1. {ਠੋਕਰ ਖਾਣ ਦਾ ਕਾਰਨ ਬਣਨਾ} (ਮੱਤੀ 18:6-22; ਮਰਕੁਸ 9:42) PS ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
|
2. ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।
|
4. ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ। PS
|
6. ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ। PS
|
7. {ਇੱਕ ਦਾਸ ਦੀ ਜ਼ਿੰਮੇਵਾਰੀ} PS ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?
|
8. ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?
|
10. ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ। PS
|
11. {ਦਸ ਕੋੜ੍ਹੀਆਂ ਨੂੰ ਚੰਗਾ ਕਰਨਾ} PS ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
|
14. ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
|
15. ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
|
20. {ਪਰਮੇਸ਼ੁਰ ਦੇ ਰਾਜ ਦਾ ਆਉਣਾ} PS ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।
|
22. ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।
|
24. ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।
|
26. ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
|
27. ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।
|
28. ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
|
31. ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।
|
33. ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।
|
34. ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
|
37. ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ। PE
|