2. ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ।
|
4. ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।
|
5. ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।
|
7. ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!
|
9. ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।
|
13. ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।
|
14. ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।
|
15. ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
|
19. ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।
|
20. ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ। PS
|
21. {ਯਿਸੂ ਇੱਕ ਮਰੀ ਹੋਈ ਕੁੜੀ ਨੂੰ ਜਿਵਾਉਂਦਾ ਹੈ ਅਤੇ ਇੱਕ ਬਿਮਾਰ ਔਰਤ ਨੂੰ ਚੰਗਾ ਕਰਦਾ ਹੈ} (ਮੱਤੀ 9:18-26; ਲੂਕਾ 8:40-56) PS ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।
|
22. ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।
|
23. ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋਂ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
|
26. ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
|
29. ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।
|
30. ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?
|
31. ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ?
|
33. ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ।
|
34. ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹ। PEPS
|
35. ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?
|
36. ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ।
|
38. ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ।
|
39. ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ।
|
40. ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ।
|
41. ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!
|
42. ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ।
|