1. {#1ਦਯਾ ਦੇ ਲਈ ਪ੍ਰਾਰਥਨਾ } [PS]ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ! [PE][QS]ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ! [QE]
2. [QS]ਸਾਡੀ ਵਿਰਾਸਤ ਪਰਦੇਸੀਆਂ ਨੂੰ ਸੌਂਪੀ ਗਈ, [QE][QS]ਸਾਡੇ ਘਰ ਪਰਾਇਆਂ ਦੇ ਹੋ ਗਏ। [QE]
3. [QS]ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, [QE][QS]ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ। [QE]
4. [QS]ਅਸੀਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, [QE][QS]ਅਤੇ ਸਾਡੀ ਲੱਕੜੀ ਸਾਨੂੰ ਮੁੱਲ ਦੇ ਕੇ ਮਿਲਦੀ ਹੈ। [QE]
5. [QS]ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਗਰਦਨਾਂ ਉੱਤੇ ਹਨ, [QE][QS]ਅਸੀਂ ਥੱਕੇ ਹੋਏ ਹਾਂ ਪਰ ਸਾਨੂੰ ਅਰਾਮ ਨਹੀਂ ਮਿਲਦਾ। [QE]
6. [QS]ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, [QE][QS]ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ। [QE]
7. [QS]ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਚੱਲ ਵੱਸੇ, [QE][QS]ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ। [QE]
8. [QS]ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, [QE][QS]ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ। [QE]
9. [QS]ਉਜਾੜ ਵਿੱਚ ਤਲਵਾਰ ਦੇ ਕਾਰਨ, [QE][QS]ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ। [QE]
10. [QS]ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, [QE][QS]ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ। [QE]
11. [QS]ਸੀਯੋਨ ਵਿੱਚ ਇਸਤਰੀਆਂ, [QE][QS]ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ। [QE]
12. [QS]ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, [QE][QS]ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ। [QE]
13. [QS]ਜੁਆਨਾਂ ਨੂੰ ਚੱਕੀ ਚਲਾਉਣੀ ਪਈ, [QE][QS]ਬੱਚਿਆਂ ਨੇ ਲੱਕੜਾਂ ਦੇ ਭਾਰ ਹੇਠ ਠੋਕਰਾਂ ਖਾਧੀਆਂ। [QE]
14. [QS]ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, [QE][QS]ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ। [QE]
15. [QS]ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, [QE][QS]ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ। [QE]
16. [QS]ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, [QE][QS]ਸਾਡੇ ਉੱਤੇ ਹਾਏ! ਕਿਉਂ ਜੋ ਅਸੀਂ ਪਾਪ ਕੀਤਾ ਹੈ। [QE]
17. [QS]ਇਸੇ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, [QE][QS]ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਪੈ ਗਈਆਂ, [QE]
18. [QS]ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, [QE][QS]ਉਸ ਵਿੱਚ ਗਿੱਦੜ ਫਿਰਦੇ ਹਨ। [QE]
19. [QS]ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, [QE][QS]ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ। [QE]
20. [QS]ਤੂੰ ਕਿਉਂ ਸਾਨੂੰ ਸਦਾ ਲਈ ਵਿਸਾਰ ਦਿੱਤਾ ਹੈ, [QE][QS]ਅਤੇ ਕਿਉਂ ਸਾਨੂੰ ਇੰਨ੍ਹੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ? [QE]
21. [QS]ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, [QE][QS]ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ। [QE]
22. [QS]ਕੀ ਤੂੰ ਸਾਨੂੰ ਪੂਰੀ ਤਰ੍ਹਾਂ ਹੀ ਛੱਡ ਦਿੱਤਾ ਹੈ? [QE][QS]ਕੀ ਤੂੰ ਸਾਡੇ ਨਾਲ ਬਹੁਤ ਹੀ ਕ੍ਰੋਧਿਤ ਹੋ ਗਿਆ ਹੈਂ?[QE]