ਮਿਲੇਗੀ ਅਤੇ ਮੇਰੇ ਬਿਛੌਣੇ ਉੱਤੇ ਮੇਰਾ ਦੁੱਖ ਹਲਕਾ ਹੋਵੇਗਾ,
|
16. ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇ ਕਿਉਂ ਜੋ ਮੇਰੇ ਦਿਨ ਸਾਹ ਦੀ ਤਰ੍ਹਾਂ ਹੀ ਹਨ! PEPS
|
20. ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ?
|
21. ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!” PE
|