1. {ਯਿਸੂ ਦਾ ਜਨਮ} (ਮੱਤੀ 1:18-25) PS ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।
|
4. ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।
|
7. ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ। PS
|
8. {ਸਵਰਗ ਦੂਤਾਂ ਦੁਆਰਾ ਚਰਵਾਹਿਆਂ ਨੂੰ ਸੰਦੇਸ਼} PS ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।
|
10. ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
|
12. ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।
|
15. ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
|
20. ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ। PS
|
21. {ਯਿਸੂ ਦਾ ਨਾਮ ਰੱਖਣਾ} PS ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ। PS
|
22. {ਹੈਕਲ ਵਿੱਚ ਯਿਸੂ ਦਾ ਅਰਪਣ} PS ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।
|
24. ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ। PS
|
25. {ਸ਼ਿਮਉਨ ਦਾ ਗੀਤ} PS ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।
|
27. ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।
|
34. ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ।
|
36. {ਆੱਨਾ ਦੀ ਗਵਾਹੀ} PS ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ।
|
37. ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।
|
38. ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। PS
|
39. {ਨਾਸਰਤ ਨੂੰ ਵਾਪਸ ਆਉਣਾ} PS ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ।
|
43. ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ।
|
44. ਪਰ ਇਹ ਸੋਚ ਕੇ ਕਿ ਉਹ ਕਾਫ਼ਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ।
|
46. ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ।
|
48. ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।
|
49. ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?
|
51. ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।
|