3. ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।
|
5. {ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਜਨਮ ਦੀ ਘੋਸ਼ਣਾ} PS ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ।
|
13. ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।
|
15. ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।
|
17. ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।
|
18. ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ?
|
19. ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।
|
20. ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।
|
22. ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।
|
24. ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ,
|
25. “ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।” PS
|
26. {ਯਿਸੂ ਦੇ ਜਨਮ ਦੀ ਘੋਸ਼ਣਾ} PS ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ
|
28. ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।
|
32. ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।
|
35. ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
|
36. ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।
|
38. ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ। PS
|
39. {ਮਰਿਯਮ ਇਲੀਸਬਤ ਨੂੰ ਮਿਲਦੀ ਹੈ} PS ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।
|
41. ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।
|
45. ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। PS
|
48. ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,
|
51. ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ।
|
57. {ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਜਨਮ} PS ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ।
|
58. ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ।
|
59. ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ।
|
65. ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।
|
66. ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ। PS
|
67. {ਜ਼ਕਰਯਾਹ ਦੁਆਰਾ ਸਤੂਤੀ ਗੀਤ} PS ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -
|
68. ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
|
76. ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
|
79. ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।
|
80. ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ। PE
|