1. {#1ਸਜ਼ਾ, ਤੋਬਾ ਅਤੇ ਆਸ } [QS]ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ, [QE]
2. [QS]ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ। [QE]
3. [QS]ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ! [QE]
4. [QS]ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ, [QE][QS]ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ। [QE]
5. [QS]ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ, [QE][QS]ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ। [QE]
6. [QS]ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ [QE][QS]ਹਨੇਰੇ ਸਥਾਨਾਂ ਵਿੱਚ ਵਸਾਇਆ ਹੈ। [QE]
7. [QS]ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ, [QE][QS]ਉਸ ਨੇ ਮੇਰੀਆਂ ਸੰਗਲਾਂ ਭਾਰੀਆਂ ਕਰ ਦਿੱਤੀਆਂ ਹਨ। [QE]
8. [QS]ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, [QE][QS]ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ। [QE]
9. [QS]ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ, [QE][QS]ਉਸ ਨੇ ਮੇਰੇ ਰਸਤਿਆਂ ਨੂੰ ਟੇਡਾ ਕਰ ਦਿੱਤਾ ਹੈ। [QE]
10. [QS]ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, [QE][QS]ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ। [QE]
11. [QS]ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ, [QE][QS]ਅਤੇ ਮੇਰੇ ਟੁੱਕੜੇ-ਟੁੱਕੜੇ ਕਰਕੇ ਮੈਨੂੰ ਬਰਬਾਦ ਕੀਤਾ। [QE]
12. [QS]ਉਸ ਨੇ ਆਪਣਾ ਧਣੁੱਖ ਖਿੱਚਿਆ, [QE][QS]ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ। [QE]
13. [QS]ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ। [QE]
14. [QS]ਮੈਂ ਆਪਣੇ ਸਾਰੇ ਲੋਕਾਂ ਲਈ ਮਖੌਲ, [QE][QS]ਅਤੇ ਸਾਰਾ ਦਿਨ ਉਨ੍ਹਾਂ ਦੇ ਤਾਹਨਿਆਂ ਦਾ ਗੀਤ ਹੋ ਗਿਆ ਹਾਂ। [QE]
15. [QS]ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, [QE][QS]ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ। [QE]
16. [QS]ਉਸ ਨੇ ਮੇਰੇ ਦੰਦ ਰੋੜਿਆਂ ਨਾਲ ਤੋੜ ਦਿੱਤੇ, [QE][QS]ਉਸ ਨੇ ਮੈਨੂੰ ਰਾਖ਼ ਵਿੱਚ ਲਿਟਾਇਆ ਹੈ। [QE]
17. [QS]ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, [QE][QS]ਮੈਂ ਸੁੱਖ ਨੂੰ ਭੁੱਲ ਗਿਆ ਹਾਂ। [QE]
18. [QS]ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, [QE][QS]ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ। [QE]
19. [QS]ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, [QE][QS]ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ! [QE]
20. [QS]ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, [QE][QS]ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ। [QE]
