ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਯਾਦਗਿਰੀ ਦੇ ਬਾਰ੍ਹਾਂ ਪੱਥਰ} [PS] ਜਦ ਸਾਰੀ ਕੌਮ ਯਰਦਨ ਦੇ ਪਾਰ ਲੰਘ ਚੁੱਕੀ, ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ
2. ਕਿ ਲੋਕਾਂ ਵਿੱਚੋਂ ਆਪਣੇ ਲਈ ਬਾਰਾਂ ਮਨੁੱਖ ਚੁਣ ਲਵੋ, ਹਰੇਕ ਗੋਤ ਵਿੱਚੋਂ ਇੱਕ ਮਨੁੱਖ
3. ਅਤੇ ਉਹਨਾਂ ਨੂੰ ਹੁਕਮ ਦਿਓ ਕਿ ਤੁਸੀਂ ਯਰਦਨ ਦੇ ਵਿੱਚਕਾਰੋਂ ਉੱਥੋਂ ਜਿੱਥੇ ਜਾਜਕ ਪੱਕੇ ਪੈਰੀਂ ਖਲੋਤੇ ਰਹੇ ਸਨ ਆਪਣੇ ਲਈ ਬਾਰਾਂ ਪੱਥਰ ਚੁੱਕ ਲਵੋ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਜਾ ਕੇ ਉਸ ਜਗ੍ਹਾ ਵਿੱਚ ਰੱਖੋ ਜਿੱਥੇ ਅੱਜ ਦਿਨ ਰਾਤ ਵਸੇਰਾ ਕਰਨਾ ਹੈ।
4. ਤਦ ਯਹੋਸ਼ੁਆ ਨੇ ਉਹਨਾਂ ਬਾਰਾਂ ਮਨੁੱਖਾਂ ਨੂੰ ਸੱਦਿਆ ਜਿਨ੍ਹਾਂ ਨੂੰ ਉਸਨੇ ਇਸਰਾਏਲੀਆਂ ਵਿੱਚੋਂ ਇੱਕ-ਇੱਕ ਮਨੁੱਖ ਹਰ ਇੱਕ ਗੋਤ ਪਿੱਛੇ ਤਿਆਰ ਕੀਤਾ ਸੀ।
5. ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਮਨੁੱਖ ਇਸਰਾਏਲੀਆਂ ਦੇ ਗੋਤਾਂ ਦੇ ਅਨੁਸਾਰ ਇੱਕ-ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ।
6. ਇਸ ਲਈ ਤੁਹਾਡੇ ਵਿੱਚ ਇੱਕ ਨਿਸ਼ਾਨੀ ਹੋਵੇ ਜਦ ਤੁਹਾਡੀ ਸੰਤਾਨ ਆਉਣ ਵਾਲੇ ਸਮੇਂ ਪੁੱਛੇ ਕਿ ਇਹਨਾਂ ਪੱਥਰਾਂ ਦਾ ਕੀ ਮਤਲਬ ਹੈ?
7. ਤਦ ਤੁਸੀਂ ਉਹਨਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ ਸਨ! ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ, ਇਸ ਲਈ ਇਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗਾਰੀ ਲਈ ਹੋਣਗੇ। [PE][PS]
8. ਉਸ ਤੋਂ ਬਾਅਦ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਉਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਗਏ ਅਤੇ ਉਹਨਾਂ ਨੂੰ ਉੱਥੇ ਰੱਖ ਦਿੱਤਾ।
9. ਯਹੋਸ਼ੁਆ ਨੇ ਯਰਦਨ ਦੇ ਵਿੱਚ ਜਿੱਥੇ ਜਾਜਕਾਂ ਦੇ ਪੈਰ ਟਿਕੇ ਸਨ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਬਾਰਾਂ ਪੱਥਰ ਖੜੇ ਕੀਤੇ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹਨ।
10. ਕਿਉਂ ਜੋ ਉਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੱਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਹਨਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਨੇ ਛੇਤੀ ਕੀਤੀ ਅਤੇ ਪਾਰ ਲੰਘ ਗਏ।
11. ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਲੋਕ ਪਾਰ ਲੰਘ ਚੁੱਕੇ ਤਦ ਯਹੋਵਾਹ ਦਾ ਸੰਦੂਕ ਅਤੇ ਜਾਜਕ ਲੋਕਾਂ ਦੇ ਸਾਹਮਣੇ ਪਾਰ ਲੰਘੇ।
12. ਫਿਰ ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ।
13. ਤਦ ਚਾਲ੍ਹੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਯੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮੈਦਾਨ ਵਿੱਚ ਲੜਾਈ ਲਈ ਪਾਰ ਲੰਘੇ।
14. ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਉਹ ਮੂਸਾ ਕੋਲੋਂ ਉਸ ਦੀ ਸਾਰੀ ਉਮਰ ਤੱਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ। [PE][PS]
15. ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
16. ਉਹਨਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਉਹ ਯਰਦਨ ਤੋਂ ਬਾਹਰ ਆਉਣ।
17. ਉਸ ਤੋਂ ਬਾਅਦ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਬਾਹਰ ਆਓ।
18. ਤਦ ਇਸ ਤਰ੍ਹਾਂ ਹੋਇਆ ਕਿ ਜਦ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਬਾਹਰ ਆਏ ਅਤੇ ਜਦ ਉਹਨਾਂ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੇ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਗੂੰ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।
19. ਤਦ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ।
20. ਯਹੋਸ਼ੁਆ ਨੇ ਉਹਨਾਂ ਬਾਰਾਂ ਪੱਥਰਾਂ ਨੂੰ ਜਿਨ੍ਹਾਂ ਨੂੰ ਯਰਦਨ ਵਿੱਚੋਂ ਚੁੱਕ ਲਿਆਏ ਸਨ ਗਿਲਗਾਲ ਵਿੱਚ ਖੜ੍ਹਾ ਕੀਤਾ।
21. ਤਦ ਉਸ ਨੇ ਇਸਰਾਏਲੀਆਂ ਨੂੰ ਆਖਿਆ ਕਿ ਜਦ ਤੁਹਾਡੇ ਬਾਲਕ ਆਉਣ ਵਾਲੇ ਸਮੇਂ ਵਿੱਚ ਆਪਣਿਆਂ ਪਿਤਾਵਾਂ ਕੋਲੋਂ ਪੁੱਛਣ ਕਿ ਇਹ ਪੱਥਰ ਇੱਥੇ ਕਿਉਂ ਹਨ।
22. ਤਦ ਤੁਸੀਂ ਆਪਣੇ ਬਾਲਕਾਂ ਨੂੰ ਸਮਝਾਇਓ ਕਿ ਇਸਰਾਏਲ ਇਸ ਯਰਦਨ ਤੋਂ ਸੁੱਕੀ ਭੂਮੀ ਉੱਤੇ ਪਾਰ ਲੰਘਿਆ ਸੀ।
23. ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ।
24. ਇਸ ਲਈ ਕਿ ਧਰਤੀ ਦੇ ਸਾਰੇ ਲੋਕ ਯਹੋਵਾਹ ਦੇ ਹੱਥ ਨੂੰ ਜਾਣਨ ਕਿ ਉਹ ਬਲਵੰਤ ਹੈ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਸਦਾ ਤੱਕ ਡਰਦੇ ਰਿਹਾ ਕਰੋ। [PE]

