1. {#1ਯਰੂਸ਼ਲਮ ਦੇ ਦੁੱਖ } [PS]ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, [PE][QS]ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! [QE][QS]ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! [QE][QS]ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ! [QE]
2. [QS]ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, [QE][QS]ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, [QE][QS]ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, [QE][QS]ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, [QE][QS]ਉਹ ਉਸ ਦੇ ਵੈਰੀ ਬਣ ਗਏ ਹਨ। [QE]
3. [QS]ਯਹੂਦਾਹ ਦੁੱਖ ਦੇ ਨਾਲ, [QE][QS]ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ, [QE][QS]ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ, [QE][QS]ਪਰ ਉਸ ਨੂੰ ਚੈਨ ਨਹੀਂ ਮਿਲਦਾ। [QE][QS]ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ। [QE]
4. [QS]ਸੀਯੋਨ ਦੇ ਰਾਹ ਸੋਗ ਕਰਦੇ ਹਨ, [QE][QS]ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, [QE][QS]ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, [QE][QS]ਉਹ ਦੇ ਜਾਜਕ ਹਾਉਕੇ ਭਰਦੇ ਹਨ, [QE][QS]ਉਹ ਦੀਆਂ ਕੁਆਰੀਆਂ ਦੁੱਖੀ ਹਨ, [QE][QS]ਉਹ ਆਪ ਵੀ ਕੁੜੱਤਣ ਵਿੱਚ ਹੈ। [QE]
5. [QS]ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, [QE][QS]ਉਹ ਦੇ ਵੈਰੀ ਤਰੱਕੀ ਕਰਦੇ ਹਨ, [QE][QS]ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, [QE][QS]ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ। [QE]
6. [QS]ਸੀਯੋਨ ਦੀ ਧੀ ਦੀ ਸਾਰੀ ਸ਼ੋਭਾ ਜਾਂਦੀ ਰਹੀ, [QE][QS]ਉਹ ਦੇ ਹਾਕਮ ਉਨ੍ਹਾਂ ਹਿਰਨੀਆਂ ਵਾਂਗੂੰ ਹੋ ਗਏ, ਜਿਨ੍ਹਾਂ ਨੂੰ ਚਾਰਗਾਹ ਨਹੀਂ ਲੱਭਦੀ, [QE][QS]ਉਹ ਪਿੱਛਾ ਕਰਨ ਵਾਲਿਆਂ ਦੇ ਸਾਹਮਣਿਓਂ ਨਿਰਬਲ ਹੋ ਕੇ ਭੱਜਦੇ ਹਨ। [QE]
7. [QS]ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ, [QE][QS]ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ, [QE][QS]ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, [QE][QS]ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। [QE][QS]ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ, [QE][QS]ਅਤੇ ਉਹ ਦੀ ਬਰਬਾਦੀ ਦਾ ਮਖ਼ੌਲ ਉਡਾਇਆ। [QE]
8. [QS]ਯਰੂਸ਼ਲਮ ਨੇ ਵੱਡਾ ਪਾਪ ਕੀਤਾ, [QE][QS]ਇਸ ਲਈ ਉਹ ਅਸ਼ੁੱਧ ਹੋ ਗਈ, [QE][QS]ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, [QE][QS]ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, [QE][QS]ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ। [QE]
9. [QS]ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, [QE][QS]ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, [QE][QS]ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, [QE][QS]ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। [QE][QS]ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ! [QE][QS]ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ। [QE]
10. [QS]ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, [QE][QS]ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, [QE][QS]ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ। [QE]
11. [QS]ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, [QE][QS]ਉਹ ਰੋਟੀ ਭਾਲਦੇ ਹਨ, [QE][QS]ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ। [QE][QS]ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ! [QE]
12. [PS]ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? [QE][QS]ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, [QE][QS]ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ? [QE]
13. [QS]ਉਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਹੈ, [QE][QS]ਅਤੇ ਉਸ ਨਾਲ ਉਹ ਭਸਮ ਹੋ ਗਈਆਂ, [QE][QS]ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ਼ ਵਿਛਾਇਆ, [QE][QS]ਉਸ ਨੇ ਮੈਨੂੰ ਪਿੱਛੇ ਮੋੜ ਦਿੱਤਾ, [QE][QS]ਉਸ ਨੇ ਮੈਨੂੰ ਵਿਰਾਨ ਕਰ ਦਿੱਤਾ ਅਤੇ ਮੈਂ ਸਾਰਾ ਦਿਨ ਰੋਗ ਨਾਲ ਨਿਰਬਲ ਰਹਿੰਦੀ ਹਾਂ। [QE]
14. [QS]ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, [QE][QS]ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, [QE][QS]ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, [QE][QS]ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, [QE][QS]ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ। [QE]
15. [QS]ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, [QE][QS]ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ। [QE][QS]ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਹੌਦ ਵਿੱਚ ਮਿੱਧਿਆ ਹੈ। [QE]
16. [QS]ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, [QE][QS]ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, [QE][QS]ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। [QE][QS]ਮੇਰੇ ਬੱਚੇ ਵਿਰਾਨ ਹੋ ਗਏ ਹਨ, [QE][QS]ਕਿਉਂ ਜੋ ਵੈਰੀ ਪਰਬਲ ਹੋ ਗਿਆ। [QE]
17. [QS]ਸੀਯੋਨ ਨੇ ਆਪਣੇ ਹੱਥ ਫੈਲਾਏ, [QE][QS]ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, [QE][QS]ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ [QE][QS]ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ, [QE][QS]ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ। [QE]
18. [QS]ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, [QE][QS]ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, [QE][QS]ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ। [QE]
19. [QS]ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, [QE][QS]ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ, [QE][QS]ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ, [QE][QS]ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ, [QE][QS]ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ। [QE]
20. [QS]ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ! [QE][QS]ਮੇਰਾ ਦਿਲ ਬੇਚੈਨ ਹੈ, [QE][QS]ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, [QE][QS]ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! [QE][QS]ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, [QE][QS]ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ! [QE]
21. [QS]ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, [QE][QS]ਪਰ ਮੈਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। [QE][QS]ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, [QE][QS]ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ। [QE][QS]ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, [QE][QS]ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ। [QE]
22. [QS]ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ, [QE][QS]ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ, [QE][QS]ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ, [QE][QS]ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ। [QE]