21. [QS]ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, [QE][QS]ਇਸ ਲਈ ਮੈਨੂੰ ਆਸ ਹੈ। [QE]
22. [QS]ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, [QE][QS]ਕਿਉਂ ਜੋ ਉਸ ਦੀ ਦਯਾ ਅਟੁੱਟ ਹੈ! [QE]
23. [QS]ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, [QE][QS]ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ। [QE]
24. [QS]ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, [QE][QS]ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ। [QE]
25. [QS]ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, [QE][QS]ਉਸ ਦੇ ਲਈ ਯਹੋਵਾਹ ਭਲਾ ਹੈ। [QE]
26. [QS]ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ। [QE]
27. [QS]ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ। [QE]
28. [QS]ਉਹ ਇਕੱਲਾ ਅਤੇ ਚੁੱਪ ਰਹੇ, [QE][QS]ਕਿਉਂ ਜੋ ਪਰਮੇਸ਼ੁਰ ਨੇ ਹੀ ਇਹ ਜੂਲਾ ਉਸ ਦੇ ਉੱਤੇ ਪਾਇਆ ਹੈ। [QE]
29. [QS]ਉਹ ਆਪਣਾ ਮੂੰਹ ਮਿੱਟੀ ਵਿੱਚ ਰੱਖੇ, [QE][QS]ਸ਼ਾਇਦ ਕੁਝ ਆਸ ਹੋਵੇ! [QE]
30. [QS]ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, [QE][QS]ਉਹ ਨਿੰਦਿਆ ਸਹਿ ਲਵੇ! [QE]
31. [QS]ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ। [QE]
32. [QS]ਭਾਵੇਂ ਉਹ ਦੁੱਖ ਵੀ ਦੇਵੇ, [QE][QS]ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ। [QE]
33. [QS]ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, [QE][QS]ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ। [QE]
34. [QS]ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ, [QE]
35. [QS]ਅੱਤ ਮਹਾਨ ਦੇ ਸਨਮੁਖ ਕਿਸੇ ਮਨੁੱਖ ਦਾ ਹੱਕ ਮਾਰਨਾ, [QE]
36. [QS]ਅਤੇ ਕਿਸੇ ਆਦਮੀ ਦਾ ਮੁਕੱਦਮਾ ਵਿਗਾੜਨਾ, ਪ੍ਰਭੂ ਵੇਖ ਨਹੀਂ ਸਕਦਾ! [QE]
37. [QS]ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ, [QE][QS]ਜਦ ਪ੍ਰਭੂ ਨੇ ਉਸ ਦਾ ਹੁਕਮ ਹੀ ਨਾ ਦਿੱਤਾ ਹੋਵੇ? [QE]
38. [QS]ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ? [QE]
39. [QS]ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, [QE][QS]ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ? [QE]
40. [QS]ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, [QE][QS]ਅਤੇ ਯਹੋਵਾਹ ਵੱਲ ਮੁੜੀਏ! [QE]
41. [QS]ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ, [QE]
42. [QS]ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, [QE][QS]ਅਤੇ ਤੂੰ ਮੁਆਫ਼ ਨਹੀਂ ਕੀਤਾ। [QE]
43. [QS]ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, [QE][QS]ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ। [QE]
