1. {ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ} (ਮੱਤੀ 21:23-27; ਮਰਕੁਸ 11:27-33) PS ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।
|
2. ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ?
|
5. ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
|
6. ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।
|
9. {ਦੁਸ਼ਟ ਕਿਸਾਨਾਂ ਦਾ ਦ੍ਰਿਸ਼ਟਾਂਤ} (ਮੱਤੀ 21:33-46; ਮਰਕੁਸ 12:1-12) PS ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।
|
10. ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
|
11. ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
|
13. ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।
|
14. ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
|
16. ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!
|
17. ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ
ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ। |
18. ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ। PS
|
19. {ਕੈਸਰ ਨੂੰ ਕਰ ਦੇਣਾ} (ਮੱਤੀ 22:15-22; ਮਰਕੁਸ 12:13-17) PS ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।
|
20. ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
|
21. ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।
|
27. {ਪੁਨਰ ਉੱਥਾਨ ਅਤੇ ਵਿਆਹ} (ਮੱਤੀ 22:23-33) PS ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
|
28. ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
|
33. ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ?
|
35. ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ।
|
36. ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।
|
37. ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।
|
40. ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ। ਮਸੀਹ ਕਿਸ ਦਾ ਪੁੱਤਰ ਹੈ? (ਮੱਤੀ 22:41-46; ਮਰਕੁਸ 12:35-37) PS
|
42. ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ,
ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਹੱਥ ਬੈਠ, |
45. {ਉਪਦੇਸ਼ਕਾਂ ਤੋਂ ਸਾਵਧਾਨ} (ਮੱਤੀ 23:1-36; ਮਰਕੁਸ 12:38-40) PS ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,
|
46. ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ।
|
47. ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ l PE
|