Notes

No Verse Added

Total 24 Chapters, Current Chapter 4 of Total Chapters 24
ਯਸ਼ਵਾ 4:10
1. {ਯਾਦਗਿਰੀ ਦੇ ਬਾਰ੍ਹਾਂ ਪੱਥਰ} PS ਜਦ ਸਾਰੀ ਕੌਮ ਯਰਦਨ ਦੇ ਪਾਰ ਲੰਘ ਚੁੱਕੀ, ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ
2. ਕਿ ਲੋਕਾਂ ਵਿੱਚੋਂ ਆਪਣੇ ਲਈ ਬਾਰਾਂ ਮਨੁੱਖ ਚੁਣ ਲਵੋ, ਹਰੇਕ ਗੋਤ ਵਿੱਚੋਂ ਇੱਕ ਮਨੁੱਖ
3. ਅਤੇ ਉਹਨਾਂ ਨੂੰ ਹੁਕਮ ਦਿਓ ਕਿ ਤੁਸੀਂ ਯਰਦਨ ਦੇ ਵਿੱਚਕਾਰੋਂ ਉੱਥੋਂ ਜਿੱਥੇ ਜਾਜਕ ਪੱਕੇ ਪੈਰੀਂ ਖਲੋਤੇ ਰਹੇ ਸਨ ਆਪਣੇ ਲਈ ਬਾਰਾਂ ਪੱਥਰ ਚੁੱਕ ਲਵੋ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਜਾ ਕੇ ਉਸ ਜਗ੍ਹਾ ਵਿੱਚ ਰੱਖੋ ਜਿੱਥੇ ਅੱਜ ਦਿਨ ਰਾਤ ਵਸੇਰਾ ਕਰਨਾ ਹੈ।
4. ਤਦ ਯਹੋਸ਼ੁਆ ਨੇ ਉਹਨਾਂ ਬਾਰਾਂ ਮਨੁੱਖਾਂ ਨੂੰ ਸੱਦਿਆ ਜਿਨ੍ਹਾਂ ਨੂੰ ਉਸਨੇ ਇਸਰਾਏਲੀਆਂ ਵਿੱਚੋਂ ਇੱਕ-ਇੱਕ ਮਨੁੱਖ ਹਰ ਇੱਕ ਗੋਤ ਪਿੱਛੇ ਤਿਆਰ ਕੀਤਾ ਸੀ।
5. ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਮਨੁੱਖ ਇਸਰਾਏਲੀਆਂ ਦੇ ਗੋਤਾਂ ਦੇ ਅਨੁਸਾਰ ਇੱਕ-ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ।
6. ਇਸ ਲਈ ਤੁਹਾਡੇ ਵਿੱਚ ਇੱਕ ਨਿਸ਼ਾਨੀ ਹੋਵੇ ਜਦ ਤੁਹਾਡੀ ਸੰਤਾਨ ਆਉਣ ਵਾਲੇ ਸਮੇਂ ਪੁੱਛੇ ਕਿ ਇਹਨਾਂ ਪੱਥਰਾਂ ਦਾ ਕੀ ਮਤਲਬ ਹੈ?
7. ਤਦ ਤੁਸੀਂ ਉਹਨਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ ਸਨ! ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ, ਇਸ ਲਈ ਇਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗਾਰੀ ਲਈ ਹੋਣਗੇ। PEPS
8. ਉਸ ਤੋਂ ਬਾਅਦ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਉਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਗਏ ਅਤੇ ਉਹਨਾਂ ਨੂੰ ਉੱਥੇ ਰੱਖ ਦਿੱਤਾ।
9. ਯਹੋਸ਼ੁਆ ਨੇ ਯਰਦਨ ਦੇ ਵਿੱਚ ਜਿੱਥੇ ਜਾਜਕਾਂ ਦੇ ਪੈਰ ਟਿਕੇ ਸਨ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਬਾਰਾਂ ਪੱਥਰ ਖੜੇ ਕੀਤੇ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹਨ।
10. ਕਿਉਂ ਜੋ ਉਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੱਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਹਨਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਨੇ ਛੇਤੀ ਕੀਤੀ ਅਤੇ ਪਾਰ ਲੰਘ ਗਏ।
11. ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਲੋਕ ਪਾਰ ਲੰਘ ਚੁੱਕੇ ਤਦ ਯਹੋਵਾਹ ਦਾ ਸੰਦੂਕ ਅਤੇ ਜਾਜਕ ਲੋਕਾਂ ਦੇ ਸਾਹਮਣੇ ਪਾਰ ਲੰਘੇ।
12. ਫਿਰ ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ।
13. ਤਦ ਚਾਲ੍ਹੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਯੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮੈਦਾਨ ਵਿੱਚ ਲੜਾਈ ਲਈ ਪਾਰ ਲੰਘੇ।
14. ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਉਹ ਮੂਸਾ ਕੋਲੋਂ ਉਸ ਦੀ ਸਾਰੀ ਉਮਰ ਤੱਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ। PEPS
15. ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
16. ਉਹਨਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਉਹ ਯਰਦਨ ਤੋਂ ਬਾਹਰ ਆਉਣ।
17. ਉਸ ਤੋਂ ਬਾਅਦ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਬਾਹਰ ਆਓ।
18. ਤਦ ਇਸ ਤਰ੍ਹਾਂ ਹੋਇਆ ਕਿ ਜਦ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਬਾਹਰ ਆਏ ਅਤੇ ਜਦ ਉਹਨਾਂ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੇ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਗੂੰ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।
19. ਤਦ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ।
20. ਯਹੋਸ਼ੁਆ ਨੇ ਉਹਨਾਂ ਬਾਰਾਂ ਪੱਥਰਾਂ ਨੂੰ ਜਿਨ੍ਹਾਂ ਨੂੰ ਯਰਦਨ ਵਿੱਚੋਂ ਚੁੱਕ ਲਿਆਏ ਸਨ ਗਿਲਗਾਲ ਵਿੱਚ ਖੜ੍ਹਾ ਕੀਤਾ।
21. ਤਦ ਉਸ ਨੇ ਇਸਰਾਏਲੀਆਂ ਨੂੰ ਆਖਿਆ ਕਿ ਜਦ ਤੁਹਾਡੇ ਬਾਲਕ ਆਉਣ ਵਾਲੇ ਸਮੇਂ ਵਿੱਚ ਆਪਣਿਆਂ ਪਿਤਾਵਾਂ ਕੋਲੋਂ ਪੁੱਛਣ ਕਿ ਇਹ ਪੱਥਰ ਇੱਥੇ ਕਿਉਂ ਹਨ।
22. ਤਦ ਤੁਸੀਂ ਆਪਣੇ ਬਾਲਕਾਂ ਨੂੰ ਸਮਝਾਇਓ ਕਿ ਇਸਰਾਏਲ ਇਸ ਯਰਦਨ ਤੋਂ ਸੁੱਕੀ ਭੂਮੀ ਉੱਤੇ ਪਾਰ ਲੰਘਿਆ ਸੀ।
23. ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ।
24. ਇਸ ਲਈ ਕਿ ਧਰਤੀ ਦੇ ਸਾਰੇ ਲੋਕ ਯਹੋਵਾਹ ਦੇ ਹੱਥ ਨੂੰ ਜਾਣਨ ਕਿ ਉਹ ਬਲਵੰਤ ਹੈ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਸਦਾ ਤੱਕ ਡਰਦੇ ਰਿਹਾ ਕਰੋ। PE
Total 24 Chapters, Current Chapter 4 of Total Chapters 24
×

Alert

×

punjabi Letters Keypad References