1. {ਸੱਤਰ ਚੇਲਿਆਂ ਨੂੰ ਭੇਜਣਾ} PS ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ।
|
2. ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।
|
6. ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ।
|
7. ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ।
|
11. ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ।
|
13. {ਅਵਿਸ਼ਵਾਸੀ ਨਗਰਾਂ ਉੱਤੇ ਹਾਏ} (ਮੱਤੀ 11:20-24) PS ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।
|
16. ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ। PS
|
17. {ਸੱਤਰ ਚੇਲਿਆਂ ਦਾ ਵਾਪਸ ਆਉਣਾ} PS ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!
|
19. ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।
|
20. ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਮੱਤੀ 11:25-27; 13:16, 17 PEPS
|
21. {ਯਿਸੂ ਖੁਸ਼ ਹੁੰਦਾ ਹੈ} PS ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ। PEPS
|
22. ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।
|
23. ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।
|
24. ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ। PS
|
25. {ਦਿਆਲੂ ਸਾਮਰੀ ਦਾ ਦ੍ਰਿਸ਼ਟਾਂਤ} PS ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
|
27. ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
|
30. ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।
|
34. ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
|
35. ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ।
|
38. {ਮਾਰਥਾ ਅਤੇ ਮਰਿਯਮ ਦੇ ਘਰ ਵਿੱਚ ਯਿਸੂ} PS ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
|
40. ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।
|