1. {#1ਯੂਨਾਹ ਦੀ ਪ੍ਰਾਰਥਨਾ }
2. [PS]ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, - [PE][PS]“ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ [PE][QS]ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, [QE][QS]ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, [QE][QS]ਤੂੰ ਮੇਰੀ ਅਵਾਜ਼ ਸੁਣੀ।” [QE]
3. [QS]“ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, [QE][QS]ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, [QE][QS]ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।” [QE]
4. [QS]ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, [QE][QS]ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ। [QE]
5. [QS]“ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ, [QE][QS]ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ, [QE][QS]ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ! [QE]
6. [QS]“ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ, [QE][QS]ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ, [QE][QS]ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ। [QE]
7. [QS]“ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ, [QE][QS]ਤਦ ਮੈਂ ਯਹੋਵਾਹ ਨੂੰ ਯਾਦ ਕੀਤਾ, [QE][QS]ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ। [QE]
8. [QS]“ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, [QE][QS]ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ। [QE]
9. [QS]“ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, [QE][QS]ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, [QE][QS]ਬਚਾਉ ਯਹੋਵਾਹ ਵੱਲੋਂ ਹੀ ਹੈ।” [QE]
10. [PS]ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ। [QE]