44. [QS]ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, [QE][QS]ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ। [QE]
45. [QS]ਤੂੰ ਸਾਨੂੰ ਕੌਮਾਂ ਦੇ ਵਿਚਕਾਰ [QE][QS]ਕੂੜੇ ਅਤੇ ਰੂੜ੍ਹੀ ਵਰਗਾ ਠਹਿਰਾਇਆ। [QE]
46. [QS]ਸਾਡੇ ਸਾਰੇ ਵੈਰੀਆਂ ਨੇ ਸਾਡੇ ਵਿਰੁੱਧ ਆਪਣਾ ਮੂੰਹ ਪਸਾਰਿਆ ਹੈ,
47. ਡਰ ਅਤੇ ਫੰਦਾ, ਬਰਬਾਦੀ ਅਤੇ ਵਿਨਾਸ਼ ਸਾਡੇ ਉੱਤੇ ਆ ਪਏ ਹਨ। [QE]
48. [QS]ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ। [QE]
49. [QS]ਮੇਰੇ ਹੰਝੂ ਵਗਦੇ ਰਹਿਣਗੇ ਅਤੇ ਰੁੱਕਣਗੇ ਨਹੀਂ, [QE]
50. [QS]ਜਦ ਤੱਕ ਯਹੋਵਾਹ ਸਵਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ। [QE]
51. [QS]ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ, [QE][QS]ਮੇਰੀ ਅੱਖ ਮੇਰੇ ਦਿਲ ਨੂੰ ਦੁੱਖੀ ਕਰਦੀ ਹੈ। [QE]
52. [QS]ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, [QE][QS]ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ। [QE]
53. [QS]ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, [QE][QS]ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ[* ਪੱਥਰਾਂ ਨਾਲ ਢੱਕ ਦਿੱਤਾ ] ਹਨ। [QE]
54. [QS]ਪਾਣੀ ਮੇਰੇ ਸਿਰ ਦੇ ਉੱਤੋਂ ਵਗੇ, [QE][QS]ਮੈਂ ਆਖਿਆ, ਮੈਂ ਮਰ ਮਿਟਿਆ ਹਾਂ! [QE]
55. [QS]ਹੇ ਯਹੋਵਾਹ, ਮੈਂ ਡੂੰਘੇ ਟੋਏ ਵਿੱਚੋਂ ਤੇਰੇ ਨਾਮ ਦੀ ਦੁਹਾਈ ਦਿੱਤੀ, [QE]
56. [QS]ਤੂੰ ਮੇਰੀ ਅਵਾਜ਼ ਸੁਣੀ, [QE][QS]ਆਪਣਾ ਕੰਨ ਮੇਰੀਆਂ ਆਹਾਂ ਅਤੇ ਮੇਰੀ ਦੁਹਾਈ ਵੱਲੋਂ ਬੰਦ ਨਾ ਕਰ! [QE]
57. [QS]ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ, [QE][QS]ਤੂੰ ਆਖਿਆ, ਨਾ ਡਰ! [QE]
58. [QS]ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ, [QE][QS]ਤੂੰ ਮੇਰੇ ਜੀਵਨ ਦਾ ਛੁਟਕਾਰਾ ਕੀਤਾ ਹੈ। [QE]
59. [QS]ਹੇ ਯਹੋਵਾਹ, ਤੂੰ ਮੇਰੇ ਨਾਲ ਹੋਈ ਬੇਇਨਸਾਫ਼ੀ ਨੂੰ ਵੇਖਿਆ ਹੈ, [QE][QS]ਤੂੰ ਮੇਰਾ ਨਿਆਂ ਕਰ! [QE]
60. [QS]ਤੂੰ ਉਹਨਾਂ ਦਾ ਬਦਲਾ ਵੇਖਿਆ ਹੈ, [QE][QS]ਅਤੇ ਉਹ ਯੋਜਨਾਵਾਂ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ। [QE]
61. [QS]ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, [QE][QS]ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ। [QE]
62. [QS]ਮੇਰੇ ਵਿਰੋਧੀਆਂ ਦੀਆਂ ਗੱਲਾਂ, [QE][QS]ਅਤੇ ਦਿਨ ਭਰ ਮੇਰੇ ਵਿਰੁੱਧ ਉਹਨਾਂ ਦੇ ਵਿਚਾਰ, ਤੂੰ ਜਾਣਦਾ ਹੈਂ। [QE]
63. [QS]ਉਹਨਾਂ ਦੇ ਉੱਠਣ ਬੈਠਣ ਵੱਲ ਧਿਆਨ ਦੇ! [QE][QS]ਮੈਂ ਉਹਨਾਂ ਦੇ ਤਾਹਨਿਆਂ ਦਾ ਗੀਤ ਹਾਂ। [QE]
64. [PS]ਹੇ ਯਹੋਵਾਹ, ਤੂੰ ਉਹਨਾਂ ਨੂੰ, ਉਹਨਾਂ ਦੇ ਹੱਥਾਂ ਦੇ ਕੰਮਾਂ ਅਨੁਸਾਰ ਬਦਲਾ ਦੇਵੇਂਗਾ। [QE]
65. [QS]ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ, [QE][QS]ਤੇਰਾ ਸਰਾਪ ਉਹਨਾਂ ਦੇ ਉੱਤੇ ਹੋਵੇਗਾ। [QE]
66. [QS]ਹੇ ਯਹੋਵਾਹ, ਤੂੰ ਕ੍ਰੋਧ ਵਿੱਚ ਉਹਨਾਂ ਦਾ ਪਿੱਛਾ ਕਰੇਂਗਾ, [QE][QS]ਅਤੇ ਅਕਾਸ਼ ਦੇ ਹੇਠੋਂ ਉਹਨਾਂ ਦਾ ਨਾਸ ਕਰ ਦੇਵੇਂਗਾ। [QE]